ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਲਈ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਸਾਰਾ ਵਿਸ਼ਵ ਪਹਿਲਾਂ ਹੀ ਕਰੋਨਾ ਦੀ ਚਪੇਟ ਵਿੱਚ ਆਇਆ ਹੋਣ ਕਾਰਨ ਆਰਥਿਕ ਮੰ-ਦੀ ਦੀ ਮਾਰ ਸਹਿ ਰਿਹਾ ਹੈ। ਕੋਰੋਨਾ ਦੇ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਤੇ ਰੋਜ਼ਗਾਰ ਚਲੇ ਗਏ ਸਨ। ਜਿਸ ਨਾਲ ਲੋਕਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਅੰਦਰ ਵੀ ਕਰੋਨਾ ਦੀ ਮਾਰ ਕਾਰਣ ਆਰਥਿਕ ਮੰ-ਦੀ ਦੇ ਚਲਦੇ ਹੋਏ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨ ਮਾਨਸਿਕ ਤਣਾਅ ਦੀ ਸਥਿਤੀ ਵਿਚੋਂ ਗੁਜ਼ਰ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਪਹਿਲਾਂ ਵੀ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਸੂਬੇ ਅੰਦਰ ਯੋਗਤਾ ਦੇ ਆਧਾਰ ਉਪਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਣ।

ਸਰਕਾਰ ਵੱਲੋਂ ਲਗਾਏ ਜਾ ਰਹੇ ਇਨਾਂ ਰੋਜ਼ਗਾਰ ਮੇਲਿਆਂ ਦਾ ਬਹੁਤ ਸਾਰੇ ਨੌਜਵਾਨ ਫਾਇਦਾ ਲੈ ਚੁੱਕੇ ਹਨ। ਜਿਨ੍ਹਾਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਇਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦਿਵਾਇਆ ਗਿਆ ਸੀ। ਜਿਸ ਨੂੰ ਸਰਕਾਰ ਵੱਲੋਂ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਲਈ ਇਕ ਵੱਡਾ ਐਲਾਨ ਕੀਤਾ ਹੈ। ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸੂਬਾ ਸਰਕਾਰ ਵੱਲੋਂ ਸੂਬੇ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕਈ ਨਵੀਆਂ ਯੋਜਨਾ ਦਾ ਐਲਾਨ ਕੀਤਾ ਜਾ ਰਿਹਾ ਹੈ।

ਉਥੇ ਹੀ ਘਰ ਘਰ ਨੋਕਰੀ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸਰਕਾਰ ਵੱਲੋਂ ਹੁਣ ਪੁਲਸ ਵਿਭਾਗ ਵਿੱਚ ਵੀ ਭਰਤੀ ਦੀ ਪ੍ਰਕਿਰਿਆ ਜਾਰੀ ਹੈ। ਇਸ ਭਰਤੀ ਸਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰਕੇ ਦਿੱਤੀ ਗਈ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਪੁਲਿਸ ਮੁਲਾਜ਼ਮਾਂ ਦੀ ਭਰਤੀ ਵਿਚ 3300 ਮਹਿਲਾ ਪੁਲਿਸ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਨੇ ਆਪਣੀ ਕਿਸਮ ਦੀ ਪਹਿਲੇ ਉਦਮ ਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਜ਼ਿਲ੍ਹਾ ਪੱਧਰ ਤੇ ਸਮਰਪਤ ਤਕਨੀਕੀ ਯੂਨਿਟ,

ਸੋਸ਼ਲ ਮੀਡੀਆ ਯੂਨਿਟ ਅਤੇ ਸਾਬੋਤਾਜ਼ ਵਿਰੋਧੀ ਨਿਗਰਾਨ ਟੀਮਾਂ ਹੋਣਗੀਆਂ, ਜੋ ਸੂਬੇ ਦੀ ਆਰਥਿਕ ਹਾਲਤ ਨੂੰ ਸੁਧਾਰਨ ਵਿੱਚ ਅਹਿਮ ਯੋਗਦਾਨ ਪਾਉਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ’ਚ ਹੋਰ ਬਿਹਤਰ ਸੇਵਾਵਾਂ ਲਈ ਫੋਰੈਂਸਿਕ ਮਾਹਿਰ 450, ਕਾਨੂੰਨੀ ਮਾਹਰ 600, ਆਈ. ਟੀ. ਮਾਹਿਰ 1350 ਅਤੇ ਕਲੀਨਿਕਲ ਮਨੋਵਿਗਿਆਨ ’ਚ 3100 ਡੋਮੈਨ ਮਾਹਰ ਭਰਤੀ ਕੀਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਇਸ ਐਲਾਨ ਨਾਲ ਸੂਬੇ ਦੇ ਬਹੁਤ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।