ਹੁਣੇ ਹੁਣੇ ਇਥੇ ਜਹਾਜ਼ ਹੋਇਆ ਕ੍ਰੈਸ਼, ਕਈ ਲੋਕਾਂ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਕਈ ਵਾਰ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ, ਜਿਨਾਂ ਹਾਦਸਿਆਂ ਦੇ ਵਿੱਚ ਬਹੁਤ ਜਿਆਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਭਾਰਤ ਹੀ ਨਹੀਂ ਸਗੋਂ, ਦੇਸ਼ ਭਰ ਤੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ l ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਜਹਾਜ ਕਰੈਸ਼ ਹੋਣ ਦੇ ਕਾਰਨ ਕਈ ਲੋਕਾਂ ਦੀਆਂ ਜਾਨਾਂ ਚੱਲੀਆਂ ਗਈਆਂ l ਜਿਸ ਕਾਰਨ ਡਰ ਦਾ ਮਾਹੌਲ ਬਣਿਆ ਹੋਇਆ । ਮਾਮਲਾ ਮੈਂਟਿਓ ਤੋਂ ਸਾਹਮਣੇ ਆਇਆ l ਅਮਰੀਕਾ ਦੇ ਨਾਰਥ ਕੈਰੋਲਾਈਨਾ ਸਥਿਤ ਮੈਂਟਿਓ ‘ਚ ‘ਰਾਈਟ ਬ੍ਰਦਰਸ ਨੈਸ਼ਨਲ ਮੇਮੋਰੀਅਲਜ਼ ਫਰਸਟ ਫਲਾਇਟ ਏਅਰਪੋਰਟ’ ‘ਤੇ ਇੱਕ ਵੱਡਾ ਹਾਦਸਾ ਵਾਪਰ ਗਿਆ ਤੇ ਇੱਕ ਇੰਜਨ ਵਾਲਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਕਈ ਕੀਮਤੀ ਜਾਨਾ ਚਲੀਆਂ ਗਈਆਂ, ਤੇ ਕਈ ਯਾਤਰੀ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ l ਇਸ ਸਬੰਧੀ ਸਾਰੇ ਜਾਣਕਾਰੀ ਨੈਸ਼ਨਲ ਪਾਰਕ ਸਰਵਿਸ ਨੇ ਦਿੱਤੀ। ਉਹਨਾਂ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਦੱਸਿਆ ਗਿਆ ਕਿ ਹਾਦਸਾ ਉਸ ਵਕਤ ਜਹਾਜ਼ ਹਵਾਈ ਅੱਡੇ ‘ਤੇ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਦਸੇ ਦੇ ਬਾਅਦ ਜਹਾਜ਼ ਵਿੱਚ ਅੱਗ ਲੱਗ ਗਈ। ਮਿੰਟੋ ਮਿੰਟ ਲਈ ਇਹ ਅੱਗ ਦੀਆਂ ਲਪਟਾਂ ਫੈਲ ਗਈਆਂ l ਮੌਕੇ ਤੇ ਦਮਕਲ ਵਿਭਾਗ ਦੀਆਂ ਟੀਮਾਂ ਨੂੰ ਸੂਚਿਤ ਕੀਤਾ ਗਿਆ, ਜਿਨਾਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ l ਬਿਆਨ ਵਿੱਚ ਕਿਹਾ ਗਿਆ ਕਿ ਹਵਾਈ ਅੱਡੇ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ। ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਇਸ ਘਟਨਾ ਦੀ ਜਾਂਚ ਕਰੇਗਾ, ਤੇ ਫੈਡਰਲ ਏਵੀਏਸ਼ਨ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ । ਹਾਲੇ ਤੱਕ ਇਹ ਸੂਚਨਾ ਨਹੀਂ ਮਿਲੀ ਕਿ ਇਸ ਹਾਦਸੇ ਦੇ ਵਿੱਚ ਕਿੰਨੇ ਲੋਕ ਜ਼ਖਮੀ ਹੋਏ ਹਨ, ਕਿੰਨੀ ਲੋਕਾਂ ਦੀ ਜਾਨ ਚਲੀ ਗਈ ਹੈ l ਪਰ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਅਧਿਕਾਰੀ ਮੌਕੇ ਤੇ ਪਹੁੰਚ ਚੁੱਕੇ ਹਨ, ਜਿਨਾਂ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।