ਸਿੱਧੂ ਮੂਸੇ ਵਾਲੇ ਦੇ ਘਰ ਪੁਹੰਚੇ ਆਪ ਦੇ ਮੰਤਰੀ ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ, ਪਰਿਵਾਰ ਨਾਲ ਵੰਡਾਇਆ ਦੁੱਖ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਉਹ ਆਪਣੇ ਦੋ ਦੋਸਤਾਂ ਨਾਲ ਆਪਣੀ ਕਾਰ ਗੱਡੀ ਵਿਚ ਸਵਾਰ ਹੋ ਕੇ ਨਜ਼ਦੀਕ ਪਿੰਡ ਆਪਣੀ ਮਾਸੀ ਨੂੰ ਮਿਲਣ ਲਈ ਜਾ ਰਿਹਾ ਸੀ। ਜਿਸ ਸਮੇਂ ਪਿੰਡ ਜਵਾਹਰਕੇ ਵਿੱਚ ਪਹੁੰਚਿਆ ਤਾਂ ਕੁਝ ਅਣਪਛਾਤੇ ਲੋਕਾਂ ਵੱਲੋਂ ਉਸ ਉਪਰ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਉਸ ਦੇ ਦੋਸਤ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸਨ। ਜਿੱਥੇ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਉਸ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰ ਦਿੱਤਾ ਗਿਆ ਹੈ।

ਪਰ ਅਜੇ ਤੱਕ ਪੁਲਿਸ ਵੱਲੋਂ ਇਸ ਸਾਰੀ ਗੁਥੀ ਨੂੰ ਸੁਲਝਾਇਆ ਨਹੀਂ ਗਿਆ ਹੈ। ਪੁਲਿਸ ਵੱਲੋਂ ਜਿੱਥੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਉਥੇ ਹੀ ਇਕ ਸਿੱਟ ਦਾ ਗਠਨ ਵੀ ਕੀਤਾ ਗਿਆ ਹੈ। ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਪਰਿਵਾਰ ਨਾਲ ਘਰ ਪਹੁੰਚ ਕੇ ਦੁੱਖ ਵੀ ਸਾਂਝਾ ਕੀਤਾ ਜਾ ਰਿਹਾ ਹੈ। ਹੁਣ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਆਪ ਮੰਤਰੀ ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ, ਪਰਿਵਾਰ ਨਾਲ ਵੰਡਾਇਆਂ ਦੁੱਖ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਿੱਧੂ ਮੂਸੇਵਾਲਾ ਦੇ ਜਾਣ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਥੇ ਹੀ ਸਿੱਧੂ ਤੇ ਜਾਣ ਦਾ ਸੋਗ ਪੂਰੀ ਦੁਨੀਆ ਵਿੱਚ ਮਨਾਇਆ ਜਾ ਰਿਹਾ ਹੈ। ਉਥੇ ਹੀ ਆਮ ਆਦਮੀ ਪਾਰਟੀ ਤੋਂ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਿੱਧੂ ਮੂਸੇ ਵਾਲਾ ਦੇ ਪਿੰਡ ਪਹੁੰਚ ਕੇ ਉਸਦੇ ਪਰਿਵਾਰ ਅਤੇ ਪਿਤਾ ਜੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਵੀ ਸਰਕਾਰ ਤੋਂ ਇਨਸਾਫ ਦੇਣ ਦੀ ਮੰਗ ਕੀਤੀ ਅਤੇ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਅਤੇ ਐਨ ਆਈ ਏ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਉਥੇ ਹੀ ਆਮ ਆਦਮੀ ਪਾਰਟੀ ਦੇ ਮੰਤਰੀਆਂ ਵੱਲੋਂ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਜਲਦ ਤੋਂ ਜਲਦ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ । ਜਿੱਥੇ ਉਨ੍ਹਾਂ ਵੱਲੋਂ ਸ਼ਾਮਲ ਹੋ ਕੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਹੈ, ਉਥੇ ਹੀ ਆਖਿਆ ਗਿਆ ਹੈ ਕਿ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਹਮੇਸ਼ਾ ਖੜ੍ਹੀ ਹੈ।