ਹਿੰਦੂ ਆਗੂ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਐਕਸ਼ਨ ਚ ਪੰਜਾਬ ਪੁਲਿਸ, ਆਗੂਆਂ ਨੂੰ ਮਿਲੀਆਂ ਬੁਲਟ ਪਰੂਫ ਜੈਕਟਾਂ ਵਧਾਈ ਗਈ ਸੁਰੱਖਿਆ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ ਉਥੇ ਹੀ ਕੁਝ ਘਟਨਾਵਾਂ ਦੇ ਚਲਦਿਆਂ ਹੋਇਆ, ਜਿਸ ਨਾਲ ਕਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਦੀ ਹੈ। ਉਥੇ ਹੀ ਸਥਿਤੀ ਤਣਾਅਪੂਰਨ ਹੋ ਜਾਂਦੀ ਹੈ ਅਤੇ ਕਈ ਹਾਦਸੇ ਵਾਪਰ ਜਾਂਦੇ ਹਨ। ਹੁਣ ਇਥੇ ਹਿੰਦੂ ਆਗੂ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਐਕਸ਼ਨ ਚ ਪੰਜਾਬ ਪੁਲਿਸ, ਆਗੂਆਂ ਨੂੰ ਮਿਲੀਆਂ ਬੁਲਟ ਪਰੂਫ ਜੈਕਟਾਂ ਵਧਾਈ ਗਈ ਸੁਰੱਖਿਆ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਥੇ ਸ਼ਿਵ ਸੈਨਾ ਦੇ ਆਗੂ ਦਾ ਅੰਮ੍ਰਿਤਸਰ ਵਿਚ ਮੰਦਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਦੇ ਹੋਏ ਇਕ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਜਿਸ ਤੋਂ ਬਾਅਦ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਅਤੇ ਪੁਲਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਚਲਦੇ ਹੋਇਆ ਜਿਥੇ ਸਿੱਖ ਭਾਈਚਾਰੇ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ ਵਿਚ ਕੁਝ ਆਪਸੀ ਭਾਈਚਾਰੇ ਦੀ ਵਿਚ ਕੁਝ ਕਰਨਾ ਦੇ ਚਲਦਿਆਂ ਹੋਇਆਂ ਤਕਰਾਰ ਵੀ ਨਜ਼ਰ ਆਈ ਹੈ। ਉੱਥੇ ਹੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ ਅਤੇ ਵਧੇਰੇ ਪੁਲਸ ਅਧਿਕਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਪੰਜਾਬ ਅੰਦਰ ਲਗਾਤਾਰ ਸ਼ਾਂਤੀ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਮਹਾਂਨਗਰ ਲੁਧਿਆਣਾ ਦੇ ਵਿਚ ਕਮਿਸ਼ਨਰੇਟ ਪੁਲਸ ਵੀ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ।

ਜਿੱਥੇ ਮਹਾਨਗਰ ਦੇ ਵਿੱਚ ਬੁਲੇਟ ਪਰੂਫ ਜੈਕੇਟ ਲੁਧਿਆਣਾ ਕਮਿਸ਼ਨਰੇਟ ਪੁਲਸ ਵੱਲੋਂ ਹਿੰਦੂ ਆਗੂਆਂ ਨੂੰ ਮੁਹਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਨੂੰ ਹੁਣ ਸੂਰੀ ਦੇ ਕਤਲ ਤੋਂ ਬਾਅਦ ਲਗਾਤਾਰ ਧਮਕੀਆਂ ਅਤੇ ਮੈਸੇਜ ਆ ਰਹੇ ਹਨ। ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਲੁਧਿਆਣਾ ਦੇ ਵਿੱਚ ਜ਼ਿਆਦਾ ਖ਼ਤਰਾ ਨਜ਼ਰ ਆ ਰਿਹਾ ਹੈ, ਉਨ੍ਹਾਂ ਆਗੂਆਂ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਸ ਵੱਲੋਂ ਬੁਲੇਟ ਪਰੂਫ ਜੈਕੇਟ ਦਿੱਤੀ ਗਈ ਅਤੇ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਬਾਹਰ ਆਉਂਦੇ-ਜਾਂਦੇ ਸਮੇਂ ਜੈਕੇਟ ਨੂੰ ਪਾ ਕੇ ਰੱਖਿਆ ਜਾਵੇ।

ਦੱਸ ਦਈਏ ਕਿ ਪਾਕਿਸਤਾਨ ’ਚ ਬੈਠੇ ਖ਼ਾਲਿਸਤਾਨੀ ਚਾਵਲਾ ਨੇ ਤਾਂ ਸਾਫ਼ ਹੀ ਲੁਧਿਆਣਾ ਦੇ 2 ਆਗੂਆਂ ਦਾ ਨਾਂ ਲੈ ਕੇ ਉਨ੍ਹਾਂ ਨੂੰ ਧਮਕੀ ਦਿੱਤੀ ਹੈ। ਪੁਲਿਸ ਨੇ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਵਾਸਤੇ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਵਾਪਰਨ ਵਾਲੀ ਕਿਸੇ ਘਟਨਾ ਨੂੰ ਵੀ ਰੋਕਿਆ ਜਾ ਸਕੇ