ਆਈ ਤਾਜ਼ਾ ਵੱਡੀ ਖਬਰ
ਸੂਬੇ ਅੰਦਰ ਜਿਥੇ ਪਹਿਲਾਂ ਕਰੋਨਾ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਤਾਂ ਜੋ ਲੋਕਾਂ ਨੂੰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ। ਜਿੱਥੇ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾ ਕਰਨ ਤੋਂ ਬਾਅਦ ਕਰੋਨਾ ਉਪਰ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ ਕਿਉਂਕਿ ਬਹੁਤ ਸਾਰੇ ਅਨਸਰਾਂ ਵੱਲੋਂ ਕਈ ਤਰਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਥੇ ਵੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।
ਹੁਣ ਪੰਜਾਬ ਵਿੱਚ ਇੱਥੇ ਇਹ ਹੁਕਮ ਜਾਰੀ ਹੋ ਗਿਆ ਹੈ ਜਿੱਥੇ ਉਲੰਘਣਾ ਕਰਨ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਲਾ ਮਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਕੁਝ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਜਿਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਿਸ ਸਦਕਾ ਜ਼ਿਲ੍ਹੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇ।
ਉਨ੍ਹਾਂ ਜ਼ਿਲ੍ਹੇ ਅਧੀਨ ਆਉਣ ਵਾਲੀਆਂ ਮਿਉਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਅਗਰ ਕਿਸੇ ਵੀ ਘਰ ਵਿੱਚ ਕਿਸੇ ਵੀ ਕਿਰਾਏਦਾਰ, ਪੇਇੰਗ ਗੈਸਟ, ਨੌਕਰ ਨੂੰ ਰੱਖਿਆ ਜਾਂਦਾ ਹੈ ਤਾਂ ਉਸ ਨੂੰ ਰੱਖਣ ਤੋਂ ਪਹਿਲਾਂ ਉਸ ਦਾ ਪੂਰਾ ਪਤਾ ਥਾਣੇ ਵਿੱਚ ਦਰਜ ਕਰਵਾਉਣਾ ਹੋਵੇਗਾ। ਥਾਣੇ ਵਿੱਚ ਉਸ ਦਾ ਪਤਾ ਦੇਣਾ ਲਾਜ਼ਮੀ ਕੀਤਾ ਗਿਆ ਹੈ ਇਸ ਤੋਂ ਬਿਨਾਂ ਕਿਸੇ ਵੀ ਨੌਕਰ, ਕਿਰਾਏਦਾਰ, ਪੇਇੰਗ ਗੈਸਟ ਨੂੰ ਨਹੀਂ ਰੱਖਿਆ ਜਾ ਸਕਦਾ। ਜਿਸ ਦੀ ਸੂਚਨਾ ਪੁਲਿਸ ਸਟੇਸ਼ਨ ਵਿੱਚ ਦੇਣੀ ਇੱਕ ਹਫਤੇ ਦੇ ਅੰਦਰ ਅੰਦਰ ਲਾਜ਼ਮੀ ਕੀਤੀ ਗਈ ਹੈ।
ਉੱਥੇ ਹੀ ਸਭ ਨੂੰ ਆਦੇਸ਼ ਦਿੱਤੇ ਗਏ ਹਨ ਕਿ ਅਗਰ ਕਿਸੇ ਵੱਲੋਂ ਵੀ ਰੱਖੇ ਗਏ ਕਿਰਾਏਦਾਰ, ਪੇਇੰਗ ਗੈਸਟ, ਨੌਕਰ ਦੀ ਜਾਂਚ ਕੀਤੀ ਜਾਵੇਗੀ, ਤਾਂ ਪੁਲਿਸ ਦੇ ਨਾਲ ਮਹਿਲਾ ਪੁਲਿਸ ਲਾਜ਼ਮੀ ਹੋਵੇਗੀ। ਸੀਨੀਅਰ ਪੁਲਿਸ ਕਪਤਾਨ ਅਤੇ ਉਪ ਮੰਡਲ ਮਜਿਸਟਰੇਟ ਵੱਲੋ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਸਖ਼ਤੀ ਨਾਲ ਕਰਵਾਈ ਜਾ ਰਹੀ ਹੈ। ਇਨ੍ਹਾਂ ਪਾਬੰਦੀਆਂ ਨੂੰ 23 ਨਵੰਬਰ 2021 ਤੱਕ ਲਾਗੂ ਰੱਖਿਆ ਜਾਵੇਗਾ। ਇਹ ਸਭ ਆਦੇਸ਼ ਲੋਕਾਂ ਦੀ ਸੁਰੱਖਿਆ ਅਤੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਲਾਗੂ ਕੀਤੇ ਗਏ ਹਨ।
Previous Post9 ਦਿਨਾਂ ਲਈ ਇਹਨਾਂ ਦੁਕਾਨਾਂ ਨੂੰ ਇਸ ਕਾਰਨ ਬੰਦ ਕਰਨ ਦੀ ਹੋ ਰਹੀ ਮੰਗ – ਤਾਜਾ ਵੱਡੀ ਖਬਰ
Next Postਲਖੀਮਪੁਰ ਕਾਂਡ ਦਾ ਕਰਕੇ ਹੁਣ ਫਿਰ ਇਥੇ ਹੋ ਗਿਆ ਮੌਤ ਦਾ ਤਾਂਡਵ , ਛਾਈ ਫਿਰ ਸੋਗ ਦੀ ਲਹਿਰ