ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਜਿੱਥੇ ਕੁਦਰਤੀ ਆਫਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉੱਥੇ ਹੀ ਅਪਰਾਧਿਕ ਘਟਨਾਵਾਂ ਦੇ ਵਿਚ ਵੀ ਸਾਰੇ ਦੇਸ਼ਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਲਈ ਜਿੱਥੇ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਹਰ ਦੇਸ਼ ਵਿਚ ਅਜਿਹੇ ਅਨਸਰ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਕਈ ਤਰਾਂ ਦੀਆਂ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਨ੍ਹਾਂ ਦਾ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਹੁੰਦਾ ਹੈ। ਦੁਨੀਆਂ ਵਿੱਚ ਬਹੁਤ ਸਾਰੇ ਅਜਿਹੇ ਸ਼ਾਹੀ ਦੇਸ਼ ਹਨ, ਜਿੱਥੇ ਲੋਕਾਂ ਵੱਲੋਂ ਆਜ਼ਾਦੀ ਨਾਲ ਆਪਣੀ ਜ਼ਿੰਦਗੀ ਬਤੀਤ ਕੀਤੀ ਜਾਦੀ ਹੈ।
ਜਿੱਥੇ ਲੋਕ ਆਰਥਿਕ ਤੌਰ ਉੱਤੇ ਵੀ ਕਾਫੀ ਮਜ਼ਬੂਤ ਹਨ। ਉਥੇ ਹੀ ਵਾਪਰਨ ਵਾਲੀਆਂ ਅਪਰਾਧਕ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਹੁਣ ਇੰਗਲੈਂਡ ਵਿੱਚ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ, ਜਿੱਥੇ ਹਮਲਾ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੰਡਨ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਸੰਸਦ ਮੈਂਬਰ ਦੀ ਹੱਤਿਆ ਕੀਤੇ ਜਾਣ ਦੀ ਖਬਰ ਨੇ ਸਭ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ।
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਕੰਜ਼ਰਵੇਟਿਵ ਪਾਰਟੀ ਦੇ ਇੱਕ ਸੰਸਦ ਮੈਂਬਰ ਉਪਰ ਇੱਕ ਹਮਲਾਵਰ ਵੱਲੋਂ ਚਾਕੂ ਨਾਲ ਹਮਲਾ ਕੀਤਾ ਗਿਆ ਹੈ। ਜਿਸ ਵੱਲੋਂ 69 ਸਾਲਾ ਸੰਸਦ ਮੈਂਬਰ ਡੇਵਿਸ ਐਮੇਸ ਉੱਪਰ ਹਮਲਾਵਰ ਵੱਲੋਂ ਚਾਕੂ ਨਾਲ ਕਈ ਵਾਰ ਕੀਤੇ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੰਸਦ ਮੈਂਬਰ ਵੱਲੋਂ ਆਪਣੇ ਚੋਣ ਹਲਕੇ ਵਿੱਚ ਵੋਟਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਤੁਰੰਤ ਹੀ ਏਅਰ ਐਂਬੂਲੈਂਸ ਰਾਹੀਂ ਸੰਸਦ ਮੈਂਬਰ ਨੂੰ ਹਸਪਤਾਲ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ।
ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਦੇ ਚਲਦੇ ਹੋਏ ਜੇਰੇ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਵੱਲੋਂ ਜਿੱਥੇ ਅਪਰਾਧੀ ਨੂੰ ਹਮਲਾ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਉਥੇ ਹੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਨਾਲ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਪਾਰਟੀ ਨੂੰ ਗਹਿਰਾ ਸਦਮਾ ਪਹੁੰਚਿਆ ਹੈ।
Previous Postਪੰਜਾਬ ਚ ਇਥੇ ਵਾਪਰਿਆ ਇਹ ਭਿਆਨਕ ਹਾਦਸਾ – ਆਈ ਤਾਜਾ ਵੱਡੀ ਮਾੜੀ ਖਬਰ
Next Postਪੰਜਾਬ ਚ ਇਥੇ ਦੁਸਹਿਰੇ ਦੇ ਮੇਲੇ ਚ 8 ਸਾਲਾਂ ਦੇ ਬਚੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ