ਤਾਜਾ ਵੱਡੀ ਖਬਰ
ਕਿਸਾਨੀ ਸੰਘਰਸ਼ ਨੂੰ ਹੁਣ ਤਾਂ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਹਮਾਇਤ ਦਿੱਤੀ ਜਾ ਰਹੀ ਹੈ। ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਸ਼ੁਰੂ ਕੀਤੀ ਇਸ ਹਮਾਇਤ ਕਾਰਨ ਇਸ ਕਿਸਾਨੀ ਸੰਘਰਸ਼ ਨੂੰ ਬਹੁਤ ਜ਼ਿਆਦਾ ਮਜ਼ਬੂਤੀ ਮਿਲੀ ਹੈ। ਜਿਸ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਦਿੱਲੀ ਜਾ ਕੇ ਆਪਣੀ ਸ਼ਮੂਲੀਅਤ ਵੀ ਦਰਜ ਕਰਵਾਈ ਜਾ ਰਹੀ ਹੈ।
ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਹਾਲੀਵੁੱਡ ਵਿਚ ਜਾ ਕੇ ਆਪਣੀ ਪਹਿਚਾਣ ਬਣਾਉਣ ਵਾਲੇ ਧਰਮਿੰਦਰ ਦੇ ਪਰਿਵਾਰ ਬਾਰੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਰਹਿੰਦੀ ਹੈ। ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੂੰ ਲੈ ਕੇ ਵੀ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦੀ ਅਲੋਚਨਾ ਕੀਤੀ ਜਾ ਰਹੀ ਹੈ। ਜਿਸ ਸਮੇਂ ਤੋਂ ਇਹ ਕਿਸਾਨੀ ਸੰਘਰਸ਼ ਆਰੰਭ ਹੋਇਆ ਹੈ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਧਰਮਿੰਦਰ ਦੇ ਪਰਿਵਾਰ ਨੂੰ ਬਾਰ-ਬਾਰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।
ਹੁਣ ਮਸ਼ਹੂਰ ਅਦਾਕਾਰ ਧਰਮਿੰਦਰ ਦੇ ਪਰਿਵਾਰ ਨੂੰ ਪੰਜਾਬ ਵਿੱਚ ਇੱਕ ਬਹੁਤ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਧਰਮਿੰਦਰ ਦੇ ਪੁੱਤਰ ਬੌਬੀ ਦਿਓਲ ਨੇ ਇਹਨੀ ਦਿਨੀਂ ਸ਼ੂਟਿੰਗ ਦੇ ਸਬੰਧ ਵਿੱਚ ਪੰਜਾਬ ਆਉਣਾ ਸੀ। ਪੰਜਾਬ ਦੇ ਕਿਸਾਨਾਂ ਵੱਲੋਂ ਪਹਿਲਾਂ ਹੀ ਪੰਜਾਬ ਅੰਦਰ ਕਿਸੇ ਵੀ ਫਿਲਮ ਦੀ ਸ਼ੂਟਿੰਗ ਕਰਨ ਤੋਂ ਮਨ੍ਹਾ ਕਰ ਦਿੱਤਾ ਗਿਆ ਹੈ। ਪਟਿਆਲੇ ਵਿਖੇ 7 ਫਰਵਰੀ ਤੋਂ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣੀ ਸੀ। ਜਿਸ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਖਬਰ ਦੇ ਮਿਲਣ ਤੇ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਮੌਕੇ ਤੇ ਜਾ ਕੇ ਇਸ ਫਿਲਮ ਦੇ ਕੰਮ ਨੂੰ ਰੁਕਵਾ ਦਿੱਤਾ ਗਿਆ ਹੈ।
ਜਿਸ ਕਾਰਨ ਉਸ ਜਗ੍ਹਾ ਤੇ ਮੌਜੂਦ ਸਟਾਫ ਵੱਲੋਂ ਆਪਣਾ ਸਮਾਨ ਪੈਕ ਕਰਕੇ ਰਵਾਨਗੀ ਕਰ ਲਈ ਗਈ। ਇਸ ਫਿਲਮ ਦੀ ਸ਼ੂਟਿੰਗ ਪਟਿਆਲਾ ਦੇ ਕੁਝ ਵੱਖ-ਵੱਖ ਇਲਾਕਿਆਂ ਵਿੱਚ ਹੋਣੀ ਸੀ। ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਸਨੀ ਦਿਓਲ ਦੇ ਵੱਖ ਵੱਖ ਟਵੀਟ ਅਤੇ ਬਿਆਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਦੇ ਭਰਾ ਬੌਬੀ ਦਿਓਲ ਦੀ ਫਿਲਮ ਦੀ ਸ਼ੂਟਿੰਗ ਨੂੰ ਰੋਕ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇੱਕ ਫ਼ਿਲਮ ਦੀ ਸ਼ੂਟਿੰਗ ਨੂੰ ਰੋਕ ਦਿੱਤਾ ਗਿਆ ਸੀ ਤੇ ਉਦੋਂ ਵੀ ਯੂਨਿਟ ਦੇ ਮੈਂਬਰ ਆਪਣਾ ਸਮਾਨ ਪੈਕ ਕਰਕੇ ਵਾਪਸ ਚਲੇ ਗਏ ਸਨ।
Previous Postਪੰਜਾਬ ਚ ਘਰਵਾਲੀ ਨੂੰ ਮੌਤ ਦੇਕੇ ਫਰਾਰ ਹੋਏ ਪਤੀ ਨਾਲ ਕੁਝ ਮਿੰਟਾਂ ਬਾਅਦ ਜੋ ਹੋਇਆ ਦੇਖ ਰਹਿ ਗਏ ਸਭ ਹੈਰਾਨ
Next Postਪੰਜਾਬ: ਇਥੇ ਸਕੂਲ ਚ 3 ਅਧਿਆਪਕ ਅਤੇ 19 ਵਿਦਿਆਰਥੀ ਨਿਕਲੇ ਕੋਰੋਨਾ ਪੌਜੇਟਿਵ , ਮਚਿਆ ਹੜਕੰਪ