ਹੁਣੇ ਹੁਣੇ ਕਨੇਡਾ ਤੋਂ ਆਈ ਵੱਡੀ ਖਬਰ – ਕਨੇਡਾ ਚ ਜਲਦ ਹੋਣ ਲੱਗਾ ਇਹ ਵੱਡਾ ਕੰਮ , ਲੋਕਾਂ ਚ ਪਈ ਚਿੰਤਾ

ਆਈ ਤਾਜ਼ਾ ਵੱਡੀ ਖਬਰ 

ਸਾਲ 2019 ਦੇ ਅਖੀਰ ਵਿੱਚ ਦੁਨੀਆਂ ਦੇ ਦੇਸ਼ ਚੀਨ ਵਿੱਚ ਸ਼ੁਰੂ ਹੋਣ ਵਾਲੀ ਭਿਆਨਕ ਇਸ ਕਰੋਨਾ ਨੇ ਜਿਥੇ 2020 ਦੀ ਸ਼ੁਰੂਆਤ ਵਿੱਚ ਸਾਰੇ ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ। ਉਥੇ ਹੀ 2 ਸਾਲ ਦਾ ਸਮਾਂ ਬੀਤ ਜਾਣ ਤੇ ਅਜੇ ਵੀ ਇਸ ਕਰੋਨਾ ਤੋਂ ਛੁਟਕਾਰਾ ਨਹੀਂ ਪਾਇਆ ਗਿਆ ਹੈ। ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਜਿੱਥੇ ਕੋਈ ਵੀ ਦੇਸ਼ ਬਚ ਨਹੀਂ ਸਕਿਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਦੇ ਕਾਰਨ ਭਾਰੀ ਤਬਾਹੀ ਹੋਈ ਹੈ ਅਤੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਸਾਰੇ ਦੇਸ਼ਾਂ ਵੱਲੋਂ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਇਨ੍ਹਾਂ ਦੇਸ਼ਾਂ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਬੀਤੇ ਦਿਨੀਂ ਫਿਰ ਦੱਖਣੀ ਅਫਰੀਕਾ ਵਿੱਚ ਨਵੇਂ ਵੈਰੀਐਂਟ ਦੀ ਪੁਸ਼ਟੀ ਕਰ ਦਿੱਤੀ ਗਈ ਜੋ ਕਿ ਬੇਹੱਦ ਤੇਜ਼ੀ ਨਾਲ ਫੈਲਣ ਵਾਲੇ ਖ਼ਤਰਨਾਕ ਵਾਇਰਸ ਹੈ।

ਇਸ ਨੂੰ ਦੇਖਦੇ ਹੋਏ ਦੱਖਣੀ ਅਫਰੀਕਾ ਅਤੇ ਹੋਰ ਦੱਖਣੀ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਕਈ ਦੇਸ਼ਾਂ ਵੱਲੋਂ ਪਾ-ਬੰ-ਦੀ-ਆਂ ਲਗਾ ਦਿੱਤੀਆਂ ਗਈਆਂ ਹਨ। ਹੁਣ ਕੈਨੇਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੈਨੇਡਾ ਜਲਦ ਇਹ ਕੰਮ ਕਰੇਗਾ ਜਿਸ ਕਾਰਨ ਲੋਕਾਂ ਵਿੱਚ ਚਿੰਤਾ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਨਵੇਂ ਰੂਪ ਨੂੰ ਦੇਖਦੇ ਹੋਏ ਕੈਨੇਡਾ ਸਰਕਾਰ ਵੱਲੋਂ ਜਿਥੇ ਪਹਿਲਾਂ ਹੀ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਜਿੱਥੇ ਦੱਖਣੀ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਨੂੰ ਵੀ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ।

ਉਥੇ ਹੀ ਕੈਨੇਡਾ ਸਰਕਾਰ ਵੱਲੋਂ ਆਪਣੇ ਦੇਸ਼ ਦੇ ਲੋਕਾਂ ਨੂੰ ਵਿਦੇਸ਼ ਦੀ ਯਾਤਰਾ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਗਿਆ ਹੈ। ਇਸ ਨਵੇਂ ਵਾਇਰਸ ਦੇ ਕਾਰਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਈ ਰਾਜਾਂ ਦੇ ਪ੍ਰੀਮੀਅਰ ਨਾਲ ਇਸ ਮਾਮਲੇ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ। ਜਿਨ੍ਹਾਂ ਵੱਲੋਂ ਕਈ ਫੈਸਲੇ ਲੈਂਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਜਿਥੇ ਹਵਾਈ ਉਡਾਨਾਂ ਉਪਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਉਥੇ ਹੀ ਯਾਤਰਾ ਸੰਬੰਧੀ ਪਾਬੰਦੀਆਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ।

ਕੈਨੇਡਾ ਸਰਕਾਰ ਵੱਲੋਂ ਲਗਾਈਆਂ ਜਾ ਰਹੀਆਂ ਪਾਬੰਦੀਆਂ ਕਾਰਨ ਬਹੁਤ ਸਾਰੇ ਲੋਕਾਂ ਨੂੰ ਪੱਕੀ ਰਿਹਾਇਸ਼ ਹਾਸਿਲ ਕਰਨ ਵਾਲਿਆਂ ਨੂੰ ਵੀ ਮੁਸ਼ਕਲ ਆ ਸਕਦੀ ਹੈ। ਕੀਤੀ ਗਈ ਇਸ ਮੀਟਿੰਗ ਵਿਚ ਬੂਸਟਰ ਤੇਜ਼ੀ ਨਾਲ ਦੇਣ ਉੱਤੇ ਵੀ ਸਹਿਮਤੀ ਬਣਾਈ ਗਈ ਹੈ। ਉਥੇ ਹੀ ਨਵੇਂ ਚੁੱਕੇ ਜਾਣ ਵਾਲੇ ਕਦਮਾਂ ਵਿੱਚ ਇਕਾਂਤਵਾਸ ਅਤੇ ਟੈਸਟ ਦੀ ਸ਼ਰਤ ਨੂੰ ਵੀ ਲਾਜ਼ਮੀ ਕੀਤਾ ਜਾ ਰਿਹਾ ਹੈ।