ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਕਰੋਨਾ ਦੀ ਸਥਿਤੀ ਪਹਿਲਾਂ ਦੇ ਮੁਕਾਬਲੇ ਵਧੇਰੇ ਭਿਆਨਕ ਹੁੰਦੀ ਜਾ ਰਹੀ ਹੈ। ਉਥੇ ਹੀ ਦੇਸ਼ ਦੀਆਂ ਸਰਹੱਦਾਂ ਉਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੈਠੇ ਹੋਏ ਕਿਸਾਨਾਂ ਨੂੰ ਸਰਕਾਰ ਵੱਲੋਂ ਕਰੋਨਾ ਦੇ ਨਾਂ ਤੇ ਧਰਨੇ ਤੋ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਸਰਹੱਦ ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਇਹ ਮੋਰਚੇ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਉਪਰ ਲਾਏ ਹੋਏ ਹਨ। ਕਰੋਨਾ ਵਰਗੀ ਭਿਆਨਕ ਸਥਿਤੀ ਨਾਲ ਨਜਿੱਠਣ ਲਈ ਜਿੱਥੇ ਕਿਸਾਨਾਂ ਵੱਲੋਂ ਕਈ ਪਿੰਡਾਂ ਨੂੰ ਗੋਦ ਲੈ ਕੇ ਉਨ੍ਹਾਂ ਦੀ ਹਿਫ਼ਾਜ਼ਤ ਕੀਤੀ ਜਾ ਰਹੀ ਹੈ। ਉਥੇ ਹੀ ਆਪਣੇ ਵੱਲੋਂ ਬਣਦੀ ਹਰ ਸੰਭਵ ਮਦਦ ਦਿੱਤੇ ਜਾਣ ਦਾ ਭਰੋਸਾ ਵੀ ਦਵਾਇਆ ਹੈ।
ਸੰਜੁਕਤ ਕਿਸਾਨ ਮੋਰਚੇ ਨੇ ਅਜਿਹਾ ਐਲਾਨ ਕਰ ਦਿੱਤਾ ਹੈ ਜਿਸ ਦੀ ਸਾਰੇ ਇੰਡੀਆ ਵਿੱਚ ਚਰਚਾ ਹੋ ਰਹੀ ਹੈ ਜਿਸ ਸਬੰਧੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਕਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਹਸਪਤਾਲਾਂ ਵਿੱਚ ਲੋਕਾਂ ਦੀ ਮਦਦ ਕਰਨ ਲਈ ਭੋਜਨ ਪਹੁੰਚਾਏ ਜਾਣ ਦਾ ਐਲਾਨ ਕੀਤਾ ਹੈ। ਸੰਜੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪਹਿਲਾਂ ਕਈ ਜਗ੍ਹਾ ਉਪਰ ਭੋਜਨ ਦੀ ਸਪਲਾਈ ਕੀਤੀ ਜਾ ਰਹੀ ਹੈ ਪਰ ਹੁਣ ਕੱਲ੍ਹ ਤੋਂ ਜ਼ਰੂਰਤਮੰਦਾਂ ਨੂੰ ਪੈਕ ਹੋਇਆ ਭੋਜਨ ਮੁੱਹਈਆ ਕਰਵਾਇਆ ਜਾਵੇਗਾ। ਧਰਨੇ ਸਥਾਨ ਉਪਰ ਵਲੰਟੀਅਰਾਂ ਵੱਲੋ ਆਕਸੀਜਨ ਦੀ ਸਪਲਾਈ ਨੂੰ ਲੈ ਕੇ ਵੀ ਮਦਦ ਕੀਤੀ ਜਾ ਰਹੀ ਹੈ।
ਆਕਸੀਜਨ ਵਾਲੇ ਵਾਹਨ ਅਤੇ ਹੋਰ ਜ਼ਰੂਰੀ ਸੇਵਾਵਾਂ ਵਾਲੇ ਵਾਹਨਾਂ ਨੂੰ ਵਲੰਟੀਅਰਾਂ ਵੱਲੋ ਪੂਰੀ ਸਹਾਇਤਾ ਦੇ ਕੇ ਮੰਜ਼ਿਲ ਤੱਕ ਪਹੁੰਚਾਉਣ ਵਿਚ ਮਦਦ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਬੇਸ਼ੱਕ ਉਹ ਆਪਣੇ ਹੱਕ ਲਈ ਲੜ ਰਹੇ ਹਨ ਪਰ ਅੱਜ ਇਨਸਾਨੀਅਤ ਦੇ ਤੌਰ ਮਨੁੱਖੀ ਕਦਰਾਂ ਕੀਮਤਾਂ ਦਾ ਸਨਮਾਨ ਕਰਦੇ ਹਨ। ਹਮੇਸ਼ਾਂ ਲੋਕਾਂ ਦੀ ਭਲਾਈ ਲਈ ਲੜਦੇ ਰਹਿਣਗੇ। ਉੱਥੇ ਹੀ ਸੰਜੁਕਤ ਕਿਸਾਨ ਮੋਰਚੇ ਵੱਲੋਂ ਕਿਹਾ ਗਿਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਕਿਸਾਨਾਂ ਦੇ ਨਾਲ ਧੱਕਾ ਕਰ ਰਹੀ ਹੈ।
ਉਥੇ ਹੀ ਸੰਜੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿੱਚ ਲੋੜਵੰਦ ਲੋਕਾਂ ਨੂੰ ਭੋਜਨ ਦੀ ਸਮੱਸਿਆ ਸੰਬੰਧੀ ਇਕ ਨੰਬਰ ਵੀ ਜਾਰੀ ਕੀਤਾ ਗਿਆ ਹੈ। ਕਿਸੇ ਨੂੰ ਵੀ ਭੋਜਨ ਦੀ ਜਰੂਰਤ ਹੋਵੇ ਤਾਂ ਉਹ ਉਸ ਨੰਬਰ ਉੱਪਰ ਸੰਪਰਕ ਕਰ ਸਕਣਗੇ। ਦਿੱਲੀ ਵਿਚ ਲੋਕਾਂ ਦੀਆਂ ਸਿਹਤ ਸਬੰਧੀ ਮੁਢਲੀਆਂ ਸਹੂਲਤਾਂ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਉਨ੍ਹਾਂ ਦੀ ਹਰ ਇੱਕ ਮਦਦ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਇਕ ਦੂਜੇ ਦੀ ਮਦਦ ਕਰਨਾ ਆਪਸੀ ਭਾਈਚਾਰੇ ਅਤੇ ਏਕਤਾ ਦੀ ਮਿਸਾਲ ਹੈ।
Previous PostLPG ਗੈਸ ਸਲੰਡਰ ਵਰਤਣ ਵਾਲਿਆਂ ਲਈ ਆ ਰਹੀ ਵੱਡੀ ਖਬਰ – ਲੋਕਾਂ ਚ ਖੁਸ਼ੀ
Next Postਵਿਆਹ ਤੋਂ ਦੂਜੇ ਦਿਨ ਲਾੜੀ ਨੂੰ ਮਿਲੀ ਇਸ ਤਰਾਂ ਮੌਤ , ਮਾਪਿਆਂ ਦੇ ਉਡੇ ਹੋਸ਼ – ਮਚੀ ਹਾਹਾਕਾਰ