ਆਈ ਤਾਜ਼ਾ ਵੱਡੀ ਖਬਰ
ਬੀਤੇ ਕੱਲ੍ਹ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਵਾਪਰੀ ਬੇਅਦਬੀ ਦੀ ਇਸ ਘਟਨਾ ਨੂੰ ਲੈ ਕੇ ਜਿੱਥੇ ਸਮੁੱਚੇ ਭਾਰਤ ਵਿੱਚ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਇਸ ਘਟਨਾ ਨੂੰ ਲੈ ਕੇ ਰੋਸ ਵੇਖਿਆ ਗਿਆ ਹੈ। ਸਾਰੇ ਲੋਕਾਂ ਵੱਲੋਂ ਵਾਪਰੀ ਇਸ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਵੀ ਕੀਤੀ ਗਈ ਹੈ ਅਤੇ ਇਸ ਨੂੰ ਇੱਕ ਨਿੰਦਣਯੋਗ ਘਟਨਾ ਦੱਸਿਆ ਗਿਆ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਅਪਰਾਧੀ ਵੱਲੋਂ ਇਸ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੋਵੇ। ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਸ਼ਾਮ ਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇਕ 22 ਸਾਲਾ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਜ਼ਦੀਕ ਜੰਗਲਾ ਟੱਪ ਕੇ ਕਰਪਾਨ ਚੁੱਕ ਲਈ ਗਈ।
ਜਿਸਨੂੰ ਸੇਵਾਦਾਰਾਂ ਵੱਲੋਂ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਕੁੱਟਮਾਰ ਤੋਂ ਬਾਅਦ ਜਿਸ ਦੀ ਮੌਤ ਹੋ ਗਈ। ਹੁਣ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿੱਥੇ ਕੱਲ੍ਹ ਦੇਰ ਸ਼ਾਮ ਸ਼੍ਰੀ ਹਰਿਮੰਦਰ ਸਾਹਿਬ ਵਿਚ ਵਾਪਰੀ ਘਟਨਾ ਨੂੰ ਲੈ ਕੇ ਜਿੱਥੇ ਵੱਖ-ਵੱਖ ਸਿਆਸੀ ਹਸਤੀਆਂ ਵੱਲੋਂ ਇਸ ਘਟਨਾ ਨੂੰ ਮੰਦਭਾਗੀ ਘਟਨਾ ਦੱਸਿਆ ਗਿਆ ਹੈ। ਉੱਥੇ ਹੀ ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਇਸ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਇਹ ਘਟਨਾ ਨਿੰਦਣਯੋਗ ਹੈ। ਉਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਵੀ ਸ਼੍ਰੀ ਹਰਿਮੰਦਰ ਸਾਹਿਬ ਵਿਚ ਵਾਪਰੀ ਘਟਨਾ ਨੂੰ ਲੈ ਕੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਸੀ ਅਤੇ ਆਖਿਆ ਗਿਆ ਸੀ ਕਿ ਇਹ ਕਿਸੇ ਵੱਲੋਂ ਘੜੀ ਗਈ ਸਾਜਿਸ ਲੱਗ ਰਹੀ ਹੈ ਜਿਸ ਨਾਲ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਉਪਰ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਨੂੰ ਬੇਨਕਾਬ ਕਰਨ ਵਿੱਚ ਪੂਰਾ ਸਹਿਯੋਗ ਦੇਣ ਦੀ ਆਖੀ ਗਈ ਹੈ। ਉਥੇ ਹੀ ਇਸ ਘਟਨਾ ਨੂੰ ਲੈ ਕੇ ਜਾਂਚ ਵਾਸਤੇ ਸਿੱਟ ਦਾ ਗਠਨ ਵੀ ਕੀਤਾ ਗਿਆ ਹੈ।