ਹੁਣੇ ਹੁਣੇ ਇਹਨਾਂ 4 ਜ਼ਿਲ੍ਹਿਆਂ ਦੇ ਸਾਰੇ ਸਕੂਲ ਬੰਦ ਕਰਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦਾ ਕਹਿਰ ਜਿੱਥੇ ਖਤਮ ਨਹੀਂ ਹੋ ਰਿਹਾ ਹੈ ਉਥੇ ਹੀ ਕੁਦਰਤੀ ਆਫਤਾਂ ਤੇ ਚਲਦੇ ਹੋਏ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿਥੇ ਹੁਣ ਦੱਖਣੀ ਅਫਰੀਕਾ ਵਿੱਚ ਨਵੇਂ ਵਾਇਰਸ ਦੇ ਪੈਦਾ ਹੋਣ ਕਾਰਨ ਲੋਕਾਂ ਵਿੱਚ ਫਿਰ ਤੋਂ ਡਰ ਪੈਦਾ ਹੋ ਗਿਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਕਈ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉੱਪਰ ਵੀ ਪਾਬੰਦੀ ਲਗਾ ਦਿੱਤੀ ਹੈ। ਉਥੇ ਹੀ ਦਿੱਲੀ ਦੇ ਵਿਚ ਪ੍ਰਦੂਸ਼ਣ ਦੇ ਕਾਰਨ ਲੋਕਾਂ ਦਾ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਜਿੱਥੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦਾ ਪਰਦੂਸ਼ਣ ਦਿਨੋ ਦਿਨ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਦਿੱਲੀ ਸਰਕਾਰ ਵੱਲੋਂ ਜਿਥੇ ਪਹਿਲਾਂ ਹੀ ਵਿੱਦਿਅਕ ਅਦਾਰਿਆਂ, ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਡੀਜ਼ਲ ਅਤੇ ਪੈਟਰੋਲ ਵਾਲੀਆਂ ਗੱਡੀਆਂ ਦੇ ਵੀ ਦਿੱਲੀ ਵਿਚ ਦਾਖਲ ਹੋਣ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ। ਹੁਣ ਇਥੇ ਇਨ੍ਹਾਂ ਚਾਰ ਜਿਲਿਆਂ ਵਿੱਚ ਵੀ ਸਕੂਲ ਬੰਦ ਕਰਨ ਬਾਰੇ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਸਰਹੱਦੀ ਜਿਲਿਆ ਵਿੱਚ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ।

ਦਿੱਲੀ ਦੇ ਸਰਹੱਦੀ ਖੇਤਰ ਨਾਲ ਲੱਗਣ ਵਾਲੇ 4 ਜਿਲਿਆ ਦੇ ਅੰਦਰ ਅਗਲੇ ਹੁਕਮਾਂ ਤੱਕ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਇਨ੍ਹਾਂ ਚਾਰ ਜ਼ਿਲਿਆਂ ਵਿਚ ਝੱਜਰ, ਫ਼ਰੀਦਾਬਾਦ, ਗੁਰੂਗ੍ਰਾਮ ਅਤੇ ਸੋਨੀਪਤ ਸ਼ਾਮਲ ਹਨ। ਵਾਤਾਵਰਨ ਵਿਚ ਵਧ ਰਹੇ ਪ੍ਰਦੂਸ਼ਣ ਦੇ ਕਾਰਨ ਇਨ੍ਹਾਂ ਜ਼ਿਲਿਆਂ ਵਿਚ ਨਿਰਮਾਣ ਦੇ ਕੰਮਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

ਜਿੱਥੇ ਸਰਕਾਰ ਵੱਲੋਂ ਪਹਿਲਾਂ ਵੀ ਇਹਨਾਂ 4 ਜਿਲ੍ਹਿਆਂ ਵਿਚ ਸਕੂਲਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਉਥੇ ਹੀ ਕੁਝ ਦਿਨ ਪਹਿਲਾਂ ਹੀ ਮੁੜ ਤੋਂ ਇਨ੍ਹਾਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ। ਉਥੇ ਹੀ ਪ੍ਰਦੂਸ਼ਣ ਦੇ ਵਾਧੇ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ, ਕਿਉਂਕਿ ਪ੍ਰਦੂਸ਼ਣ ਦੇ ਵਾਧੇ ਨਾਲ ਹਾਲਾਤ ਵੀ ਖਰਾਬ ਹੁੰਦੇ ਜਾ ਰਹੇ ਹਨ।