ਹੁਣੇ ਹੁਣੇ ਇਥੇ ਆਇਆ 6.7 ਦੀ ਤਬਰਤਾ ਨਾਲ ਵੱਡਾ ਭੂਚਾਲ ਪਈਆਂ ਭਾਜੜਾਂ ,ਕੰਬੀ ਧਰਤੀ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਆਏ ਦਿਨ ਕੋਈ ਨਾ ਕੋਈ ਕੁਦਰਤੀ ਆਫ਼ਤ ਆਉਣ ਦੀ ਖਬਰ ਸਾਹਮਣੇ ਆ ਜਾਂਦੀ ਹੈ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਦਸਤਕ ਦੇ ਦਿੱਤੀ ਹੈ ਜਿਨ੍ਹਾਂ ਵਿੱਚ ਹੜ੍ਹ, ਭੁਚਾਲ, ਸਮੁੰਦਰੀ ਤੂਫ਼ਾਨ, ਅਤੇ ਹੋਰ ਬਹੁਤ ਸਾਰੀਆਂ ਬੀਮਾਰੀਆਂ ਵਿਚ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੀਆਂ ਹਨ। ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਕਾਰਨ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਲਗਾਤਾਰ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ।

ਹੁਣ ਇਥੇ ਆਏ ਭੂਚਾਲ ਕਾਰਨ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਪੀਨਜ਼ ਵਿੱਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਸ਼ਨੀਵਾਰ ਦੀ ਸਵੇਰ ਨੂੰ ਆਏ ਇਸ ਭੂਚਾਲ ਕਾਰਨ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉੱਥੇ ਹੀ ਆਏ ਇਸ ਭੂਚਾਲ ਤੋਂ ਬਾਅਦ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਕਿਉਂਕਿ ਇਹ ਬਹੁਤ ਹੀ ਜ਼ਿਆਦਾ ਤੀਬਰਤਾ ਵਾਲਾ ਭੂਚਾਲ ਸੀ ਅਤੇ ਜਿਸ ਕਾਰਨ ਲੋਕ ਘਬਰਾਏ ਹਨ। ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.7 ਮਾਪੀ ਗਈ ਹੈ।

ਇਹ ਭੂਚਾਲ ਸਵੇਰੇ 4:48 ਮਿੰਟ ਤੇ ਲੁਜ਼ੋਨ ਦੇ ਮੁੱਖ ਟਾਪੂ ਉੱਪਰ ਆਇਆ। ਕੁਝ ਮਿੰਟਾਂ ਬਾਅਦ ਇਸ ਖੇਤਰ ਵਿੱਚ 5.8 ਤੀਬਰਤਾ ਵਾਲਾ ਭੂਚਾਲ ਵੀ ਆਇਆ ਹੈ। ਇਸ ਭੂਚਾਲ ਦਾ ਕੇਂਦਰ ਧਰਤੀ ਤੋਂ 112 ਕਿਲੋਮੀਟਰ ਹੇਠਾਂ ਸੀ। ਇੱਕ ਪੁਲਿਸ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਆਖਿਆ ਗਿਆ ਹੈ ਜਿੱਥੇ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ। ਇਸ ਖੇਤਰ ਦੇ ਲੋਕ ਇਸ ਦੇ ਆਦੀ ਹੋ ਚੁੱਕੇ ਹਨ।

ਭੁਚਾਲ ਨੂੰ ਮਾਪਣ ਵਾਲੀ ਏਜੰਸੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਅੱਜ ਆਏ ਇਸ ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕੀਤਾ ਗਿਆ ਹੈ, ਉੱਥੇ ਹੀ ਕੋਈ ਵੀ ਸੁਨਾਮੀ ਨਹੀਂ ਆਈ ਹੈ। ਨਾ ਹੀ ਅਜੇ ਤੱਕ ਕਿਸੇ ਵੀ ਜਾਨੀ-ਮਾਲੀ ਨੁਕਸਾਨ ਦੀ ਖਬਰ ਸਾਹਮਣੇ ਆਈ ਹੈ। ਜਿਸ ਸਮੇਂ ਇਹ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਉਸ ਸਮੇਂ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ ਸਨ।