ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਗਰਮਾਈ ਹੋਈ ਹੈ ਉੱਥੇ ਹੀ ਕਾਂਗਰਸ ਪਾਰਟੀ ਵਿੱਚ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਜਿੱਥੇ ਕਾਂਗਰਸ ਪਾਰਟੀ ਵਿੱਚ ਆਏ ਦਿਨ ਹੀ ਵਿਵਾਦਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਜਿਥੇ ਕਾਂਗਰਸ ਪਾਰਟੀ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਆਪਣੀ ਇਕ ਵੱਖਰੀ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਬੀਤੇ ਕੱਲ ਮਹਾਰਾਣੀ ਪ੍ਰਨੀਤ ਕੌਰ ਨੂੰ ਵੀ ਇਕ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਨੂੰ ਆਖਿਆ ਗਿਆ ਸੀ ਕਿ ਉਹ ਕਾਂਗਰਸ ਦੇ ਨਾਲ ਹਨ ਜਾਂ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਨਾਲ। ਹੁਣ ਕਾਂਗਰਸ ਦੀ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵੱਡਾ ਝਟਕਾ ਲਗਾ ਹੈ।
ਕਲ ਦੀ ਖਬਰ ਤੋਂ ਬਾਅਦ ਜਿਥੇ ਪਟਿਆਲਾ ਸ਼ਹਿਰ ਦੇ ਅੱਧਾ ਦਰਜਨ ਤੋਂ ਵੱਧ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਬਣਾਈ ਗਈ ਨਵੀਂ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਅਤੇ ਸਾਥ ਦਿੱਤਾ ਗਿਆ ਹੈ। ਜਦੋਂ ਪਟਿਆਲਾ ਦੇ ਇਹਨਾਂ ਸਭ ਆਗੂਆਂ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਦਾ ਸਮਰਥਨ ਦਿੰਦੇ ਹੋਏ ਆਪਣੇ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤੇ ਹਨ। ਇਨ੍ਹਾਂ ਆਗੂਆਂ ਦੇ ਅਸਤੀਫ਼ਿਆਂ ਨਾਲ ਕਾਂਗਰਸ ਸਰਕਾਰ ਨੂੰ ਇਕ ਵੱਡਾ ਝਟਕਾ ਲਗਾ ਹੈ। ਜਿੱਥੇ ਸਭ ਆਗੂਆਂ ਵੱਲੋਂ ਪਟਿਆਲਾ ਦੇ ਵਿੱਚ ਅੱਜ ਪਹਿਲਾ ਮੀਟਿੰਗ ਕੀਤੀ ਗਈ ਹੈ ਅਤੇ ਉਸ ਤੋਂ ਬਾਅਦ ਆਪਣੇ ਅਸਤੀਫੇ ਦਿੱਤੇ ਗਏ ਹਨ।
ਉਨ੍ਹਾਂ ਆਖਿਆ ਕਿ ਕਿਸ ਤਰਾਂ ਕਾਂਗਰਸ ਪਾਰਟੀ ਵੱਲੋਂ ਟਕਸਾਲੀ ਕਾਂਗਰਸੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਵੱਖ ਕਰ ਦਿੱਤਾ ਗਿਆ। ਅਤੇ ਬਹੁਤ ਸਾਰੇ ਲੋਕਾਂ ਨੂੰ ਵੀ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ ਅਤੇ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ। ਜੋ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕਰਵਾਏ ਗਏ ਸਨ।
ਉਥੇ ਹੀ ਪਟਿਆਲਾ ਤੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਵਾਲੇ ਆਗੂਆਂ ਵਿੱਚ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਬਲਵਿੰਦਰ ਪਾਲ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਪਵਨਜੀਤ ਸ਼ਰਮਾ, ਪੰਜਾਬ ਕਾਂਗਰਸ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ ਜੱਸੋਵਾਲ, ਇੰਦਰਜੀਤ ਸਿੰਘ ਸੋਢੀ, ਬਲਵਿੰਦਰ ਪਾਲ, ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਲਾਭ ਸਿੰਘ ਭਟੇੜੀ, ਡਿਪਟੀ ਮੇਅਰ ਅਤੇ ਜ਼ਿਲਾ ਕਾਂਗਰਸ ਪਟਿਆਲਾ ਸ਼ਹਿਰੀ ਦੇ ਵਾਇਸ ਪ੍ਰਧਾਨ ਇੰਦਰਜੀਤ ਸਿੰਘ ਬੋਪਾਰਾਏ ਸ਼ਾਮਲ ਹਨ। ਇਨ੍ਹਾਂ ਦੇ ਕਾਂਗਰਸ ਪਾਰਟੀ ਤੋਂ ਵੱਖ ਹੋਣ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ।
Previous Postਕਰਲੋ ਘਿਓ ਨੂੰ ਭਾਂਡਾ ਮੁੱਖ ਮੰਤਰੀ ਚੰਨੀ ਨੂੰ ਪਈਆਂ ਭਾਜੜਾਂ ਭਾਰੀ ਵਿਰੋਧ ਕਾਰਨ ਗੱਡੀਆਂ ਬਦਲ ਬਦਲ ਨਿਕਲਣਾ ਪਿਆ
Next Postਵਿਦੇਸ਼ ਚ 18 ਸਾਲਾਂ ਦੀ ਪੰਜਾਬੀ ਕੁੜੀ ਨੂੰ ਇਸ ਤਰਾਂ ਘੇਰ ਕੇ ਲੈ ਗਈ ਮੌਤ- ਪ੍ਰੀਵਾਰ ਦਾ ਰੋ ਰੋ ਹੋਇਆ ਬੁਰਾ ਹਾਲ