ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਅੱਜ ਸਭ ਲੋਕਾਂ ਵੱਲੋਂ ਇਕ ਹੋਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕਈ ਜਗ੍ਹਾ ਤੇ ਧਰਮ ਦੇ ਨਾਂ ਤੇ ਵੰਡੀਆ ਪਾਈ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਸ ਨਾਲ ਲੋਕਾਂ ਦੇ ਦਿਲਾਂ ਵਿੱਚ ਇੱਕ ਦੂਸਰੇ ਪ੍ਰਤੀ ਨਫਰਤ ਪੈਦਾ ਹੋ ਜਾਂਦੀ ਹੈ। ਸਰਕਾਰ ਵੱਲੋਂ ਜਿੱਥੇ ਸਾਰੇ ਧਰਮਾਂ ਦੇ ਲੋਕਾਂ ਨੂੰ ਉਹਨਾਂ ਦੇ ਮਜ਼ਹਬ ਦੇ ਅਨੁਸਾਰ ਅਧਿਕਾਰ ਦਿੱਤੇ ਗਏ ਹਨ। ਉਥੇ ਹੀ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਵਿਵਾਦ ਪੈਦਾ ਕਰ ਦਿੱਤੇ ਜਾਂਦੇ ਹਨ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜਿਸ ਕਾਰਨ ਸਥਿਤੀ ਇੰਨੀ ਜ਼ਿਆਦਾ ਗੰਭੀਰ ਹੋ ਜਾਂਦੀ ਹੈ ਕਿ ਕਈ ਅਪਰਾਧਿਕ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦਾ ਖਮਿਆਜਾ ਬਹੁਤ ਸਾਰੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ।
ਹੁਣ ਇੱਥੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਕੂਲ ਕਾਲਜਾਂ ਨੂੰ ਇਸ ਕਾਰਨ ਬੰਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਜਿੱਥੇ ਸੋਸ਼ਲ ਮੀਡੀਆ ਉਪਰ ਵੀ ਕਰਨਾਟਕ ਦੇ ਵਿੱਚੋਂ ਇੱਕ ਹਿਜਾਬ ਨੂੰ ਲੈ ਕੇ ਵਿਵਾਦ ਗ੍ਰਸਤ ਵੀਡੀਓ ਸਾਹਮਣੇ ਆਈ ਸੀ ਜਿੱਥੇ ਇਕ ਲੜਕੀ ਨੂੰ ਹਿਜ਼ਾਬ ਦੇ ਚਲਦੇ ਹੋਏ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉੱਥੇ ਹੀ ਬਜਰੰਗ ਦਲ ਦੇ ਕਾਰਕੁਨਾਂ ਵੱਲੋਂ ਇਸ ਘਟਨਾ ਦਾ ਲਗਾਤਾਰ ਵਿਰੋਧ ਕੀਤਾ ਗਿਆ ਅਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਮੁਸਲਿਮ ਭਾਈਚਾਰੇ ਵੱਲੋਂ ਵੀ ਆਪਣੇ ਹੱਕ ਲਈ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਹੁਣ ਸਾਹਮਣੇ ਆਈ ਖਬਰ ਦੇ ਮੁਤਾਬਕ ਇਸ ਵਿਵਾਦ ਦੇ ਚੱਲਦੇ ਹੋਏ ਸ਼ਿਵਮੋਗਾ ਕਸਬੇ ਵਿੱਚ ਬਜਰੰਗ ਦਲ ਦੇ ਇਕ ਕਾਰਕੁਨ ਦੀ ਹੋਈ ਹੱਤਿਆ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ। ਜਿੱਥੇ ਇਹ ਘਟਨਾ ਨੂੰ ਲੈ ਕੇ ਤਣਾਅ ਪੈਦਾ ਹੋ ਗਿਆ ਹੈ ਉਥੇ ਹੀ ਸਕੂਲਾਂ ਤੇ ਕਾਲਜਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਸ ਘਟਨਾ ਦੀ ਜਾਂਚ ਕਰਨ ਵਾਸਤੇ ਜਿੱਥੇ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਉੱਥੇ ਹੀ ਪੱਥਰਬਾਜ਼ੀ ਦੀਆਂ ਘਟਨਾਵਾਂ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ 144 ਧਾਰਾ ਲਾਗੂ ਕਰ ਦਿੱਤੀ ਹੈ। ਆਖਿਆ ਜਾ ਰਿਹਾ ਹੈ ਕਿ ਜਿਥੇ ਇਹ ਕਤਲ ਐਤਵਾਰ ਰਾਤ ਨੂੰ ਸਾਢੇ ਨੌਂ ਵਜੇ ਦੇ ਕਰੀਬ ਹੋਇਆ ਹੈ ਉੱਥੇ ਹੀ ਇਸ ਮਾਮਲੇ ਨਾਲ ਜੁੜੇ ਹੋਏ ਸਬੂਤ ਸਾਹਮਣੇ ਆਏ ਹਨ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
Previous Postਪੰਜਾਬ ਦੇ ਇਹਨਾਂ ਪਿੰਡ ਦੇ ਵਿਚ ਨਹੀਂ ਪਾਈ ਲੋਕਾਂ ਨੇ ਇੱਕ ਵੀ ਵੋਟ – ਇਹ ਰਿਹਾ ਕਾਰਨ
Next Postਕੌਂਸਲਰ ਦੀ ਪਤਨੀ ਦੀ ਫੋਟੋ ਖਿੱਚਣ ਤੇ ਮਚਿਆ ਹੜਕੰਪ – ਪੰਜਾਬ ਚ ਇਥੋਂ ਆਈ ਇਹ ਵੱਡੀ ਖਬਰ