ਸਿਮਰਜੀਤ ਸਿੰਘ ਬੈਂਸ ਦੇ ਲਈ ਆਈ ਮਾੜੀ ਖਬਰ ਪੁੱਤ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਤਾਰ ਇੱਕ ਦੂਸਰੀ ਪਾਰਟੀ ਦੀ ਆਲੋਚਨਾ ਕੀਤੀ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਨੂੰ ਇਸ ਘਟਨਾ ਲਈ ਕਸੂਰਵਾਰ ਵੀ ਠਹਿਰਾਇਆ ਜਾ ਰਿਹਾ ਹੈ। ਪੰਜਾਬ ਦੀ ਰਾਜਨੀਤੀ ਨਾਲ ਜੁੜੀ ਆ ਹੋਈਆ ਜਿੱਥੇ ਕਈ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜੋ ਲੋਕਾਂ ਨੂੰ ਹਿਲਾ ਕੇ ਰੱਖ ਦਿੰਦੀਆਂ ਹਨ। ਫ਼ਰਵਰੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਜਿੱਥੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਬਹੁਤ ਸਾਰੇ ਵਿਧਾਇਕ ਚਰਚਾ ਦੇ ਵਿੱਚ ਬਣੇ ਹੋਏ ਸਨ। ਉਥੇ ਹੀ ਕੁਝ ਵਿਧਾਇਕ ਅਤੇ ਸਾਬਕਾ ਵਿਧਾਇਕ ਆਪਣੀ ਨਿੱਜੀ ਜ਼ਿੰਦਗੀ ਅਤੇ ਪਰਿਵਾਰਕ ਵਿਵਾਦਾਂ ਨੂੰ ਲੈ ਕੇ ਵੀ ਅਕਸਰ ਚਰਚਾ ਦੇ ਵਿੱਚ ਬਣੇ ਹੋਏ ਦੇਖੇ ਜਾ ਰਹੇ ਹਨ।

ਸਿਮਰਜੀਤ ਸਿੰਘ ਬੈਂਸ ਦੇ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਪੁੱਤਰ ਖ਼ਿਲਾਫ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਪੁੱਤਰ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਯੂਥ ਅਕਾਲੀ ਦਲ ਦੇ ਇੱਕ ਸਾਬਕਾ ਆਗੂ ਗੁਰਦੀਪ ਸਿੰਘ ਗੋਸ਼ਾ ਨਾਲ ਕੁੱਟਮਾਰ ਕਰਨ ਦੇ ਮਾਮਲੇ ਦੇ ਦੋਸ਼ ਤਹਿਤ ਨਾਮਜ਼ਦ ਕੀਤੇ ਗਏ ਹਨ। ਜਿੱਥੇ ਸਿਮਰਜੀਤ ਸਿੰਘ ਦੇ ਪੁੱਤਰ ਅਜੇਪ੍ਰੀਤ ਸਿੰਘ ਦੇ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਦਾਲਤ ਵੱਲੋਂ ਜਾਰੀ ਕਰ ਦਿੱਤੇ ਗਏ ਹਨ।

ਉਥੇ ਹੀ ਅਦਾਲਤ ਵਿਚ ਪੇਸ਼ ਕਰਨ ਅਤੇ ਗ੍ਰਿਫਤਾਰ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸਿਮਰਜੀਤ ਸਿੰਘ ਦੇ ਪੁੱਤਰ ਅਜੈ ਪ੍ਰੀਤ ਸਿੰਘ ਤੇ ਉਸਦੇ ਕੁਝ ਸਮਰਥਕਾਂ ਦੀ ਝੜਪ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਉਸਦੇ ਕੁਝ ਸਮਰਥਕਾਂ ਨਾਲ ਹੋ ਗਈ ਸੀ।

ਇਸ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਜਿਥੇ ਮਾਮਲਾ ਦਰਜ ਕਰ ਲਿਆ ਗਿਆ ਸੀ ਉਥੇ ਹੀ ਹੁਣ ਇਸ ਮਾਮਲੇ ਦੇ ਤਹਿਤ ਅਦਾਲਤ ਵੱਲੋਂ ਅਜੇ ਪ੍ਰੀਤ ਸਿੰਘ ਨੂੰ ਇਸ ਮਾਮਲੇ ਦੀ ਸੁਣਵਾਈ ਮੌਕੇ ਹਾਜ਼ਰ ਹੋਣ ਵਾਸਤੇ ਸੰਮਣ ਜਾਰੀ ਕੀਤੇ ਗਏ ਹਨ। ਪਰ ਉਹ ਇਸ ਸੁਣਵਾਈ ਵਿੱਚ ਸ਼ਾਮਲ ਨਹੀਂ ਹੋ ਸਕੇ ਜਿਸ ਕਾਰਨ ਹੀਂ ਹੁਣ ਅਦਾਲਤ ਵੱਲੋਂ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸਿਮਰਜੀਤ ਸਿੰਘ ਬੈਂਸ ਨੂੰ ਵੀ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।