ਸਿਮਰਨਜੀਤ ਸਿੰਘ ਮਾਨ ਲਈ ਆਈ ਮਾੜੀ ਖਬਰ ਕੰਗਨਾ ‘ਤੇ ਟਿੱਪਣੀ ਕਰਨੀ ਪਈ ਭਾਰੀ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਸਾਬਕਾ MP ਸਿਮਰਨਜੀਤ ਸਿੰਘ ਮਾਨ ਬਾਰੇ ਜਿਹਨਾਂ ਨੇ ਕੇ ਪਿੱਛਲੇ ਦਿਨੀ ਭਾਜਪਾ ਸਾਂਸਦ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਤੇ ਇੱਕ ਬਿਆਨ ਦਿੱਤਾ ਸੀ ਜਿਸ ਕਰਕੇ ਹੁਣ ਓਹਨਾ ਨੂੰ ਇੱਕ ਕਨੂੰਨੀ ਨੋਟਿਸ ਭੇਜਿਆ ਗਿਆ ਹੈ। ਉਹਨਾਂ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਸਾਬਕਾ MP ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜ਼ਾਰੀ ਕੀਤਾ ਹੈ। ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਨੂ ਭਾਟੀਆ ਦੁਆਰਾ ਇਹ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ‘ਚ ਸਿਮਰਨਜੀਤ ਸਿੰਘ ਮਾਨ ਨੂੰ ਕੰਗਨਾ ਰਣੌਤ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਲਈ 5 ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਅਤੇ ਹਰਿਆਣਾ ਰਾਜ ਦੇ ਮਹਿਲਾ ਕਮਿਸ਼ਨ ਅੱਗੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਸ ਮਾਮਲੇ ‘ਚ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਕਰਨਾਲ ‘ਚ ਦਿੱਤੇ ਉਨ੍ਹਾਂ ਦੇ ਬਿਆਨ ‘ਚ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ, ਜਿਸ ਨਾਲ ਔਰਤਾਂ ਦੀ ਇੱਜ਼ਤ ਨੂੰ ਠੇਸ ਪਹੁੰਚਦੀ ਹੈ। ਸਰਦਾਰ ਮਾਨ ਨੂੰ ਜਲਦੀ ਤੋਂ ਜਲਦੀ ਇਸ ਬਿਆਨ ਤੇ ਮਾਫ਼ੀ ਮੰਗਣੀ ਚਾਹੀਦੀ ਹੈ।