ਸਾਵਧਾਨ : ਪੰਜਾਬ ਚ ਇਥੇ 1 ਤੋਂ 10 ਅਗਸਤ ਤਕ ਲਈ ਜਾਰੀ ਹੋ ਗਿਆ ਇਹ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਕਰੋਨਾ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦੇ ਦਿੱਤੀ ਗਈ ਸੀ। ਉੱਥੇ ਹੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਸਾਰੀਆਂ ਕਲਾਸਾਂ ਦੇ ਬੱਚੇ ਦੋ ਅਗਸਤ ਤੋਂ ਸਕੂਲ ਆ ਸਕਣਗੇ। ਪਰ ਕਈ ਜ਼ਿਲਿਆਂ ਅੰਦਰ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਫੈਸਲੇ ਲੈਣ ਦਾ ਅਧਿਕਾਰ ਵੀ ਦਿੱਤਾ ਗਿਆ ਹੈ। ਜਿਸ ਸਦਕਾ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਲਈ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਹੁਕਮ ਲਾਗੂ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਇਥੇ 1 ਤੋਂ 10 ਅਗਸਤ ਤਕ ਲਈ ਜਾਰੀ ਹੋ ਗਿਆ ਇਹ ਹੁਕਮ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵੱਲੋਂ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਨਾਲ ਜ਼ਿਲੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਦੇ ਤਹਿਤ ਕੁਝ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਜਿਸਦੇ ਚਲਦੇ ਹੋਏ 1 ਤੋ 10 ਅਗਸਤ ਤੱਕ ਸਖ਼ਤ ਪਾਬੰਦੀਆਂ ਲਾਗੂ ਰਹਿਣਗੀਆਂ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਿਥੇ ਸਿੱਖਿਅਕ ਸੰਸਥਾਵਾਂ ਨੂੰ ਖੋਲਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਅਧਿਆਪਕਾਂ ਅਤੇ 18 ਸਾਲ ਤੋਂ ਉੱਪਰ ਦੇ ਵਿਦਿਆਰਥੀਆਂ ਦਾ ਕਰੋਨਾ ਟੀਕਾਕਾਰਨ ਹੋਇਆ ਹੋਣਾ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਗਾਇਕਾਂ ਅਤੇ ਸੰਗੀਤਕਾਰਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਕਿ ਪ੍ਰੋਗਰਾਮ ਕਰਨ ਦੀ ਖੁੱਲ੍ਹ ਦਿੱਤੀ ਜਾਵੇਗੀ। ਉੱਥੇ ਹੀ 50 ਫੀਸਦੀ ਦੇ ਨਾਲ ਹੀ ਲੋਕਾਂ ਦੇ ਇਕੱਠ ਨੂੰ ਇਜਾਜ਼ਤ ਦਿੱਤੀ ਗਈ ਹੈ।

ਘਰਾਂ ਵਿੱਚ 150 ਵਿਅਕਤੀ ਇਕੱਠੇ ਹੋ ਸਕਦੇ ਹਨ ਅਤੇ ਬਾਹਰ ਕੀਤੇ ਜਾਣ ਵਾਲੇ ਪ੍ਰੋਗਰਾਮ ਵਿੱਚ 300 ਲੋਕ ਸ਼ਾਮਲ ਹੋ ਸਕਦੇ ਹਨ। ਸਾਰੇ ਸਵੀਮਿੰਗ ਪੂਲ , ਸਪੋਰਟਸ ਤੇ ਜਿੰਮ ਵਿਚ ਆਉਣ ਵਾਲੇ ਵਿਅਕਤੀਆਂ ਦਾ ਕਰੋਨਾ ਟੀਕਾਕਰਨ ਹੋਇਆ ਹੋਣਾ ਚਾਹੀਦਾ ਹੈ। ਉਨ੍ਹਾਂ ਸਾਰਿਆਂ ਦੀ ਉਮਰ 18 ਸਾਲ ਤੋਂ ਉਪਰ ਹੋਣੀ ਚਾਹੀਦੀ ਹੈ। ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਇਨ੍ਹਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।