ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਪਾਸ ਕਰਕੇ ਲਾਗੂ ਕੀਤੇ ਗਏ 3 ਵਿਵਾਦਤ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਰਹਿੰਦੀ ਹੈ। ਜਿਥੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਦੇਸ਼ ਦੇ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਉਥੇ ਹੀ ਦੇਸ਼ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਹ ਤਿੰਨ ਖੇਤੀ ਕਾਨੂੰਨ ਖੇਤੀ ਵਿਰੋਧੀ ਦੱਸੇ ਗਏ ਹਨ। ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਹੋਏ ਹਨ।
ਇਹਨਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਥੇ ਕਿਸਾਨਾਂ ਵੱਲੋਂ ਇਨ੍ਹਾਂ 3 ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਸੰਬੋਧਨ ਦੇ ਜਵਾਬ ਵਿੱਚ ਕਿਹਾ ਗਿਆ ਹੈ ਕੀ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿਚ ਹੈ।
ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਦੌਰਾਨ ਕਿਸਾਨ ਅੰਦੋਲਨ ਦੇ ਵਿਚਾਰ ਚਰਚਾ ਕਾਫੀ ਲੰਮਾ ਸਮਾਂ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਐਮਐਸਪੀ ਪਹਿਲਾਂ ਵੀ ਲਾਗੂ ਸੀ ਅਤੇ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਉਨ੍ਹਾਂ ਨੂੰ ਇਹ ਅੰਦੋਲਨ ਖਤਮ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਕਿਸਾਨ ਚੰਗੀ ਤਰ੍ਹਾਂ ਜਾਣਦੇ ਹਨ ਕਿ ਖੇਤੀ ਦੇ ਫਾਇਦੇ ਉਨ੍ਹਾਂ ਲਈ ਕਿੰਨੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਖੇਤੀ ਦੀ ਬੁਨਿਆਦੀ ਸ-ਮੱ-ਸਿ-ਆ ਕੀ ਹੈ
ਤੇ ਇਸ ਦੀ ਜੜ੍ਹ ਕਿੱਥੇ ਹੈ। ਉਨ੍ਹਾਂ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਚੌਧਰੀ ਚਰਨ ਜੀ ਬਾਰੇ ਬਾਰੇ ਜ਼ਿਕਰ ਕੀਤਾ। ਜੋ ਹਮੇਸ਼ਾ ਛੋਟੇ ਕਿਸਾਨਾਂ ਦੀ ਖੇਤੀਬਾੜੀ ਨੂੰ ਲੈ ਕੇ ਉਸ ਵਿੱਚ ਸੁਧਾਰ ਕਰਨ ਦੀ ਗੱਲ ਕਰਦੇ ਸਨ ਅਤੇ ਉਨ੍ਹਾਂ ਦੀ ਤਰਸਯੋਗ ਸਥਿਤੀ ਕਾਰਨ ਚਿੰਤਾ ਵਿੱਚ ਰਹਿੰਦੇ ਸਨ। ਪਹਿਲਾਂ ਵੀ ਸਰਕਾਰ ਕਿਸਾਨਾਂ ਦੀ ਸਥਿਤੀ ਨੂੰ ਲੈ ਕੇ ਸੋਚਦੀਆਂ ਸਨ ਤੇ ਅੱਜ ਵੀ ਉਨ੍ਹਾਂ ਦੀ ਆਮਦਨ ਨੂੰ ਦੁੱਗਣਾ ਕਰਨ ਦੀ ਕੋਸ਼ਿਸ਼ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ – ਦੇਖਣ ਵਾਲਿਆਂ ਦੇ ਉਡੇ ਹੋਸ਼
Next Postਖੇਤੀ ਕਨੂੰਨਾਂ ਦੇ ਬਾਰੇ ਚ ਹੁਣ ਕੇਂਦਰ ਸਰਕਾਰ ਵਲੋਂ ਆਈ ਇਹ ਵੱਡੀ ਖਬਰ