ਆਈ ਤਾਜਾ ਵੱਡੀ ਖਬਰ
ਕੇਂਦਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਮਹੀਨੇ ਤੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੀ ਹਮਾਇਤ ਸੂਬਾ ਸਰਕਾਰ ਵੱਲੋਂ ਕੀਤੀ ਗਈ। ਜਿਸ ਦੇ ਮੱਦੇਨਜ਼ਰ ਹੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਜਿਸ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹਨਾਂ ਖੇਤੀ ਕਾਨੂੰਨ ਬਿੱਲਾਂ ਵਿੱਚ ਸੋਧ ਕਰਕੇ ਰਾਸ਼ਟਰਪਤੀ ਦੀ ਮਨਜੂਰੀ ਲਈ ਭੇਜੇ ਗਏ।
ਤੇ ਸੂਬਾ ਸਰਕਾਰ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਦਾ ਸਮਾਂ ਵੀ ਮੰਗਿਆ ਗਿਆ। ਪਰ ਅੱਜ ਰਾਸ਼ਟਰਪਤੀ ਦਾ ਫੈਸਲਾ ਸੁਣ ਕੇ ਸਭ ਹੈਰਾਨ ਰਹਿ ਗਏ। ਕਿਉਂਕਿ ਖੇਤੀ ਕਨੂੰਨਾਂ ਬਾਬਤ ਉਨ੍ਹਾਂ ਨੇ ਗੱਲਬਾਤ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਜਿਸ ਕਾਰਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਚ ਮਾਲ ਗੱਡੀਆਂ ਦੇ ਨਾ ਆਉਣ ਕਾਰਨ ਪਹਿਲਾਂ ਹੀ ਬਹੁਤ ਸਾਰੀਆਂ ਵਸਤਾਂ ਦੀ ਭਾਰੀ ਕਮੀ ਪਾਈ ਜਾ ਰਹੀ ਹੈ।
ਸਭ ਤੋਂ ਵੱਧ ਅਸਰ ਬਿਜਲੀ ਪਾਵਰ ਪਲਾਟਾਂ ਤੇ ਪੈ ਰਿਹਾ ਹੈ ਜਿਸ ਕਾਰਨ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਕਿਉਂਕਿ ਕੋਲੇ ਦੀ ਸਪਲਾਈ ਨਾ ਹੋਣ ਕਾਰਨ ਕੋਲੇ ਦੇ ਸਟਾਕ ਵਿਚ ਭਾਰੀ ਕਮੀ ਆਈ ਹੈ। ਉੱਥੇ ਹੁਣ ਕੈਪਟਨ ਸਰਕਾਰ ਵੱਲੋਂ ਰਾਸ਼ਟਰਪਤੀ ਦੀ ਨਾ ਮਗਰੋਂ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਨਾਲ ਲੈ ਕੇ ਦਿੱਲੀ ਤੇ ਧਾਵਾ ਬੋਲਣ ਦਾ ਐਲਾਨ ਕੀਤਾ ਹੈ।
ਕੈਪਟਨ ਸਰਕਾਰ ਨੇ ਕਿਹਾ ਹੈ ਕਿ ਰਾਜ ਦੀ ਬਿਜਲੀ ਸੰਕਟ ਦੀ ਨਾਜ਼ਕ ਸਥਿਤੀ ਨੂੰ ਉਜਾਗਰ ਕਰਨ ਲਈ ਉਹ ਭਲਕੇ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਨਾਲ ਧਰਨਾ ਦੇਣਗੇ। ਦਿੱਲੀ ਵਿੱਚ 144 ਧਾਰਾ ਹੋਣ ਕਰਕੇ ਵਿਧਾਇਕ ਪੰਜਾਬ ਭਵਨ ਤੋਂ ਰਾਸ਼ਟਰ ਪਿਤਾ ਦੀ ਸਮਾਧੀ ਲਈ ਸਿਰਫ ਚਾਰ ਜਥੇ ਵਿੱਚ ਜਾਣਗੇ। ਕੈਪਟਨ ਅਮਰਿੰਦਰ ਸਿੰਘ ਸਵੇਰੇ 10:30 ਵਜੇ ਪਹਿਲੇ ਜਥੇ ਦੀ ਅਗਵਾਈ ਕਰਨਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਦੂਸਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸੂਬੇ ਦੇ ਹਿੱਤ ਵਿੱਚ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਹੈ। ਦਰਸਲ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨੂੰ ਪੰਜਾਬ ਵਿੱਚ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤ ਦੇ ਰਾਸ਼ਟਰਪਤੀ ਨਾਲ ਮੀਟਿੰਗ ਲਈ ਸਮਾਂ ਮੰਗਿਆ ਗਿਆ ਸੀ। ਪਰ ਰਾਸ਼ਟਰਪਤੀ ਵੱਲੋਂ ਮਿਲਣ ਤੋਂ ਮਨਾ ਕਰ ਦਿੱਤਾ ਗਿਆ ਹੈ। ਇਸ ਲਈ ਹੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਵੱਡਾ ਐਕਸ਼ਨ ਲੈਣ ਦੀ ਤਿਆਰੀ ਕਰ ਲਈ ਹੈ।
Previous Postਆਖਰ ਪੰਜਾਬ ਚ ਬਿਜਲੀ ਬਾਰੇ ਬੋਲ ਪਿਆ ਇਹ ਖਤਰੇ ਦਾ ਘੁਗੂ, ਹੋ ਜਾਵੋ ਤਿਆਰ ਆਈ ਇਹ ਵੱਡੀ ਖਬਰ
Next Postਮਾੜੀ ਖਬਰ : ਗੁਰਦਵਾਰਾ ਸਾਹਿਬ ਦੇ ਸਰੋਵਰ ਚ ਵਾਪਰਿਆ ਇਹ ਭਾਣਾ ਛਾਇਆ ਸੋਗ