ਆਈ ਤਾਜ਼ਾ ਵੱਡੀ ਖਬਰ
ਸੰਗੀਤ ਜਗਤ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ 29 ਮਈ ਦੀ ਸ਼ਾਮ ਕਦੇ ਵੀ ਨਹੀਂ ਭੁੱਲ ਸਕਦੀ। ਉਸੇ ਸੰਗੀਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਸੀ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮਾਨਸਾ ਜਿਲੇ ਦੇ ਜਵਾਹਰਕੇ ਪਿੰਡ ਵਿੱਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਸਿੱਧੂ ਆਪਣੇ ਦੋ ਦੋਸਤਾਂ ਦੇ ਨਾਲ ਆਪਣੀ ਥਾਰ ਵਿੱਚ ਆਪਣੀ ਮਾਸੀ ਦੇ ਘਰ ਜਾ ਰਿਹਾ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੇ ਜਿੱਥੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਉਥੇ ਹੀ ਪ੍ਰਸੰਸਾ ਵਿੱਚ ਸੋਗ ਦੀ ਲਹਿਰ ਹੈ। ਹੁਣ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਗਈ ਹੈ ਜਿੱਥੇ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆ ਤੋਂ ਕਰਵਾਉਣ ਦੀ ਮੰਗ ਕੀਤੀ ਹੈ।
ਬੀਤੇ ਦਿਨੀਂ ਸਿਧੂ ਮੁਸੇਵਾਲਾ ਦੇ ਹੋਏ ਕਤਲ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਇਕ ਸਿੱਟ ਦਾ ਗਠਨ ਕਰਕੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਇੱਕ ਚਿੱਠੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਲਿਖੀ ਗਈ ਹੈ। ਇਸ ਚਿੱਠੀ ਦੇ ਵਿੱਚ ਉਨ੍ਹਾਂ ਵੱਲੋਂ ਆਪਣੇ ਪੁੱਤਰ ਦੇ ਕਤਲ ਦੇ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਪੁੱਤਰ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕੀਤਾ ਗਿਆ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇੱਕ ਚਿੱਠੀ ਲਿਖੀ ਗਈ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਸੀ ਬੀ ਆਈ , ਤੇ ਐੱਨ ਆਈ ਏ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਇਹ ਮੰਗ ਹੁਣ ਉਹਨਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਵੀ ਰੱਖੀ ਗਈ ਹੈ।
ਕਿਉਂਕਿ ਇਸ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਫੇਸਬੁੱਕ ਤੇ ਪੋਸਟ ਪਾ ਕੇ ਲਈ ਗਈ ਸੀ। ਇਸ ਦੀ ਜਾਣਕਾਰੀ ਅੱਜ ਕੇਂਦਰੀ ਮੰਤਰੀ ਗਜਿੰਦਰ ਸ਼ੇਖਾਵਤ ਵੱਲੋਂ ਦਿੱਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਟਵੀਟ ਕਰਕੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ ਜਿਥੇ ਅੱਜ ਉਹ ਸਿੱਧੂ ਮੂਸੇ ਵਾਲਾ ਦੇ ਪਿੰਡ ਉਸ ਦੇ ਪਿਤਾ ਜੀ ਨਾਲ ਮੁਲਾਕਾਤ ਕਰਨ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਮੌਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਵਲੋਂ ਅਮਿਤ ਸ਼ਾਹ ਨੂੰ ਲਿਖੀ ਗਈ ਚਿੱਠੀ, ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਕੀਤੀ ਮੰਗ
ਤਾਜਾ ਖ਼ਬਰਾਂ
ਸਿੱਧੂ ਮੂਸੇ ਵਾਲੇ ਦੇ ਪਰਿਵਾਰ ਵਲੋਂ ਅਮਿਤ ਸ਼ਾਹ ਨੂੰ ਲਿਖੀ ਗਈ ਚਿੱਠੀ, ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਕੀਤੀ ਮੰਗ
Previous Postਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਹਾਈ ਕੋਰਟ ਨੇ ਦਿੱਤਾ ਵੱਡਾ ਝਟਕਾ, 424 ਲੋਕਾਂ ਦੀ ਸੁਰੱਖਿਆ ਵਾਪਿਸ ਕਰਨ ਦੇ ਦਿਤੇ ਹੁਕਮ
Next Postਸਿੱਧੂ ਮੂਸੇ ਵਾਲੇ ਦੇ ਘਰ ਪੁਹੰਚੇ ਆਪ ਦੇ ਮੰਤਰੀ ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ, ਪਰਿਵਾਰ ਨਾਲ ਵੰਡਾਇਆ ਦੁੱਖ