ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਉਣ ਦੇ ਆਦੇਸ਼ ਦਿੱਤੇ ਜਾ ਰਹੇ। ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁ-ਸ਼-ਕ-ਲ ਦਾ ਸਾਹਮਣਾ ਨਾ ਕਰਨਾ ਪਵੇ। ਸ਼ਰਾਰਤੀ ਅਨਸਰਾਂ ਵੱਲੋਂ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਸ ਬਾਰੇ ਸੋਚਿਆ ਨਹੀਂ ਜਾਂਦਾ। ਹੁਣ ਪੰਜਾਬ ਦੇ ਇੱਕ ਇਲਾਕੇ ਵਿੱਚ ਪਿੰਡਾਂ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਇੱਕ ਐਲਾਨ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਜਲੰਧਰ ਅਧੀਨ ਪੈਂਦੇ ਥਾਣਿਆਂ ਦੇ ਅਧੀਨ ਇਲਾਕਿਆਂ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿਸ ਦੇ ਅਨੁਸਾਰ ਹੁਣ ਇਨ੍ਹਾਂ ਇਲਾਕਿਆਂ ਵਿੱਚ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ ਡੋਰ ਨੂੰ ਵੇਚਣ ਅਤੇ ਖਰੀਦਣ ਤੇ ਰੱਖਣ ਤੇ ਮੁਕੰਮਲ ਪਾਬੰਦੀ 30/6/2021/ ਤੱਕ ਲਗਾ ਦਿੱਤੀ ਗਈ ਹੈ।
ਕਿਉਂਕਿ ਇਸ ਡੋਰ ਨਾਲ ਗਈ ਹਾਦਸੇ ਵਾਪਰਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ। ਇਸ ਰਾਹੀਂ ਜਲੰਧਰ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਹੋਟਲਾਂ ਅਤੇ ਹੋਰ ਵਿਆਹ ਸ਼ਾਦੀਆਂ ਤੇ -ਹ-ਥਿ-ਆ-ਰ ਲੈ ਕੇ ਜਾਣ ਤੇ ਵੀ ਪਾਬੰਦੀ ਲਗਾ ਦਿੱਤੀ ਗਈ, ਇਸ ਤੋਂ ਬਿਨਾਂ ਗੱਡੀ ਅੰਦਰ ਵੀ ਕਿਸੇ ਕੋਲ ਬੇਸ ਬੌਲ ਤੇਜ਼ ਹਥਿਆਰ ਜਾਂ ਨੁਕੀਲੇ ਹਥਿਆਰ ਰੱਖਣ ਤੇ ਵੀ 2/3/2021 ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਇਸਦੇ ਨਾਲ ਹੀ ਜਲੰਧਰ ਜ਼ਿਲੇ ਦੇ ਸਾਰੇ ਇਲਾਕਿਆਂ ਵਿਚ ਪਟਾਕਿਆਂ ਦੇ ਨਿਰਮਾਤਾਵਾਂ ਅਤੇ ਡੀਲਰਾਂ ਨੂੰ ਇਹ ਹੁਕਮ ਜਾਰੀ ਕੀਤਾ ਗਿਆ ਹੈ ਕਿ ਪਟਾਕਿਆਂ ਦੇ ਪੈਕਟਾਂ ਉੱਪਰ ਅਵਾਜ਼ ਦਾ ਲੈਬਲ ਹੋਣਾ ਜ਼ਰੂਰੀ ਹੈ।
ਜਲੰਧਰ ਜ਼ਿਲ੍ਹੇ ਅਧੀਨ ਆਉਂਦੇ ਸਭ ਪਿੰਡਾਂ ਨੂੰ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪਹਿਰਾ ਦੇਣ ਵਾਲੇ ਵਿਅਕਤੀਆਂ ਦੀ ਸੂਚੀ ਐਸ ਐਚ ਓ ਨੂੰ ਦੇਣੀ ਲਾਜ਼ਮੀ ਕੀਤੀ ਗਈ ਹੈ। ਜ਼ਿਲ੍ਹੇ ਅੰਦਰ ਪੁਲਿਸ ਅਤੇ ਫੌਜੀ ਵਰਦੀ ਦੀ ਵਰਤੋਂ ਕੋਈ ਵੀ ਦੁਕਾਨਦਾਰ ਬਿਨਾਂ ਆਗਿਆ ਤੋਂ ਨਹੀਂ ਕਰ ਸਕਦਾ। ਜਿਸ ਵਿਅਕਤੀ ਲਈ ਵਰਦੀ ਬਣਾਈ ਜਾਵੇਗੀ ਉਸ ਦੀ ਸ਼ਨਾਖਤ ਹੋਣੀ ਲਾਜ਼ਮੀ ਹੈ ਜਿਸ ਸਬੰਧੀ ਦੁਕਾਨਦਾਰ ਅਤੇ ਦਰਜੀ ਨੂੰ ਨਜ਼ਦੀਕ ਥਾਣਾ ਅਫਸਰ ਨੂੰ ਰਿਕਾਰਡ ਮੁਹਈਆ ਕਰਵਾਏਗਾ।
ਜ਼ਿਲ੍ਹੇ ਦੀ ਹੱਦ ਅੰਦਰ ਹਥਿਆਰ ਚੁੱਕ ਕੇ ਚੱਲਣ, ਪੰਜ ਤੋਂ ਵਧੇਰੇ ਵਿਅਕਤੀਆਂ ਦੇ ਕਿਸੇ ਵੀ ਸਮਾਗਮ ਜਾਂ ਜਲੂਸ ਵਿੱਚ ਸ਼ਾਮਲ ਹੋ ਕੇ ਨਾਅਰੇਬਾਜ਼ੀ ਕਰਨ ਦੀ ਪਾਬੰਦੀ ਲਗਾ ਦਿੱਤੀ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਕਾਰਨ ਕੋਈ ਵੀ ਵਿਅਕਤੀ ਢੋਲ ਜਾਂ ਭੋਪੂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਨਹੀਂ ਵਜਾ ਸਕੇਗਾ। ਘਰ ਵਿਚ ਕੋਈ ਵੀ ਕਿਰਾਏਦਾਰ ਜਾ ਪੀ. ਜੀ. ਜਾਂ ਕੋਈ ਨੌਕਰ ਰੱਖਣ ਤੇ ਉਸ ਦੀ ਜਾਣਕਾਰੀ ਪੁਲਿਸ ਤੇ ਸਾਂਝ ਕੇਂਦਰ ਵਿੱਚ ਦੇਣੀ ਲਾਜ਼ਮੀ ਕੀਤੀ ਗਈ ਹੈ।
Previous Postਭਾਈ ਨਿਰਮਲ ਸਿੰਘ ਖ਼ਾਲਸਾ ਦੇ ਪ੍ਰਵੀਵਾਰ ਤੋਂ ਹੁਣ ਆਈ ਇਹ ਵੱਡੀ ਖਬਰ, ਸਾਰੇ ਪਾਸੇ ਹੋ ਗਈ ਚਰਚਾ
Next Postਕਨੇਡਾ ਤੋਂ ਪੰਜਾਬ ਤਕ ਪਿਆ ਸੋਗ, ਨੌਜਵਾਨ ਮੁੰਡੇ ਨੂੰ ਇਸ ਤਰਾਂ ਮਿਲੀ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ