ਆਈ ਤਾਜਾ ਵੱਡੀ ਖਬਰ
ਇਸ ਸਾਲ ਵਿਚ ਪੰਜਾਬੀ ਗਾਇਕ ਤੇ ਕਲਾਕਾਰ ਚਰਚਾ ਦਾ ਵਿਸ਼ਾ ਰਹੇ ਹਨ। ਇਸ ਸਾਲ ਦੇ ਵਿੱਚ ਪਹਿਲਾਂ ਕਰੋਨਾ ਮਹਾਮਾਰੀ ਦੀ ਮਾਰ ਨੇ ਜਿਥੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਸ ਸਮੇਂ ਬਹੁਤ ਸਾਰੇ ਪੰਜਾਬੀ ਗਾਇਕ ਅਤੇ ਕਲਾਕਾਰ ਗਰੀਬ ਵਰਗ ਦੇ ਹੱਕਾਂ ਦੀ ਰਾਖੀ ਲਈ ਸਾਹਮਣੇ ਆਏ ਸਨ। ਉਹਨਾਂ ਦੀ ਹਿੰਮਤ ਤੇ ਦਲੇਰੀ ਸਦਕਾ ਬਹੁਤ ਸਾਰੇ ਲੋਕਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਗਿਆ। ਹੁਣ ਪਿਛਲੇ ਕਈ ਮਹੀਨੇ ਤੋਂ ਖੇਤੀ ਕਨੂੰਨਾਂ ਵਿਰੁੱਧ ਰੋਸ ਧਰਨਿਆਂ ਤੇ ਮੁਜ਼ਾਹਰਿਆਂ ਵਿੱਚ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨਾਂ ਦਾ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ।
ਉਥੇ ਹੀ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਵਿੱਚ ਹਰ ਪੰਜਾਬੀ ਗਾਇਕ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਗਾਇਕ ਚਰਚਾ ਦਾ ਵਿਸ਼ਾ ਰਹੇ ਹਨ। ,ਬਹੁਤ ਸਾਰੇ ਗਾਇਕ ਆਪਣੀਆਂ ਨਿੱਜੀ ਗੱਲਾਂ ਕਰ ਕੇ ਸੋਸ਼ਲ ਮੀਡੀਆ ਤੇ ਚਰਚਾ ਵਿਚ ਰਹਿੰਦੇ ਹਨ। ਉੱਥੇ ਹੀ ਇਕ ਮਸ਼ਹੂਰ ਪੰਜਾਬੀ ਗਾਇਕ ਦਲਜੀਤ ਸਿੰਘ ਬਾਰੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨੀ ਸੰਘਰਸ਼ ਨੂੰ ਲੈ ਕੇ ਦਿਲਜੀਤ ਦੁਸਾਂਝ ਵੱਲੋਂ ਕੀਤੀ ਜਾਂਦੀ ਕਿਸਾਨਾਂ ਦੀ ਹਮਾਇਤ ਦੇ ਕਾਰਨ ਉਹ ਚਰਚਾ ਵਿਚ ਹਨ।
ਉੱਥੇ ਹੀ ਹੁਣ ਇਨਕਮ ਟੈਕਸ ਵਿਭਾਗ ਵੱਲੋਂ ਦਲਜੀਤ ਦੁਸਾਂਝ ਅਤੇ ਸਪੀਡ ਰਿਕਾਰਡ ਕੰਪਨੀ ਖ਼ਿਲਾਫ਼ ਵੀ ਜਾਂਚ ਆਰੰਭ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਇਨਕਮ ਟੈਕਸ ਵਿਭਾਗ ਵੱਲੋਂ ਬਹੁਤ ਸਾਰੇ ਲੋਕਾਂ ਦੇ ਉਪਰ ਛਾਪੇ ਮਾਰੇ ਜਾ ਰਹੇ ਹਨ। ਜੋ ਇਸ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਹਨ। ਪਿਛਲੇ ਦਿਨੀਂ ਦਲਜੀਤ ਦੁਸਾਂਝ ਵੱਲੋਂ ਇਸ ਕਿਸਾਨੀ ਸੰਘਰਸ਼ ਵਾਸਤੇ ਇਕ ਕਰੋੜ ਰੁਪਏ ਦੀ ਮਦਦ ਕੀਤੀ ਗਈ ਸੀ। ਇਸ ਲਈ ਹੁਣ 27 ਦਸੰਬਰ ਨੂੰ ਵਿਭਾਗ ਨੂੰ ਕੀਤੀ ਗਈ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਸਪੀਡ ਰਿਕਾਰਡ ਕੰਪਨੀ ਨੇ ਵੱਖ-ਵੱਖ ਨਾਵਾਂ ਤੇ ਕੰਪਨੀਆਂ ਖੋਲ੍ਹੀਆਂ ਹੋਈਆਂ ਹਨ।
ਜੋ ਵਿਦੇਸ਼ਾਂ ਵਿੱਚੋਂ ਫੰਡ ਇਕੱਠਾ ਕਰਕੇ ਇਸ ਕਿਸਾਨੀ ਸੰਘਰਸ਼ ਨੂੰ ਮੁਹਈਆ ਕਰਵਾ ਰਹੇ ਹਨ। ਓਪਇੰਡੀਆ ਦੀ ਇਕ ਰਿਪੋਰਟ ਮੁਤਾਬਕ ਲੀਗਲ ਰਾਇਟਸ ਆਬਜ਼ਰਵੇਟਰੀ ਨਾਂ ਦੀ ਜਥੇਬੰਦੀ ਵੱਲੋਂ ਇਸ ਮਾਮਲੇ ਵਿੱਚ ਵਿਭਾਗ ਨੂੰ ਸ਼ਿਕਾਇਤ ਕੀਤੀ ਗਈ ਹੈ। ਜਿਸ ਕਾਰਨ ਇਨਕਮ ਟੈਕਸ ਵਿਭਾਗ ਵੱਲੋਂ ਸਪੀਡ ਰਿਕਾਰਡ ਕੰਪਨੀ ਦੇ ਖਿਲਾਫ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਖ਼ਿਲਾਫ਼ ਇਹ ਦੋਸ਼ ਲਾਇਆ ਗਿਆ ਹੈ ਕਿ ਇਨ੍ਹਾਂ ਨੇ ਬਰਤਾਨੀਆ ਅਤੇ ਹੋਰ ਮੁਲਕਾਂ ਤੋਂ ਪੈਸਾ ਇਕੱਠਾ ਕੀਤਾ ਹੈ ਜੋ ਕਿਸਾਨ ਅੰਦੋਲਨ ਵਾਸਤੇ ਦਿੱਤਾ ਗਿਆ ਹੈ।
Previous Postਸਾਵਧਾਨ ਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਵੱਡਾ ਅਲਰਟ ਇਹਨਾਂ ਤਰੀਕਾਂ ਨੂੰ ਪੈ ਸਕਦੇ ਗੜੇ ਅਤੇ ਭਾਰੀ ਮੀਂਹ
Next Postਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ