ਸੁਖਪਾਲ ਖਹਿਰੇ ਨੇ ਕਰਤਾ ਇਹ ਵੱਡਾ ਐਲਾਨ ਆਮ ਆਦਮੀ ਪਾਰਟੀ ਨੂੰ ਲੈ ਕੇ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਬਹੁਤ ਵੱਡੇ ਵੱਡੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਥੇ ਹੀ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਆਮ ਲੋਕਾਂ ਦੀ ਸਰਕਾਰ ਵੀ ਆਖਿਆ ਜਾ ਰਿਹਾ ਹੈ ਜਿਸ ਵੱਲੋਂ ਰਵਾਇਤੀ ਪਾਰਟੀਆਂ ਨੂੰ ਬਹੁਤ ਵੱਡੀ ਹਾਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਜਿਥੇ ਬਹੁਮਤ ਨਾਲ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਨੇ ਸ਼ੁਰੂ ਕੀਤੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ ਉਥੇ ਹੀ ਰਾਜ ਸਭਾ ਵਿੱਚ ਆਪਣੇ ਮੈਂਬਰਾਂ ਨੂੰ ਭੇਜਣ ਦਾ ਵੀ ਐਲਾਨ ਕੀਤਾ ਜਾਣਾ ਹੈ। ਉਥੇ ਹੀ ਬਾਕੀ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੁਆਰਾ ਲਏ ਗਏ ਫ਼ੈਸਲਿਆਂ ਦੀ ਅਲੋਚਨਾ ਵੀ ਕੀਤੀ ਜਾ ਰਹੀ ਹੈ।

ਜਿੱਥੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਉਪਰ ਰਾਜਾ ਵੜਿੰਗ ਵੱਲੋਂ ਕੈਬਨਿਟ ਦੇ ਗਠਨ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਤੰਜ਼ ਕਸੇ ਗਏ ਸਨ। ਸੁਖਪਾਲ ਖਹਿਰਾ ਵੱਲੋਂ ਵੀ ਇਹ ਵੱਡਾ ਐਲਾਨ ਆਮ ਆਦਮੀ ਪਾਰਟੀ ਨੂੰ ਲੈ ਕੇ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਭੁਲੱਥ ਤੋਂ ਚੋਣ ਜਿੱਤਣ ਵਾਲੇ ਕਾਂਗਰਸ ਦੇ ਸੁਖਪਾਲ ਖਹਿਰਾ ਵੱਲੋਂ ਹੁਣ ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀਂ ਲਿਆ ਗਿਆ ਹੈ ਜਿੱਥੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਰਹੇ ਰਾਘਵ ਚੱਡਾ ਨੂੰ ਰਾਜ ਸਭਾ ਵਿੱਚ ਭੇਜੇ ਜਾਣ ਉੱਪਰ ਵਿਰੋਧ ਕੀਤਾ ਜਾ ਰਿਹਾ ਹੈ।

ਜਿੱਥੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਤੋਂ ਬਾਹਰ ਦੇ ਵਿਅਕਤੀ ਨੂੰ ਪੰਜਾਬ ਦੀ ਨੁਮਾਇੰਦਗੀ ਕਰਨ ਵਾਸਤੇ ਰਾਜ ਸਭਾ ਵਿਚ ਭੇਜੇ ਜਾਣਾ ਹੈ। ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਗੈਰ ਪੰਜਾਬੀਆਂ ਨੂੰ ਰਾਜ ਸਭਾ ਵਿੱਚ ਜਾਣ ਵਾਸਤੇ ਨਾਮਜ਼ਦ ਕੀਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਆਮ ਆਦਮੀ ਪਾਰਟੀ ਵਿੱਚ ਜਿੱਤ ਹਾਸਲ ਕੀਤੀ ਹੈ ਉਨ੍ਹਾਂ ਦੀ ਮਿਹਨਤ ਨੂੰ ਵੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਜੋ ਕਿ ਆਪ ਵਰਕਰਾਂ ਨਾਲ ਇੱਕ ਮਜ਼ਾਕ ਹੈ। ਉੱਥੇ ਹੀ ਉਨ੍ਹਾਂ ਆਖਿਆ ਹੈ ਕਿ ਬੀਬੀ ਖਾਲੜਾ ਜਿਹੇ ਲੋਕਾਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਅਪੀਲ ਕਰਾਂਗਾ ਕਿ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਜਾਵੇ।