ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਮੁੜ ਇੱਕ ਵਾਰ ਫਿਰ ਤੋਂ ਆਪਣਾ ਪ੍ਰਸਾਰ ਸ਼ੁਰੂ ਕਰ ਦਿੱਤਾ ਹੈ। ਉਥੇ ਹੀ ਨਵੇਂ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੀ ਦੁਨੀਆ ਚਿੰਤਾ ਵਿਚ ਪੈ ਗਈ ਹੈ। ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਾਰੀਆਂ ਸਰਕਾਰਾਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਉਥੇ ਹੀ ਮੁੜ ਤੋਂ ਕਰੋਨਾ ਕੇਸਾਂ ਵਿਚ ਹੋਇਆ ਵਾਧਾ ਸਾਰੇ ਲੋਕਾਂ ਲਈ ਇਕ ਨਵੀਂ ਮੁਸੀਬਤ ਪੈਦਾ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਇਸ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਵਾਸਤੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਉਥੇ ਹੀ ਸਕੂਲਾਂ ਵਿੱਚ ਬਹੁਤ ਸਾਰੇ ਬੱਚੇ ਇਸ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ। ਹੁਣ ਸੋਮਵਾਰ ਤੋਂ ਏਥੇ ਹਰੇਕ ਨੂੰ ਕਰਨਾ ਪਵੇਗਾ ਇਹ ਕੰਮ, ਜਿਸ ਬਾਰੇ ਪੰਜਾਬ ਚ ਏਥੇ ਹੋ ਗਿਆ ਐਲਾਨ । ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀ ਸੁਰੱਖਿਆ ਵਾਸਤੇ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ। ਉੱਥੇ ਹੀ ਪੰਜਾਬ ਵਿੱਚ ਮੁੜ ਤੋਂ ਕਰੋਨਾ ਕੇਸਾਂ ਵਿਚ ਹੋਏ ਵਾਧੇ ਨੂੰ ਦੇਖਦੇ ਹੋਏ ਜ਼ੀਰਕਪੁਰ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਜ਼ਿਲ੍ਹੇ ਅੰਦਰ ਹਰ ਵਿਅਕਤੀ ਲਈ ਮਾਸਕ ਲੱਗਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੀ ਪਾਲਣਾ ਕਰਨ ਵਾਸਤੇ ਅਪੀਲ ਵੀ ਕੀਤੀ ਗਈ ਹੈ।
ਕਿਉਂਕਿ ਹੁਣ ਢਕੋਲੀ ਵਿੱਚ ਸੋਮਵਾਰ ਤੋਂ ਹਰੇਕ ਲਈ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਸਖਤ ਆਦੇਸ਼ ਲਾਗੂ ਕੀਤੇ ਗਏ ਹਨ। ਉਥੇ ਹੀ ਇਸ ਦੀ ਜਾਣਕਾਰੀ ਥਾਣਾ ਮੁਖੀ ਢਕੋਲੀ ਇੰਸਪੈਕਟਰ ਕੁਲਬੀਰ ਸਿੰਘ ਵੱਲੋਂ ਦਿੱਤੀ ਗਈ ਹੈ।
ਉੱਥੇ ਹੀ ਉਹਨਾਂ ਵੱਲੋਂ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਰ ਕੋਈ ਵੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜਿਸ ਵਾਸਤੇ ਉਨ੍ਹਾਂ ਦੇ ਖੇਤਰ ਅਧੀਨ ਆਉਂਦੇ ਸਾਰੇ ਥਾਂ ਤੇ ਨਾਕੇ ਲਗਾ ਕੇ ਲੋਕਾਂ ਦੀ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ। ਲਾਗੂ ਕੀਤੀਆਂ ਜਾ ਰਹੀਆਂ ਪਾਬੰਦੀਆਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਹੀ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ।
Previous Postਪੰਜਾਬ ਚ ਇਥੇ ਸਕੂਲ ਦੇ 4 ਵਿਦਿਆਰਥੀ ਆ ਗਏ ਪੌਜੇਟਿਵ ਮਚਿਆ ਹੜਕੰਪ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਦਿੱਗਜ ਅਦਾਕਾਰ ਦੀ ਹੋਈ ਅਚਾਨਕ ਮੌਤ – ਬੋਲੀਵੁਡ ਚ ਪਿਆ ਮਾਤਮ