ਪੰਜਾਬ ਦੀ ਇਸ ਪਵਿੱਤਰ ਧਰਤੀ ‘ਤੇ ਕਈ ਮਹਾਨ ਸ਼ਖਸ਼ੀਅਤਾਂ ਨੇ ਜਨਮ ਲਿਆ । ਜਿਨਾਂ ਨਾਲ ਜੁੜੇ ਹੋਏ ਦਿਹਾੜਿਆਂ ਨੂੰ ਬੜੀ ਹੀ ਸ਼ਰਧਾ ਪੂਰਵਕ ਤਰੀਕੇ ਦੇ ਨਾਲ ਮਨਾਇਆ ਜਾਂਦਾ ਹੈ । ਪੰਜਾਬ ਸਰਕਾਰ ਦੇ ਵੱਲੋਂ ਵੀ ਇਹਨਾਂ ਸ਼ਖਸ਼ੀਅਤਾਂ ਨਾਲ ਜੁੜੇ ਦਿਹਾੜਿਆਂ ਨੂੰ ਧੂਮ ਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ । ਇਸੇ ਵਿਚਾਲੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ਭਰ ਦੇ ਵਿੱਚ ਤਿਆਰੀਆਂ ਜ਼ੋਰਾਂ ਸ਼ੋਰਾਂ ਦੇ ਨਾਲ ਚੱਲਦੀਆਂ ਪਈਆਂ ਹਨ । ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਸੂਬੇ ਵਿੱਚ 12 ਫਰਵਰੀ ਯਾਨੀ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 12 ਫਰਵਰੀ ਮਨਾਇਆ ਜਾ ਰਿਹਾ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਰਕਾਰੀ ਤੇ ਗੈਰ-ਸਰਕਾਰੀ, ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ । ਜਲੰਧਰ ਵਿਚ 11 ਤਾਰੀਖ਼ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਖ਼ਾਸ ਮੌਕੇ 11 ਤੇ 12 ਫਰਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜਲੰਧਰ ਪ੍ਰਸ਼ਾਸਨ ਦੇ ਵੱਲੋਂ ਇਸ ਸਬੰਧੀ ਲਗਭਗ ਸਾਰੇ ਦੁਕਾਨਦਾਰਾਂ ਤੱਕ ਇਹ ਨੋਟੀਫਿਕੇਸ਼ਨ ਸਬੰਧੀ ਜਾਣਕਾਰੀ ਭੇਜੀ ਗਈ ਹੈ। ਦੂਜੇ ਪਾਸੇ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਸ਼ੇਸ਼ ਕਾਨੂੰਨ ਦੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ , ਜਿੱਥੇ 11 ਤੇ 12 ਫਰਵਰੀ ਨੂੰ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਸਬੰਧੀ ਐਲਾਨ ਕੀਤਾ ਗਿਆ ਹੈ, ਉੱਥੇ ਹੀ ਸੂਬੇ ਭਰ ਦੇ ਵਿੱਚ ਹੁਣ 12 ਜਨਵਰੀ ਵਾਲੇ ਦਿਨ ਪੂਰੇ ਸੂਬੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।