ਹੁਣੇ ਹੁਣੇ ਇਸ ਮਸ਼ਹੂਰ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਮੌਤ, ਵੱਖ ਵੱਖ ਨੇਤਾਵਾਂ ਵਲੋਂ ਕੀਤਾ ਜਾ ਰਿਹਾ ਅਫਸੋਸ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ 2 ਸਾਲਾਂ ਦੌਰਾਨ ਜਿੱਥੇ ਦੇਸ਼ ਦੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਤੇ ਕਈ ਗੰਭੀਰ ਬਿਮਾਰੀਆਂ ਦੇ ਚਲਦੇ ਹੋਇਆ ਜਿਥੇ ਵੱਖ-ਵੱਖ ਖੇਤਰਾਂ ਦੀਆਂ ਕਈ ਮਹਾਨ ਹਸਤੀਆਂ ਇਸ ਦੁਨੀਆਂ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉੱਥੇ ਹੀ ਉਨਾਂ ਦੀ ਕਮੀ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਜਿੱਥੇ ਰਾਜਨੀਤੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ,ਉਥੇ ਹੀ ਰਾਜਨੀਤਕ ਹਸਤੀਆਂ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਦੀਆਂ ਖਬਰਾਂ ਵੀ ਆਈਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਸ ਮਸ਼ਹੂਰ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਅਚਾਨਕ ਮੌਤ ਤੇ ਵੱਖ ਵੱਖ ਨੇਤਾਵਾਂ ਵੱਲੋਂ ਅਫ਼ਸੋਸ ਜ਼ਾਹਿਰ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਈ ਸੂਬਿਆਂ ਦੇ ਰਾਜਪਾਲ ਰਹਿ ਚੁੱਕੇ ਕਾਂਗਰਸ ਦੇ ਸੀਨੀਅਰ ਨੇਤਾ ਸ਼ੰਕਰਨਰਾਇਣਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਥੇ ਉਨ੍ਹਾਂ ਵੱਲੋਂ ਵੱਖ-ਵੱਖ ਸੂਬਿਆਂ ਦੇ ਵਿੱਚ ਰਾਜਪਾਲ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਸਨ। ਜਿਨ੍ਹਾਂ ਵਿਚ ਝਾਰਖੰਡ, ਨਾਗਾਲੈਂਡ ਅਤੇ ਮਹਾਰਾਸ਼ਟਰ ਸ਼ਾਮਲ ਹਨ। ਉਥੇ ਹੀ ਇਨ੍ਹਾਂ ਤੋਂ ਇਲਾਵਾ ਉਨ੍ਹਾਂ ਵੱਲੋਂ ਕਈ ਰਾਜਾਂ ਵਿੱਚ ਰਾਜਪਾਲ ਦਾ ਵਾਧੂ ਚਾਰਜ ਸੰਭਾਲਿਆ ਗਿਆ ਸੀ ਜਿਨ੍ਹਾਂ ਵਿੱਚ ਅਰੁਣਾਚਲ ਪ੍ਰਦੇਸ਼ ਅਤੇ ਆਸਾਮ ਸ਼ਾਮਲ ਹਨ।

ਚਾਰ ਵਾਰ ਉਹਨਾਂ ਨੂੰ ਵਿਧਾਨ ਸਭਾ ਕੇਰਲ ਲਈ ਵੀ ਚੁਣਿਆ ਗਿਆ ਸੀ। ਦੱਸਿਆ ਗਿਆ ਹੈ ਕਿ ਇਹ ਸੀਨੀਅਰ ਕਾਂਗਰਸੀ ਆਗੂ ਜਿੱਥੇ 89 ਸਾਲ ਦੀ ਉਮਰ ਵਿੱਚ ਕਈ ਗੰਭੀਰ ਬਿਮਾਰੀਆਂ ਤੋਂ ਪਿਛਲੇ ਲੰਮੇ ਸਮੇਂ ਤੋਂ ਜੂਝ ਰਹੇ ਸਨ ਅਤੇ ਆਪਣੇ ਘਰ ਵਿੱਚ ਹੀ ਜ਼ੇਰੇ ਇਲਾਜ਼ ਸਨ। ਉਥੇ ਹੀ ਉਨ੍ਹਾਂ ਦਾ ਘਰ ਵਿਚ ਐਤਵਾਰ ਨੂੰ ਪਲੱਕੜ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਵੱਖ-ਵੱਖ ਰਾਜਨੀਤਕ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।