ਸਾਵਧਾਨ : ਪੰਜਾਬ ਚ ਆਉਣ ਵਾਲੇ 72 ਘੰਟਿਆਂ ਚ ਤੇਜ ਹਨੇਰੀ , ਗੜੇ ਅਤੇ ਮੀਂਹ ਬਾਰੇ ਜਾਰੀ ਹੋਇਆ ਇਹ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ ਜਿਸ ਦੇ ਚਲਦਿਆਂ ਕੁਝ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਕੁਝ ਇਲਾਕਿਆਂ ਵਿੱਚ ਭਾਰੀ ਕੁਦਰਤੀ ਤੁਫਾਨ ਚੱਲ ਰਹੇ ਹਨ। ਜਿਸ ਦੇ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਹੁਣ ਮੌਸਮ ਦੇ ਸੰਬੰਧਿਤ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਤੋਂ ਬਾਅਦ ਹੁਣ ਸਾਰੇ ਪਾਸੇ ਹੱਲ ਚਲ ਮਚ ਗਈ।

ਦਰਅਸਲ ਮੌਸਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਇਲਾਕਿਆਂ ਵਿਚ ਆਉਣ ਵਾਲੇ 24 ਤੋ 72 ਘੰਟਿਆਂ ਦੌਰਾਨ ਮੌਸਮ ਬਦਲਣ ਦਾ ਅਸਾਰ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਹਰਿਆਣੇ ਦੇ ਕੁਝ ਇਲਾਕਿਆਂ ਦੇ ਵਿੱਚ 18 ਮਈ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦ ਕਿ ਚੰਡੀਗੜ੍ਹ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿਚ ਵੀ ਹਲਕੇ ਮੀਂਹ ਦੀ ਸੰਭਾਵਨਾ ਹੁੰਦੀ ਹੈ। ਪਰ ਦੂਜੇ ਪਾਸੇ ਹਰਿਆਣੇ ਵਿੱਚ ਭਾਰੀ ਮੀਂਹ ਅਤੇ ਤੇਜ ਹਵਾਵਾਂ ਦੀ ਸੰਭਾਵਨਾ 19 ਮਈ ਤੋਂ ਲੈਕੇ 20 ਮਈ ਤੱਕ ਦੱਸੀ ਜਾ ਰਹੀ ਹੈ।

ਇਸੇ ਤਰ੍ਹਾਂ ਇਨ੍ਹਾਂ ਦਿਨਾਂ ਵਿਚ ਪੰਜਾਬ ਦੇ ਕੁਝ ਉਤਰੀ ਇਲਾਕ਼ੇ ਵਿਚ ਭਾਰੀ ਮੀਂਹ ਅਤੇ ਤੇਜ ਹਵਾਵਾ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਅਤੇ ਕੁਝ ਇਲਾਕਿਆ ਵਿਚ ਹਲਕੇ ਮੀਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਸ ਸਮੇਂ ਦੌਰਾਨ ਤੇਜ਼ ਹਵਾਵਾਂ ਅਤੇ ਹਨੇਰੀ ਦੀ ਸੰਭਾਵਨਾ ਵੀ ਹੈ। ਇਸ ਤੇਜ਼ ਹਵਾਵਾਂ ਦੀ ਰਫ਼ਤਾਰ ਲਗਭਗ 40 ਕਿਲੋਮੀਟਰ ਤੋਂ 50 ਕਿਲੋਮੀਟਰ ਹੋ ਸਕਦੀ ਹੈ। ਇਸ ਲਈ ਮੌਸਮ ਵਿਭਾਗ ਦੇ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਕਿ ਕਿਸੇ ਨੂੰ ਵੀ ਕਿਸੇ ਪ੍ਰਕਾਰ ਦੀ ਕੋਈ ਸਮਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣੇ ਕੁਝ ਇਲਾਕਿਆ ਵਿਚ ਅਤੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਹੋਣ ਦੀ ਸੰਭਾਵਨਾ 18 ਮਈ ਤੋਂ ਲੈਕੇ 21 ਮਈ ਤੱਕ ਦੱਸੀ ਜਾ ਰਹੀ ਹੈ। ਇਸ ਦੌਰਾਨ ਹਲਕੇ ਮੀਂਹ ਦੀ ਜ਼ਿਆਦਾ ਸੰਭਾਵਨਾ ਜਤਾਈ ਜਾ ਰਹੀ ਹੈ।