ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਜਿਥੇ ਪਿਛਲੇ ਸਾਲ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਰਚ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ ਵੀ ਆਨਲਾਈਨ ਜਾਰੀ ਰੱਖੀ ਗਈ ਸੀ। ਤਾਂ ਜੋ ਵਿਦਿਆਰਥੀਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ 2 ਅਗਸਤ ਤੋਂ ਵਿਦਿਅਕ ਅਦਾਰਿਆਂ ਨੂੰ ਖੋਲਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਵਿਦਿਅਕ ਅਦਾਰਿਆਂ ਵਿੱਚ ਉਨ੍ਹਾਂ ਅਧਿਆਪਕਾਂ ਨੂੰ ਹੀ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਿਨ੍ਹਾਂ ਦਾ ਕਰੋਨਾ ਟੀਕਾਕਰਨ ਹੋਇਆ ਹੋਵੇਗਾ।
ਉਥੇ ਹੀ ਸਰਕਾਰ ਵੱਲੋਂ ਹੁਣ ਸਕੂਲਾਂ ਵਿੱਚ ਬੱਚਿਆਂ ਦੇ ਹਿੱਤਾਂ ਨੂੰ ਖਿਆਲ ਵਿਚ ਰੱਖਦੇ ਹੋਏ ਉਨ੍ਹਾਂ ਦੀ ਸਿਹਤ ਪ੍ਰਤੀ ਧਿਆਨ ਦਿੱਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ 1 ਤੋਂ 19 ਸਾਲ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਸੁਰੱਖਿਅਤ ਰੱਖਣ ਵਾਸਤੇ ਐਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ ਜਾ ਰਹੀਆਂ ਹਨ । ਜਿਸ ਨਾਲ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਹੁਣ ਪੰਜਾਬ ਦੇ ਇਕ ਸਕੂਲ ਵਿਚ ਅੱਠਵੀਂ ਕਲਾਸ ਦੇ ਬੱਚੇ ਦੀ ਹੋਈ ਦਰਦਨਾਕ ਮੌਤ ਕਾਰਨ ਸੋਗ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਜ਼ਿਲੇ ਦੇ ਅਧੀਨ ਆਉਣ ਵਾਲੇ ਸਰਕਾਰੀ ਹਾਈ ਸਕੂਲ ਝੋਕ ਤੋ ਸਾਹਮਣੇ ਆਈ ਹੈ। ਜਿੱਥੇ ਸਕੂਲ ਵਿਚ ਪੜ੍ਹਨ ਵਾਲੇ ਇਕ 13 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਕਾਰੀ ਹਾਈ ਸਕੂਲ ਝੋਕ ਵਿੱਚ ਪੜਦਾ ਇਹ ਬੱਚਾ ਜਦੋਂ ਪੌੜੀਆਂ ਚੜ੍ਹ ਰਿਹਾ ਸੀ ਤਾਂ ਅਚਾਨਕ ਹੀ ਪੌੜੀਆਂ ਤੋਂ ਹੇਠਾਂ ਡਿੱਗ ਪਿਆ। ਜਿਸ ਕਾਰਨ ਇਹ ਬੱਚਾ ਕਾਫੀ ਗੰਭੀਰ ਹੋ ਗਿਆ।
ਜਿਸ ਦੀ ਹਾਲਤ ਨੂੰ ਦੇਖਦੇ ਹੋਏ ਸਕੂਲ ਦੇ ਸਟਾਫ ਵੱਲੋਂ ਤੁਰੰਤ ਹੀ ਇਸ ਬੱਚੇ ਨੂੰ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਇਸ ਬੱਚੇ ਦੀ ਮੌਤ ਹੋ ਗਈ। ਇਸ ਹਾਦਸੇ ਦੀ ਖਬਰ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
Previous Postਪੰਜਾਬ ਚ ਇਹਨਾਂ ਵਲੋਂ 6 ਸਤੰਬਰ ਤੋਂ ਹੋ ਗਿਆ ਇਹ ਵੱਡਾ ਐਲਾਨ , ਸਰਕਾਰ ਪਈ ਚਿੰਤਾ ਚ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਚ ਮੀਂਹ ਦੇ ਬਾਰੇ ਚ ਆਇਆ ਇਹ ਤਾਜਾ ਅਲਰਟ , 3 ਦਿਨ ਇਹਨਾਂ ਜਿਲ੍ਹਿਆਂ ਚ ਪੈ ਸਕਦਾ ਮੀਂਹ