ਕੱਲ੍ਹ ਸਵੇਰੇ 10 ਵਜੇ ਹੋਵੇਗਾ ਸਸਕਾਰ
ਇਹ ਸਾਲ ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇ ਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ।
ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਇਸ ਸਾਲ ਵਿੱਚ ਜਿੱਥੇ ਕਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਉਥੇ ਹੀ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ , ਰਾਜਨੀਤੀ ਜਗਤ, ਮਨੋਰੰਜਨ ਜਗਤ,ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ। ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ।
ਇਸ ਸਾਲ ਦੇ ਵਿੱਚ ਬਹੁਤ ਸਾਰੇ ਲੋਕ ਕਰੋਨਾ, ਸੜਕ ਹਾਦਸਿਆਂ, ਅਚਾਨਕ ਹੋਣ ਵਾਲੇ ਹਾਰਟ ਅ-ਟੈ- ਕ ਅਤੇ ਬੀਮਾਰੀਆਂ ਦਾ ਸ਼ਿਕਾਰ ਹੋ ਗਏ,ਕੁਝ ਬਿਮਾਰੀਆਂ ਤੇ ਚਲਦੇ ਹੋਏ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਸਖਸ਼ੀਅਤਾ ਬਾਰੇ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।
ਹੁਣ ਇੱਕ ਹੋਰ ਮਸ਼ਹੂਰ ਪੰਜਾਬੀ ਹਸਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪ੍ਰੋਫੈਸਰ ਡਾਕਟਰ ਹਰਵਿੰਦਰ ਸਿੰਘ ਸਰਾਓ ਅਤੇ ਦਵਿੰਦਰ ਸਿੰਘ ਸਰਾਓ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਜੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਿਤਾ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜੋ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਪਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।
ਉਨ੍ਹਾਂ ਦੇ ਪਿਤਾ ਕਾਮਰੇਡ ਅਜਮੇਰ ਸਿੰਘ ਲੌਂਗੋਵਾਲ ਜੋ ਕਿ ਸੀ,ਪੀ,ਆਈ,(ਐਮ) ਦੇ ਸਕੱਤਰ ਅਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਸਨ। ਕਾਮਰੇਡ ਅਜਮੇਰ ਸਿੰਘ ਦਾ ਸੰਸਕਾਰ ਕੱਲ੍ਹ 23 ਨਵੰਬਰ ਨੂੰ ਉਨ੍ਹਾਂ ਦੇ ਪਿੰਡ ਲੌਂਗੋਵਾਲ ਵਿਖੇ ਸੁਨਾਮ ਰੋਡ ਤੇ ਬਣੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਕਾਮਰੇਡ ਅਜਮੇਰ ਸਿੰਘ ਦੇ ਅਕਾਲ ਚਲਾਣੇ ਤੇ ਵੱਖ-ਵੱਖ ਪਾਰਟੀਆਂ, ਸਮਾਜ ਸੇਵੀਆਂ, ਰਾਜਨੀਤਿਕ ਲੀਡਰਾਂ ,ਵੱਲੋਂ ਕਾਮਰੇਡ ਅਜਮੇਰ ਸਿੰਘ ਲੌਂਗੋਵਾਲ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਅਮਰੀਕਾ ਚ ਧੜਾ ਧੜ ਭਾਰਤੀ ਹੋਣਗੇ ਪੱਕੇ ਅਤੇ ਲੱਗਣਗੇ ਵੀਜੇ ਇਸ ਕਾਰਨ
Next Postਪੰਜਾਬ: ਸਜ ਵਿਆਹੀ ਵਿਆਹ ਦੇ 15 ਦਿਨਾਂ ਬਾਅਦ ਸੱਸ ਨੂੰ ਇਹ ਕਹਿ ਕੇ ਘਰੋਂ ਹੋ ਗਈ ਫਰਾਰ, ਸਾਰਾ ਪਿੰਡ ਰਹਿ ਗਿਆ ਹੱਕਾ ਬੱਕਾ