ਆਈ ਤਾਜਾ ਵੱਡੀ ਖਬਰ
ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸੂਬੇ ਦੀ ਸਰਕਾਰ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਅਤੇ ਵਰਕਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਜਿੱਥੇ ਕਾਂਗਰਸ ਪਾਰਟੀ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਉੱਥੇ ਹੀ ਉਨ੍ਹਾਂ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਜਿੱਥੇ ਕਾਂਗਰਸ ਪਾਰਟੀ ਦੇ ਕੁਝ ਵਿਧਾਇਕਾਂ ਵੱਲੋਂ ਉਨ੍ਹਾਂ ਦੀ ਆਲੋਚਨਾ ਕੀਤੀ ਜਾ ਰਹੀ ਹੈ ਕੁਝ ਦੇ ਉਨ੍ਹਾਂ ਵੱਲੋਂ ਨਾਲ ਹੋਣ ਦਾ ਭਰੋਸਾ ਵੀ ਦਵਾਇਆ ਜਾ ਰਿਹਾ ਹੈ। ਹੁਣ ਸੁਖਬੀਰ ਬਾਦਲ ਦੇ ਹੋਟਲਾਂ ਵਿੱਚ ਸਕੂਲ ਖੁਲਣਗੇ ਅਤੇ ਮਜੀਠੀਆ ਨੂੰ ਥਾਣੇ ਵਿੱਚ ਡੱਕਿਆ ਜਾਵੇਗਾ, ਇਸ ਬਾਰੇ ਹੁਣ ਇਸ ਵੱਡੇ ਲੀਡਰ ਵੱਲੋਂ ਐਲਾਨ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਆਏ ਦਿਨ ਹੀ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਅੱਜ ਇਕ ਵਾਰ ਫਿਰ ਉਨ੍ਹਾਂ ਵੱਲੋਂ ਬਾਦਲ ਪਰਿਵਾਰ ਨੂੰ ਲੰਮੇ ਹੱਥੀਂ ਲਿਆ ਗਿਆ ਹੈ।
ਜਿੱਥੇ ਉਨ੍ਹਾਂ ਬਾਦਲ ਪਰਿਵਾਰ ਖਿ-ਲਾ-ਫ ਵਰਦੇ ਹੋਏ ਬੋਲਿਆ ਹੈ , ਕਿ ਅਗਰ ਉਹਨਾਂ ਹੱਥ ਕੁਝ ਫੈਸਲੇ ਕਰਨ ਦੀ ਤਾਕਤ ਆ ਜਾਂਦੀ ਹੈ ,ਤਾਂ ਉਹ ਪੰਜਾਬ ਦੀ ਜਵਾਨੀ ਨੂੰ ਖਰਾਬ ਕਰਨ ਵਾਲੇ ਵਿਕਰਮਜੀਤ ਸਿੰਘ ਮਜੀਠੀਆ ਨੂੰ ਥਾਣੇ ਅੰਦਰ ਡੱਕ ਦੇਣਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਲੰਮੇ ਹੱਥੀਂ ਲਿਆ ਤੇ ਆਖਿਆ ਕਿ ਉਨ੍ਹਾਂ ਵੱਲੋਂ ਪੰਜਾਬ ਵਿੱਚ ਕਈ ਸਾਰੇ ਹੋਟਲ ਬਣਾਏ ਗਏ ਹਨ ਜਿਨ੍ਹਾਂ ਨੂੰ ਸਾਰੇ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।
ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਵੱਲੋ ਦੋ ਬੱਸਾਂ ਤੋਂ 4 ਹਜ਼ਾਰ ਬੱਸਾਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਯੂਥ ਨੂੰ ਅੱਗੇ ਲੈ ਕੇ ਆਉਣਾ ਚਾਹੀਦਾ ਹੈ ਇਸ ਲਈ ਚੋਣਾਂ ਵਿੱਚ ਉਨ੍ਹਾਂ ਨੂੰ ਟਿਕਟਾਂ ਦੇਣ ਦਾ ਵਾਅਦਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਪੰਜਾਬ ਨੂੰ ਲੁੱਟ ਲਿਆ ਗਿਆ ਹੈ ਜਿਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।
Home ਤਾਜਾ ਖ਼ਬਰਾਂ ਸੁਖਬੀਰ ਬਾਦਲ ਦੇ ਹੋਟਲਾਂ ਚ ਖੁੱਲਣਗੇ ਸਕੂਲ ਅਤੇ ਮਜੀਠੀਆ ਨੂੰ ਡਕਾਂਗੇ ਠਾਣੇ – ਇਸ ਵੱਡੇ ਲੀਡਰ ਨੇ ਕਰਤਾ ਐਲਾਨ
ਤਾਜਾ ਖ਼ਬਰਾਂ
ਸੁਖਬੀਰ ਬਾਦਲ ਦੇ ਹੋਟਲਾਂ ਚ ਖੁੱਲਣਗੇ ਸਕੂਲ ਅਤੇ ਮਜੀਠੀਆ ਨੂੰ ਡਕਾਂਗੇ ਠਾਣੇ – ਇਸ ਵੱਡੇ ਲੀਡਰ ਨੇ ਕਰਤਾ ਐਲਾਨ
Previous Postਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਛੁੱਟੀ ਦੇ ਬਾਰੇ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ
Next Postਕੈਪਟਨ ਅਮਰਿੰਦਰ ਸਿੰਘ ਲਈ ਆ ਰਹੀ ਇਹ ਵੱਡੀ ਮਾੜੀ ਖਬਰ – ਕੱਲ੍ਹ ਨੂੰ ਹੋਣ ਜਾ ਰਿਹਾ ਇਹ ਕੰਮ