ਹਾਈਵੇਅ ਤੇ ਹੋਇਆ ਹਵਾਈ ਜਹਾਜ ਕਰੈਸ਼ , ਹੋਇਆ ਮੌਤ ਦਾ ਤਾਂਡਵ – ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੌਰ ਤੋਂ ਜਿੱਥੇ ਬੜੀ ਮੁਸ਼ਕਲ ਨਾਲ ਸਾਰੇ ਦੇਸ਼ਾਂ ਵੱਲੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿਉਂਕਿ ਇਸਦੇ ਚਲਦੇ ਹੋਏ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੇ , ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਬਹੁਤ ਹੀ ਡਾਵਾਂਡੋਲ ਹੋ ਗਈ ਸੀ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫਤਾਂ ਦੇ ਸਾਹਮਣੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਿਹਾ ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਜਿੱਥੇ ਲੋਕਾਂ ਵੱਲੋਂ ਹਵਾਈ ਸਫ਼ਰ ਦਾ ਇਸਤੇਮਾਲ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਹਾਦਸੇ ਵੀ ਅਚਾਨਕ ਵਾਪਰ ਜਾਂਦੇ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਚੁੱਕੀਆਂ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖ਼ਬਰਾ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹਾਈਵੇ ਤੇ ਹੁਣ ਹਵਾਈ ਜਹਾਜ਼ ਕ੍ਰੈਸ਼ ਹੋਇਆ ਹੈ ਜਿੱਥੇ ਮੌਤ ਹੋਣ ਦਾ ਤਾਂਡਵ ਹੋਣ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਵਿੱਚ ਉੱਤਰੀ ਕੈਰੋਲੀਨਾ ਤੋਂ ਸਾਹਮਣੇ ਆਈ ਹੈ। ਜਿੱਥੇ ਬੁੱਧਵਾਰ ਨੂੰ ਅਚਾਨਕ ਹੀ ਇਕ ਜਹਾਜ਼ ਹਾਦਸਾਗ੍ਰਸਤ ਹੋ ਕੇ ਹਾਈਵੇ ਉੱਪਰ ਇਕ ਟਰੈਕਟਰ ਟਰੇਲਰ ਤੇ ਡਿੱਗਿਆ।

ਇਸ ਹਾਦਸੇ ਵਿਚ ਜਿੱਥੇ ਜਹਾਜ਼ ਚਾਲਕ ਪਾਇਲਟ ਦੀ ਮੌਤ ਹੋ ਗਈ ਹੈ ਉਥੇ ਹੀ ਟਰੈਕਟਰ ਟਰੇਲਰ ਦਾ ਚਾਲਕ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਜ਼ਖ਼ਮੀ ਹੋਇਆ ਹੈ। ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ ਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਇਸ ਸਮੇਂ ਜੇਰੇ ਇਲਾਜ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਫੈਡਰਲ ਐਵੀਏਸ਼ਨ ਐਡਮਨਿਸਟ੍ਰੇਸ਼ਨ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਬੁੱਧਵਾਰ ਸ਼ਾਮ ਨੂੰ ਸਾਢੇ ਪੰਜ ਵਜੇ ਦੇ ਕਰੀਬ ਵਾਪਰਿਆ ਹੈ।

ਜਦੋਂ ਦੋ ਇੰਜਣ ਵਾਲਾ ਜਹਾਜ਼ ਬੀਚ ਕਰਾਫਟ ਬੈਰਨ , ਲੈਕਸਿੰਗਟਨ ਵਿੱਚ ਡੇਵਿਡਸਨ ਕਾਊਂਟੀ ਹਵਾਈ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ। ਜਿਸ ਸਮੇਂ ਇਹ ਅੰਤਰਰਾਜੀ 85 ਦੱਖਣੀ ਹਾਈਵੇ ਉੱਪਰ ਹਾਦਸਾਗ੍ਰਸਤ ਹੋਇਆ ਤਾਂ ਹਾਦਸਾਗ੍ਰਸਤ ਹੋਣ ਤੋਂ ਬਾਅਦ ਇਹ ਜਹਾਜ਼ ਹਾਈਵੇ ਉੱਪਰ ਇਕ ਟਰੈਕਟਰ ਨਾਲ ਟਕਰਾ ਗਿਆ। ਇਸ ਹਾਦਸੇ ਵਿਚ ਮਾਰੇ ਗਏ ਪਾਇਲਟ ਦੀ ਪਹਿਚਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।