ਆਈ ਤਾਜਾ ਵੱਡੀ ਖਬਰ
ਸਰਦੀ ਵਧਣ ਦੇ ਨਾਲ ਹੀ ਕਰੋਨਾ ਕੇਸਾਂ ਵਿੱਚ ਫਿਰ ਤੋਂ ਉਛਾਲ ਦਰਜ ਕੀਤਾ ਗਿਆ ਹੈ।ਸਭ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਵੇਖਦੇ ਹੋਏ ਪਹਿਲਾਂ ਹੀ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਪਹਿਲਾਂ ਵੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਹਵਾਈ ਆਵਾਜਾਈ ਤੇ ਰੋਕ ਲਗਾ ਦਿਤੀ ਗਈ ਸੀ। ਹੁਣ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਲਈ ਬਹੁਤ ਸਾਰੇ ਮੁਲਕਾਂ ਵੱਲੋਂ ਫਿਰ ਤੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਤਾਂ ਜੋ ਆਉਣ ਵਾਲੇ ਸਮੇਂ ਵਿਚ ਕਰੋਨਾ ਦੇ ਪ੍ਰਕੋਪ ਨੂੰ ਵਧਣ ਤੋਂ ਰੋਕਿਆ ਜਾ ਸਕੇ।
ਬ੍ਰਿਟੇਨ ਦੇ ਵਿੱਚ ਵੀ ਕਰੋਨਾ ਦੇ ਕੇਸਾਂ ਦੇ ਵਾਧੇ ਨੂੰ ਵੇਖਦੇ ਹੋਏ ਹਵਾਈ ਆਵਾਜਾਈ ਤੇ ਰੋਕ ਲਗਾ ਦਿਤੀ ਗਈ ਹੈ। ਕਰੋਨਾ ਦੀ ਅਗਲੀ ਲਹਿਰ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਭਾਰਤ ਵਿੱਚ ਵੀ ਬਹੁਤ ਸਾਰੇ ਸੂਬਿਆਂ ਵਿੱਚ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਣ ਕਰੋਨਾ ਵਾਇਰਸ ਦੇ ਕਾਰਨ 2 ਜਨਵਰੀ ਤੱਕ ਇੱਕ ਹੋਰ ਜਗ੍ਹਾ ਤੇ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕਰਨਾਟਕ ਦੇ ਵਿੱਚ ਵੀ ਅੱਜ ਤੋਂ ਰਾਹਤ ਦਾ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਵਿੱਚ ਵੀ ਰਾਤ ਦਾ ਕਰਫਿਊ ਜਾਰੀ ਹੈ। ਬੁੱਧਵਾਰ ਨੂੰ ਕਰਨਾਟਕ ਦੇ ਮੁਖ ਮੰਤਰੀ ਬੀ. ਐੱਸ ਯੇਦਿਰੁਪਾ ਨੇ ਰਾਤ ਦਾ ਕਰਫਿਊ 2 ਜਨਵਰੀ ਤੱਕ ਲਗਾਉਣ ਸਬੰਧੀ ਐਲਾਨ ਕੀਤਾ ਹੈ। ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ
ਕੀਤੀ ਗਈ ਹੈ। ਰਾਤ ਦਾ ਇਹ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਗੂ ਕੀਤਾ ਗਿਆ ਹੈ। ਮਹਾਰਾਸ਼ਟਰ ਸਰਕਾਰ ਵੱਲੋਂ ਸੂਬੇ ਅੰਦਰ ਇਕ ਵਾਰ ਫਿਰ ਤੋਂ ਟੂਰਿਸਟ ਪਲੇਸ ਖੋਲ ਦਿੱਤੇ ਗਏ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਕਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Previous Postਹੁਣੇ ਹੁਣੇ ਉਡਾਣ ਭਰਨ ਦੇ ਕੁਝ ਹੀ ਦੇਰ ਬਾਅਦ ਹਵਾਈ ਜਹਾਜ ਹੋਇਆ ਕਰੇਸ਼, ਛਾਇਆ ਸੋਗ
Next Postਸਾਵਧਾਨ : ਹੁਣੇ ਹੁਣੇ ਪੰਜਾਬ ਚ ਇਥੇ 31 ਜਨਵਰੀ 2021 ਤੱਕ ਲੱਗੀ ਇਹ ਪਾਬੰਦੀ