ਹੁਣੇ ਹੁਣੇ ਕੈਪਟਨ ਨੇ ਤਿਉਹਾਰਾਂ ਨੂੰ ਆਉਂਦਿਆਂ ਦੇਖ ਪੰਜਾਬ ਚ ਲਗਾ ਦਿੱਤੀ ਇਹ ਪਾਬੰਦੀ

ਆਈ ਤਾਜ਼ਾ ਵੱਡੀ ਖਬਰ 

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉੱਚ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਜਿਸ ਸਦਕਾ ਪੰਜਾਬ ਦੇ ਲੋਕਾਂ ਨੂੰ ਇਸ ਕਰੋਨਾ ਦੀ ਲਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ ਅਤੇ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ। ਕਰੋਨਾ ਦੇ ਦੌਰ ਵਿਚ ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਜਾਂਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਸਮੇਂ ਸਬੰਧੀ ਕਈ ਤਰ੍ਹਾਂ ਦੀਆਂ ਰਣਨੀਤੀਆਂ ਉਲੀਕੀਆਂ ਗਈਆਂ ਹਨ।

ਉੱਥੇ ਹੀ ਪੰਜਾਬ ਵਿੱਚ ਆਉਣ ਵਾਲੇ ਯਾਤਰੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਪੰਜਾਬ ਵਿੱਚ ਵੀ ਕਰੋਨਾ ਦੀ ਰੋਕਥਾਮ ਲਈ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵੀ ਵਧਾਇਆ ਗਿਆ ਹੈ। ਉੱਥੇ ਹੀ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਹੈ। ਹੁਣ ਕੈਪਟਨ ਵੱਲੋਂ ਤਿਉਹਾਰਾਂ ਨੂੰ ਮੱਦੇਨਜ਼ਰ ਦੇਖਦੇ ਹੋਏ ਪੰਜਾਬ ਵਿੱਚ ਇਹ ਪਾਬੰਦੀ ਲਗਾ ਦਿੱਤੀਆਂ ਹਨ। ਇਸ ਸਮੇਂ ਜਿਥੇ ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ।

ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਸਰਕਾਰ ਵੱਲੋਂ 30 ਸਤੰਬਰ ਤੱਕ ਵਧਾਉਣ ਦਾ ਆਦੇਸ਼ ਜਾਰੀ ਕਰ ਦਿਤਾ ਗਿਆ ਹੈ। ਹੁਣ ਪੰਜਾਬ ਵਿੱਚ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨੀ 30 ਸਤੰਬਰ ਤੱਕ ਲਾਜ਼ਮੀ ਹੋਵੇਗੀ। ਇਹ ਪਬੰਦੀਆਂ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਗਾਈਆਂ ਗਈਆਂ ਹਨ ਤਾਂ ਜੋ ਲੋਕਾਂ ਵੱਲੋਂ ਸਮਾਜਕ ਦੂਰੀ ਬਣਾ ਕੇ ਰੱਖੀ ਜਾ ਸਕੇ, ਮਾਸਕ ਦੀ ਵਰਤੋਂ ਕੀਤੀ ਜਾ ਸਕੇ ਤਾਂ ਜੋ ਇਸ ਕਰੋਨਾ ਨੂੰ ਰੋਕਿਆ ਜਾ ਸਕੇ।

ਉਥੇ ਹੀ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਰਾਜਨੀਤਿਕ ਅਤੇ ਹੋਰ ਹੋਣ ਵਾਲੇ ਇਕੱਠ ਵਿੱਚ 300 ਲੋਕੀ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਸਰਕਾਰੀ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕਰੋਨਾ ਟੀਕਾਕਰਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਅਗਰ ਸਾਰੇ ਕਰਮਚਾਰੀ 15 ਸਤੰਬਰ ਤੱਕ ਕਰੋਨਾ ਟੀਕਾਕਰਣ ਦੀ ਇਕ ਖੁਰਾਕ ਨਹੀਂ ਲੈਂਦੇ ਤਾਂ ਉਨ੍ਹਾਂ ਨੂੰ ਛੁੱਟੀ ਤੇ ਭੇਜ ਦਿੱਤਾ ਜਾਵੇਗਾ। ਇਸ ਬਾਰੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਸ ਫ਼ਰਮਾਨ ਜਾਰੀ ਕੀਤਾ ਗਿਆ ਹੈ।