ਹੁਣੇ ਹੁਣੇ ਨਵਜੋਤ ਸਿੰਘ ਸਿੱਧੂ ਬਾਰੇ ਆਈ ਵੱਡੀ ਖਬਰ ਰੱਖਿਆ ਗਿਆ 50000 ਰੁਪਏ ਇਨਾਮ

ਆਈ ਤਾਜਾ ਵੱਡੀ ਖਬਰ

ਪੰਜਾਬ ਦੀ ਸਿਆਸਤ ਅੰਦਰ ਜਿਥੇ ਦਿਨੋ ਦਿਨ ਕੋਈ ਨਾ ਕੋਈ ਖ਼ਬਰ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਉਥੇ ਹੀ ਆਏ ਦਿਨ ਪੰਜਾਬ ਦੀ ਸਿਆਸਤ ਵਿਚ ਕੁਝ ਨਾ ਕੁਝ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਵੀ ਕੁੱਝ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਜਿੱਥੇ ਪੰਜਾਬ ਦੀ ਸਿਆਸਤ ਵਿਚ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਸਿਆਸੀ ਉਥਲ-ਪੁਥਲ ਚੱਲ ਰਹੀ ਹੈ।

ਉਥੇ ਹੀ ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਬਾਰੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਉਨ੍ਹਾਂ ਉਪਰ ਰੱਖਿਆ ਗਿਆ ਹੈ 50 ਹਜ਼ਾਰ ਰੁਪਏ ਇਨਾਮ। ਪੰਜਾਬ ਦੀ ਕਾਂਗਰਸ ਵਿਚ ਜਿਥੇ ਨਵਜੋਤ ਸਿੰਘ ਸਿੱਧੂ ਦੇ ਪਾਰਟੀ ਤੋਂ ਅਲੱਗ ਹੋਣ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਉਥੇ ਹੀ ਉਨ੍ਹਾਂ ਦੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਵੀ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।

ਹੁਣ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਵਿੱਚ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਲੰਮੇ ਸਮੇਂ ਤੋਂ ਆਪਣੇ ਪੂਰਬੀ ਵਿਧਾਨ ਸਭਾ ਹਲਕੇ ਤੋਂ ਲਾਪਤਾ ਦੱਸੇ ਜਾ ਰਹੇ ਹਨ। ਜਿੱਥੋਂ ਉਨ੍ਹਾਂ ਨੇ ਚੋਣ ਜਿਤੀ ਸੀ। ਅੰਮ੍ਰਿਤਸਰ ਵਿੱਚ ਜੋੜਾ ਫਾਟਕ ਨੇੜੇ ਸਥਿਤ ਰਸੂਲਪੁਰ ਕੱਲਰ ਵਿਚ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਅਨਿਲ ਵਸ਼ਿਸ਼ਟ ਵੱਲੋਂ ਆਖਿਆ ਗਿਆ ਹੈ ਕਿ ਇਸ ਹਲਕੇ ਨਾਲ ਸਬੰਧਤ ਲੋਕਾਂ ਦੇ ਰੇਲ ਹਾਦਸੇ ਵਿੱਚ ਮਾਰੇ ਜਾਣ ਉਪਰੰਤ ਉਨ੍ਹਾਂ ਨੂੰ ਆਸਰਾ ਦੇਣ ਲਈ ਸਿੱਧੂ ਵੱਲੋਂ ਵਾਅਦਾ ਕੀਤਾ ਗਿਆ ਸੀ।

ਪਰ ਅਫ਼ਸੋਸ ਹੈ ਕੇ ਸਿੱਧੂ ਵੱਲੋਂ ਇਨ੍ਹਾਂ ਪਰਿਵਾਰਾਂ ਦੀ ਕੋਈ ਸਾਰ ਨਹੀਂ ਲਈ ਗਈ ਤੇ ਨਾ ਹੀ ਕੋਈ ਮਦਦ ਕੀਤੀ ਗਈ ਹੈ। ਇਸ ਲਈ ਹੀ ਨਵਜੋਤ ਸਿੰਘ ਸਿੱਧੂ ਦੇ ਚੋਣ ਹਲਕੇ ਅੰਦਰ ਉਨ੍ਹਾਂ ਦੇ 300 ਪੋਸਟਰ ਲਗਾਏ ਗਏ ਹਨ। ਜਿਸ ਵਿਚ ਲਿਖਿਆ ਗਿਆ ਹੈ ਕਿ ਗੁੰਮਸ਼ੁਦਾ ਦੀ ਤਲਾਸ਼ ਹੈ। ਜਿਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਕਿਉਕਿ ਇਸ ਹਲਕੇ ਵਿੱਚ ਨਵਜੋਤ ਸਿੰਘ ਸਿੱਧੂ ਬਹੁਤ ਘੱਟ ਆਏ ਹਨ।