ਹੁਣੇ ਹੁਣੇ ਇਥੇ ਹਵਾਈ ਜਹਾਜ ਹੋਇਆ ਕਰੈਸ਼ ਹੋਈਆਂ ਏਨੀਆਂ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਦੁਨੀਆ ਵਿੱਚ ਜਿੱਥੇ ਪਹਿਲਾਂ ਹੀ ਕਰੋਨਾ ਦੇ ਕਾਰਨ ਭਾਰੀ ਤਬਾਹੀ ਹੋਈ ਹੈ ਅਤੇ ਬਹੁਤ ਸਾਰੇ ਦੇਸ਼ਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਚੁੱਕਾ ਹੈ। ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਜਿਥੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਵਿਵਾਦ ਸਾਹਮਣੇ ਆਇਆ ਸੀ। ਉਥੇ ਹੀ ਇਸ ਮਸਲੇ ਨੂੰ ਹੱਲ ਕਰਨ ਵਾਸਤੇ ਅਮਰੀਕਾ ਕਨੇਡਾ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਅਤੇ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਸੁਲਝਾਉਣ ਵਾਸਤੇ ਵੀ ਆਖਿਆ ਗਿਆ ਸੀ।

ਜਿੱਥੇ ਇਨ੍ਹਾਂ ਦੇਸ਼ਾਂ ਵੱਲੋਂ ਉਸ ਨੂੰ ਯੂਕਰੇਨ ਉਪਰ ਹਮਲਾ ਕਰਨ ਤੋਂ ਵੀ ਰੋਕਿਆ ਗਿਆ ਸੀ। ਜਿਸ ਬਾਰੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਵੀ ਹਮਲਾ ਕਰਨ ਦੀ ਗੱਲ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਪਰ ਅੱਜ ਸਾਰੀ ਦੁਨੀਆ ਉਸ ਸਮੇਂ ਹੈਰਾਨ ਰਹਿ ਗਈ ਜਦੋਂ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ। ਜਿੱਥੇ ਇਹ ਹਮਲਾ ਰੂਸ ਦੀਆਂ ਫੌਜਾਂ ਵੱਲੋਂ ਯੂਕਰੇਨ ਦੇ 11 ਸ਼ਹਿਰਾਂ ਵਿੱਚ ਕੀਤਾ ਗਿਆ ਹੈ ਉਥੇ ਹੀ ਜਗ੍ਹਾ ਜਗ੍ਹਾ ਤੇ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ।

ਹੁਣ ਇੱਥੇ ਹਵਾਈ ਜਹਾਜ਼ ਕ੍ਰੈਸ਼ ਹੋਣ ਕਾਰਨ ਏਨੀਆ ਮੌਤਾਂ ਹੋਣ ਦੀ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਯੂਕਰੇਨ ਅਤੇ ਰੂਸ ਦੇ ਵਿਚਕਾਰ ਯੁੱਧ ਸ਼ੁਰੂ ਹੋ ਗਿਆ ਹੈ ਉਥੇ ਹੀ ਯੂਕਰੇਨ ਦਾ ਇਕ ਫੌਜੀ ਜਹਾਜ਼ ਇਸ ਜੰਗ ਦੌਰਾਨ ਹਾਦਸਾ ਗ੍ਰਸਤ ਹੋ ਗਿਆ ਹੈ।

ਜਾਰੀ ਕੀਤੀ ਗਈ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਰੂਸ ਵੱਲੋਂ ਜਿੱਥੇ ਯੂਕਰੇਨ ਦਾ ਇਹ ਫੌਜੀ ਜਹਾਜ਼ ਡੇਗ ਦਿੱਤਾ ਗਿਆ ਹੈ ਉਥੇ ਹੀ ਇਸ ਜਹਾਜ਼ ਦੇ ਕ੍ਰੈਸ਼ ਹੋਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਯੂਕਰੇਨ ਦਾ ਫੌਜੀ ਜਹਾਜ਼ ਜਿੱਥੇ ਕੀਵ ਨੇੜੇ ਕ੍ਰੈਸ਼ ਹੋਇਆ ਹੈ। ਜਿਸ ਸਮੇਂ ਇਹ ਜਹਾਜ਼ ਹਾਦਸਾਗ੍ਰਸਤ ਹੋਇਆ ਹੈ ਉਸ ਵਿੱਚ 14 ਲੋਕ ਸਵਾਰ ਸਨ। ਇਨ੍ਹਾਂ ਵਿਚੋਂ 5 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।