ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ 2020 ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ 2020 ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ।
ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਸੰਗੀਤ ਜਗਤ ਤੋਂ ਫਿਰ ਤੋਂ ਇਕ ਦੁੱਖਭਰੀ ਖਬਰ ਸਾਹਮਣੇ ਆਈ ਹੈ। ਇਸ ਸੋਗਮਈ ਖਬਰ ਨੇ ਸਭ ਨੂੰ ਫਿਰ ਤੋਂ ਸੋਗ ਵਿੱਚ ਡਬੋ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਭਜਨ ਗਾਇਕੀ ਵਿਚ ਇਕ ਖਾਸ ਸਥਾਨ ਰੱਖਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਸ਼ਗਿਰਦ ਵਰੁਣ ਮਦਾਨ ਵੱਲੋਂ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ ਜੀ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਸ ਕਾਰਨ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਜਿੱਥੇ ਉਹ ਜੇਰੇ ਇਲਾਜ ਸਨ। ਅੱਜ ਅਚਾਨਕ ਦੁਪਹਿਰ ਦੇ ਸਮੇਂ ਅਨੁਸਾਰ 12:15 ਵਜੇ ਉਨ੍ਹਾਂ ਵੱਲੋਂ ਅੰਤਿਮ ਸਾਹ ਲਏ ਗਏ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਨਰਿੰਦਰ ਚੰਚਲ ਵੱਲੋਂ ਅਨੇਕਾਂ ਹੀ ਸੁਪਰਹਿੱਟ ਭਜਨਾਂ ਨਾਲ ਹਿੰਦੀ ਫ਼ਿਲਮਾਂ ਵਿੱਚ ਵੀ ਕਈ ਗੀਤ ਗਾਏ ਗਏ ਹਨ। ਉਨ੍ਹਾਂ ਦੇ ਜਾਣ ਨਾਲ ਸੰਗੀਤ ਜਗਤ ਨੂੰ ਹੋਈ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
Previous Postਹੁਣੇ ਹੁਣੇ ਦਿਲੀ ਧਰਨੇ ਤੇ ਜਾ ਰਹੇ ਕਿਸਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ,ਛਾਈ ਸੋਗ ਦੀ ਲਹਿਰ
Next Postਪੰਜਾਬ ਵਾਲਿਓ ਹੋ ਜਾਵੋ ਸਾਵਧਾਨ ਮੀਂਹ ਪੈਣ ਬਾਰੇ ਹੁਣ ਆ ਗਿਆ ਇਹ ਤਾਜਾ ਵੱਡਾ ਅਲਰਟ