ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਵੱਧ ਪ੍ਰਭਾਵ ਵਾਲੇ ਜ਼ਿਲ੍ਹੇ ਅੰਦਰ ਰਾਤ ਦਾ ਕਰਫਿਊ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ਬੈਠਕ ਰਾਹੀ ਕਈ ਅਹਿਮ ਫੈਸਲੇ ਲਏ ਗਏ ਹਨ।
ਜਿਸ ਨਾਲ ਸੂਬੇ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਸਕੂਲ ਅਤੇ ਕਾਲਜਾਂ ਨੂੰ 31 ਮਾਰਚ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਉੱਥੇ ਹੀ ਹੋਰ ਵੀ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਗਏ ਹਨ। ਜਿਸ ਵਿਚ ਲੋਕਾਂ ਦੇ ਇਕੱਠ ਉਪਰ 20 ਤੋਂ ਵੱਧ ਵਿਅਕਤੀਆਂ ਦੇ ਹੋਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਜਾਬ ਵਿੱਚ ਹੁਣ ਕਰੋਨਾ ਨੂੰ ਰੋਕਣ ਲਈ ਹੋਣ ਲੱਗਾ ਇਹ ਕੰਮ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਹੁਣ ਮਾਨਸਾ ਵਿੱਚ ਵੀ ਸਖਤੀ ਵਰਤੀ ਜਾ ਰਹੀ ਹੈ। ਜਿੱਥੇ 24 ਘੰਟਿਆਂ ਦੌਰਾਨ 21 ਕਰੋਨਾ ਕੇਸ ਸਾਹਮਣੇ ਆਏ ਹਨ।
ਜਿਸ ਨਾਲ ਜ਼ਿਲੇ ਅੰਦਰ ਫਿਰ ਤੋਂ ਲੋਕਾਂ ਵਿਚ ਡ-ਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਸ ਲਈ ਮਾਨਸਾ ਜ਼ਿਲ੍ਹੇ ਅੰਦਰ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਚਾਉਣ ਲਈ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਅਗਰ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਕੁੱਝ ਵਿਅਕਤੀਆਂ ਨੂੰ ਅੱਜ ਬਿਨਾਂ ਮਾਸਕ ਦੇ ਘੁੰਮਦੇ ਹੋਏ ਦੇਖਿਆ ਗਿਆ, ਜਿਨ੍ਹਾਂ ਨੂੰ ਕਰੋਨਾ ਟੈਸਟ ਲਈ ਸਿਵਲ ਹਸਪਤਾਲ ਮਾਨਸਾ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਉਹਨਾਂ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ ਜੋ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦਾ ਪਾਲਣ ਨਹੀਂ ਕਰ ਰਹੇ।
ਇਸ ਲਈ ਪੁਲਿਸ ਵੱਲੋਂ ਉਹਨਾਂ ਵਿਅਕਤੀਆਂ ਦੇ ਚਲਾਨ ਕੱਟਣੇ ਵੀ ਸ਼ੁਰੂ ਕੀਤੇ ਗਏ ਹਨ ਜੋ ਬਿਨਾਂ ਮਾਸਕ ਦੇ ਘੁੰਮ ਰਹੇ ਹਨ। ਉੱਥੇ ਹੀ ਜ਼ਿਲੇ ਅੰਦਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਣ ਲਈ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਗਈ ਹੈ। ਕਿਉਂਕਿ ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਟੀਕਾਕਰਨ ਦੇ ਬਾਅਦ ਵੀ ਰੁਕਣ ਦਾ ਨਾਮ ਨਹੀਂ ਲੈ ਰਹੀ।
Previous Postਮੋਦੀ ਨੇ ਹੁਣ ਜਾਰੀ ਕੀਤਾ ਇਹ ਫੁਰਮਾਨ 1 ਅਪ੍ਰੈਲ ਤੋਂ ਹੋਵੇਗਾ ਲਾਗੂ – ਆਈ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਬਾਦਲ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਖਾਸ ਦੀ ਅਚਾਨਕ ਮੌਤ , ਛਾਇਆ ਸੋਗ