ਹੁਣੇ ਹੁਣੇ ਦਿੱਲੀ ਧਰਨੇ ਤੋਂ ਆਈ ਇਹ ਮਾੜੀ ਖਬਰ ਸੁਣ ਕਿਸਾਨਾਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪਿਛਲੇ ਸਾਲ ਸਤੰਬਰ ਵਿੱਚ ਕੇਂਦਰ ਸਰਕਾਰ ਵੱਲੋਂ ਨਵੇਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਜਿਸ ਦਾ ਵਿਰੋਧ ਦੇਸ਼ ਵਿਆਪੀ ਕਿਸਾਨਾਂ ਵੱਲੋਂ ਅਕਤੂਬਰ ਤੋਂ ਹੀ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਸੰਘਰਸ਼ ਸੂਬਿਆਂ ਅੰਦਰ ਹੀ ਕੀਤਾ ਜਾ ਰਿਹਾ ਸੀ ਤੇ ਜਿਥੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਵੱਲੋਂ ਰੇਲ ਆਵਾਜਾਈ ਨੂੰ ਬੰਦ ਕੀਤਾ ਗਿਆ ਸੀ ਉੱਥੇ ਹੀ ਟੋਲ ਪਲਾਜ਼ੇ ਅਤੇ ਪੈਟਰੋਲ ਪੰਪ ਤੇ ਕਿਸਾਨਾਂ ਵੱਲੋਂ ਕਬਜ਼ਾ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ।

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਤੇ ਦੇਸ਼ ਦੇ ਸਭ ਕਿਸਾਨਾਂ ਵੱਲੋਂ 26 ਨਵੰਬਰ 2020 ਤੋਂ ਸਰਹੱਦਾਂ ਉਪਰ ਮੋਰਚੇ ਲਾ ਲਏ ਗਏ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਹੁਣ ਦਿੱਲੀ ਧਰਨੇ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣਦੇ ਹੀ ਕਿਸਾਨਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਤੱਕ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਿਚੋਂ ਬਹੁਤ ਸਾਰੇ ਕਿਸਾਨ ਇਨ੍ਹਾਂ ਸਰਹੱਦਾਂ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਸ਼-ਹੀ-ਦ ਹੋ ਚੁੱਕੇ ਹਨ।

ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਮੁਤਾਬਕ ਕਿਸਾਨ ਮਜਦੂਰ ਅੰਦੋਲਨ ਵਿਚ ਸਰਹੱਦ ਤੇ ਸਮੇਂ ਸਮੇਂ ਤੇ ਯੋਗਦਾਨ ਪਾਉਣ ਵਾਲੇ ਕਿਸਾਨ ਲਖਬੀਰ ਸਿੰਘ ਲੱਖੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜੋ ਇਸ ਸਮੇਂ ਦਿੱਲੀ ਦੇ ਟਿਕਰੀ ਬਾਰਡਰ ਤੇ ਮੋਰਚੇ ਵਿੱਚ ਸ਼ਾਮਲ ਸੀ। ਜਿਸ ਦੀ ਅੱਜ ਟਿਕਰੀ ਬਾਰਡਰ ਤੇ ਹੀ ਮੌਤ ਹੋ ਗਈ ਹੈ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਸਪੱਸ਼ਟੀਕਰਣ ਨਹੀਂ ਦਿੱਤਾ ਗਿਆ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਜਾਂ ਕਿਸੇ ਹੋਰ ਕਾਰਨ।

ਇਹ 36 ਸਾਲਾਂ ਦਾ ਨੌਜਵਾਨ ਮਲੋਦ ਬਲਾਕ ਦੇ ਅਧੀਨ ਆਉਂਦੇ ਪਿੰਡ ਧੌਲ ਖੁਰਦ ਦਾ ਰਹਿਣ ਵਾਲਾ ਸੀ। ਜੋ ਇਕ ਗਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ ਜੋ ਕਰਜ਼ੇ ਦੀ ਮਾਰ ਕਾਰਨ ਬੇਜ਼ਮੀਨਾਂ ਹੋ ਚੁੱਕਿਆ ਹੈ। ਇਸ ਕਿਸਾਨ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਕਿਸਾਨ ਆਗੂਆਂ ਵੱਲੋਂ ਸ਼ਹੀਦ ਹੋਏ ਇਸ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।