ਸਾਵਧਾਨ ਪੰਜਾਬ ਚ 10 ਦਿਨਾਂ ਲਈ ਇਸ ਜਗ੍ਹਾ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਦਿਨੋ ਦਿਨ ਵਧ ਰਹੇ ਕਰੋਨਾ ਦੇ ਕੇਸ ਪੰਜਾਬ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਉੱਚ ਅਧਿਕਾਰੀਆਂ ਨਾਲ ਸਮੇਂ-ਸਮੇਂ ਤੇ ਗੱਲ ਬਾਤ ਕਰਕੇ ਨਵੀਆਂ ਹਦਾਇਤਾਂ ਨੂੰ ਜਾਰੀ ਕੀਤਾ ਜਾ ਰਿਹਾ ਹੈ। ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਇਸ ਕਰੋਨਾ ਉਪਰ ਕਾਬੂ ਪਾਇਆ ਜਾ ਸਕੇ। ਪੰਜਾਬ ਵਿੱਚ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 31 ਮਈ ਤੱਕ ਲਈ ਵਧਾ ਦਿੱਤਾ ਗਿਆ ਹੈ ਉਥੇ ਹੀ ਸਾਰੇ ਜਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਸਖਤੀ ਵਰਤਣ ਦੇ ਅਧਿਕਾਰ ਦਿੱਤੇ ਗਏ ਹਨ।

ਪੰਜਾਬ ਵਿੱਚ ਇਸ ਜਗ੍ਹਾ ਨੂੰ 10 ਦਿਨਾਂ ਲਈ ਮਾਈਕਰੋ ਕੰਟੇਨਮੈਂਟ ਐਲਾਨ ਦਿੱਤਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਵੱਖ-ਵੱਖ ਜਿਲ੍ਹਾ ਮਜਿਸਟਰੇਟ ਵੱਲੋ ਜਿਲ੍ਹੇ ਵਿੱਚ ਕਰੋਨਾ ਦੀ ਸਥਿਤੀ ਉਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਤਾਂ ਜੋ ਵਧੇਰੇ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਨੂੰ ਸਮੇਂ ਸਿਰ ਤੇ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ। ਹੁਣ ਸਾਹਮਣੇ ਜਾਣਕਾਰੀ ਅਨੁਸਾਰ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਵੱਲੋਂ ਜ਼ਿਲ੍ਹੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਧਾਰਾ 144 ਸੀ ਆਰ ਪੀ ਸੀ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਸਿਹਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਉੱਥੇ ਹੀ ਜ਼ਿਲੇ ਅਧੀਨ ਆਉਣ ਵਾਲੇ ਬਲਾਕ ਹਾਜੀਪੁਰ ਦੇ ਪਿੰਡ ਹਲੇੜ ਵਿੱਚ ਵਧੇਰੇ ਕਰੋਨਾ ਕੇਸ ਮਿਲਣ ਕਾਰਨ ਇਸ ਪਿੰਡ ਨੂੰ ਮਾਈਕਰੋ ਕੰਟੇਨਮੈਂਟ ਜੋਨ ਐਲਾਨ ਦਿੱਤਾ ਗਿਆ ਹੈ। ਜਿਲ੍ਹਾ ਮਜਿਸਟਰੇਟ ਨੇ ਆਖਿਆ ਹੈ ਕਿ ਇਸ ਪਿੰਡ ਨੂੰ ਘੱਟੋ ਘੱਟ 10 ਦਿਨਾਂ ਦੀ ਮਿਆਦ ਲਈ ਮਾਈਕਰੋ ਕੰਟੇਨਮੈਂਟ ਜੋਨ ਐਲਾਨ ਦਿੱਤਾ ਗਿਆ ਹੈ।

ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ,ਅਗਰ ਕੋਈ ਇਨ੍ਹਾਂ ਦੀ ਉਲੰਘਣਾ ਕਰਦਾ ਹੈ,ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਸ ਮਾਈਕਰੋ ਕੰਟੇਨਮੈਂਟ ਏਰੀਏ ਵਿੱਚ ਇਕ ਹਫਤੇ ਵਿਚ ਇਕ ਤੋਂ ਵੱਧ ਮਾਮਲੇ ਸਾਹਮਣੇ ਨਹੀਂ ਆਉਣਗੇ, ਉਸ ਏਰੀਏ ਵਿੱਚ ਲੱਗੀਆਂ ਪਾਬੰਦੀਆਂ ਨੂੰ ਘਟਾ ਦਿੱਤਾ ਜਾਵੇਗਾ।