ਹੁਣੇ ਹੁਣੇ ਕਨੇਡਾ ਚ ਹੋ ਗਿਆ 25 ਮਈ ਤੱਕ ਲਈ ਇਹ ਐਲਾਨ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਸ਼ਖਤੀ ਨੂੰ ਵਧਾਇਆ ਜਾ ਰਿਹਾ। ਕਰੋਨਾ ਦੀ ਅਗਲੀ ਲਹਿਰ ਨੇ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਜਿੱਥੇ ਸਾਰੇ ਦੇਸ਼ਾਂ ਵੱਲੋਂ ਕੋਰੋਨਾ ਟੀਕਾਕਰਨ ਅਤੇ ਵੈਕਸੀਨੇਸ਼ਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਕਰੋਨਾ ਦੇ ਕੇਸਾਂ ਵਿੱਚ ਵੀ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਰਹੱਦਾਂ ਉਪਰ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਵੀ ਦਿਸ਼ਾ-ਨਿਰਦੇਸ਼ ਵਧੇਰੇ ਸਖ਼ਤ ਕਰ ਦਿੱਤੇ ਗਏ ਹਨ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਕਿਉਂਕਿ ਹੁਣ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਹਾਵੀ ਹੁੰਦੀ ਜਾ ਰਹੀ ਹੈ।

ਹੁਣ ਕੈਨੇਡਾ ਵਿਚ ਹੋ ਗਿਆ ਹੈ 25 ਮਈ ਤੱਕ ਲਈ ਇਹ ਐਲਾਨ। ਜਿਸ ਬਾਰੇ ਇਹ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਬੀ ਸੀ ਵਾਸੀਆਂ ਲਈ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਹੁਣ ਸ਼ਿਕੰਜਾ ਕੱਸਦਿਆਂ ਹੋਇਆਂ ਜੁਰਮਾਨਾ ਵੀ ਕੀਤਾ ਜਾ ਰਿਹਾ ਹੈ। ਕਰੋਨਾ ਦੇ ਵਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸੂਬੇ ਦੇ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਗੈਰ-ਜ਼ਰੂਰੀ ਯਾਤਰਾਵਾਂ ਉਪਰ ਨਾ ਜਾਣ ਦੇ ਆਦੇਸ਼ ਦਿੱਤੇ ਗਏ ਹਨ।

ਉੱਥੇ ਹੀ ਸਕੂਲ ਜਾਂ ਕੰਮ ਤੇ ਜਾਣਾ ,ਚੀਜ਼ਾਂ ਦੀ ਢੋਆ-ਢੁਆਈ, ਬਾਲ ਸੰਭਾਲ, ਸਿਹਤ ਸੰਭਾਲ ਟਿਪਸ ਸਹਾਇਤਾ ਕਰਨ ਲਈ ਇਸ ਤੋਂ ਛੋਟ ਹੋਵੇਗੀ। ਐਮਰਜੈਂਸੀ ਪ੍ਰੋਗਰਾਮ ਐਕਟ ਯਾਤਰਾ ਦੇ ਆਦੇਸ਼ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ 575 ਡਾਲਰ ਦਾ ਜ਼ੁਰਮਾਨਾ ਵੀ ਹੋ ਸਕਦਾ ਹੈ। ਇਹ ਆਦੇਸ਼ 23 ਅਪਰੈਲ ਤੋਂ 25 ਮਈ 2021 ਤੱਕ ਲਾਗੂ ਰਹੇਗਾ। ਇਸ ਹੁਕਮ ਵਿਚ ਸੂਬੇ ਵਿਚੋਂ ਬਾਹਰੋਂ ਆਏ ਗੈਰਜ਼ਰੂਰੀ ਯਾਤਰਾ ਕਰਨ ਵਾਲੇ ਲੋਕ ਵੀ ਸ਼ਾਮਲ ਹਨ।

ਸੂਬੇ ਵਿੱਚ ਤਿੰਨ ਖੇਤਰਾਂ ਵਿਚ ਗ਼ੈਰ-ਜ਼ਰੂਰੀ ਯਾਤਰਾ ਤੇ ਰੋਕ ਲਗਾਉਣ ਲਈ ਐਮਰਜੈਂਸੀ ਪ੍ਰੋਗਰਾਮ ਐਕਟ ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਬਾਰ-ਬਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਕਾਰੋਬਾਰੀਆਂ ਅਤੇ ਹੋਰ ਲੋਕਾਂ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।