ਆਈ ਤਾਜਾ ਵੱਡੀ ਖਬਰ
ਪਿਛਲੇ ਕੁਝ ਸਮੇਂ ਤੋਂ ਜਿੱਥੇ ਦੇਸ਼ ਅੰਦਰ ਗਰਮੀ ਕਾਰਨ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਸੀ ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਗਰਮੀ ਤੋਂ ਰਾਹਤ ਪ੍ਰਾਪਤ ਹੋਈ ਹੈ। ਉੱਥੇ ਹੀ ਇਸ ਬਰਸਾਤ ਦੇ ਕਾਰਨ ਬਿਜਲੀ ਦੀ ਸਮੱਸਿਆ ਦਾ ਹੱਲ ਵੀ ਹੋ ਗਿਆ ਹੈ। ਕਿਸਾਨਾਂ ਵੱਲੋਂ ਝੋਨੇ ਦੀ ਫ਼ਸਲ ਦੀ ਬਿਜਾਈ ਤੋਂ ਬਾਅਦ ਭਾਰੀ ਪਾਣੀ ਦੀ ਕਿੱਲਤ ਕਾਰਨ ਸਮੱਸਿਆ ਪੇਸ਼ ਆ ਰਹੀ ਸੀ ਜੋ ਬਰਸਾਤ ਕਾਰਨ ਦੂਰ ਹੋ ਗਈ। ਪਰ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਹੋਈ ਬਰਸਾਤ ਕਾਰਨ ਸਭ ਪਾਸੇ ਜਲ ਥਲ ਹੋ ਗਿਆ ਹੈ। ਜਿਸ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ।
ਹੁਣ ਇਹਨਾਂ ਤਰੀਕਾ ਨੂੰ ਪੰਜਾਬ ਵਿੱਚ ਮੀਂਹ ਪੈਣ ਸੰਬੰਧੀ ਅਲਰਟ ਜਾਰੀ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾਈ ਜਾਂਦੀ ਹੈ। ਹੁਣ ਪੰਜਾਬ ਵਿੱਚ 18 ਤੋਂ 20 ਜੁਲਾਈ ਦਰਮਿਆਨ ਬਰਸਾਤ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ 16 ਜੁਲਾਈ ਤੋਂ ਭਾਰੀ ਬਰਸਾਤ ਹੋ ਸਕਦੀ ਹੈ। 17 ਅਤੇ 18 ਜੁਲਾਈ ਤੱਕ ਇਹ ਸਿਲਸਿਲਾ ਜਾਰੀ ਰਹੇਗਾ। ਰਾਜਸਥਾਨ, ਪੰਜਾਬ, ਹਰਿਆਣਾ ਅਤੇ ਉੱਤਰੀ ਮੱਧ ਪ੍ਰਦੇਸ਼ ਅਤੇ ਦੱਖਣੀ ਉੱਤਰ ਪ੍ਰਦੇਸ਼ ਵਿੱਚ 17 ਜੁਲਾਈ ਤੋਂ ਭਾਰੀ ਬਰਸਾਤ ਹੋਵੇਗੀ।
ਜਿਸ ਬਾਰੇ ਮੌਸਮ ਵਿਭਾਗ ਵੱਲੋਂ ਜਾਣਕਾਰੀ ਮੁਹਈਆ ਕਰਵਾਈ ਗਈ ਹੈ। ਉਥੇ ਹੀ ਕੁਝ ਸੂਬਿਆਂ ਵਿਚ ਹਲਕੀ ਬਰਸਾਤ ਹੋ ਸਕਦੀ ਹੈ,ਜਿਨ੍ਹਾਂ ਵਿੱਚ ਬਿਹਾਰ, ਪੱਛਮੀ ਬੰਗਾਲ, ਉੱਤਰੀ ਪੂਰਬੀ ਭਾਰਤ, ਉੜੀਸਾ ਅਤੇ ਝਾਰਖੰਡ ਸ਼ਾਮਿਲ ਹਨ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਦੇ ਅਨੁਸਾਰ 18 ਤੋਂ 20 ਜੁਲਾਈ ਤੱਕ ਪੰਜਾਬ-ਹਰਿਆਣਾ ਵਿੱਚ ਭਾਰੀ ਬਰਸਾਤ ਹੋ ਸਕਦੀ ਹੈ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪਹਿਲਾਂ ਹਲਕੀ ਬਰਸਾਤ ਹੋਵੇਗੀ ਤੇ ਉਸ ਤੋਂ ਬਾਅਦ 48 ਘੰਟਿਆਂ ਵਿੱਚ ਪੰਜਾਬ, ਹਰਿਆਣਾ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਉਥੇ ਹੀ ਆਉਣ ਵਾਲੇ ਦਿਨਾਂ ਦੌਰਾਨ ਪੱਛਮੀ ਹਿਮਾਲਿਆ ਖੇਤਰ ਅਤੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਵੀ ਜੁਲਾਈ ਤੱਕ ਬਰਸਾਤ ਹੋਣ ਦੀ ਗਤੀਵਿਧੀ ਵਿਚ ਵਾਧਾ ਹੋ ਸਕਦਾ ਹੈ। ਉੱਥੇ ਹੀ 16 ਜੁਲਾਈ ਨੂੰ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦਰਮਿਆਨਾ ਅਤੇ ਭਾਰੀ ਮੀਂਹ ਪੈ ਸਕਦਾ ਹੈ। ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤਾਂ ਫਸਲਾਂ ਨੂੰ ਕਾਫੀ ਰਾਹਤ ਦੇਵੇਗੀ ਅਤੇ ਫ਼ਸਲਾਂ ਦੀ ਕਾਸ਼ਤ ਲਈ ਕਾਫੀ ਲਾਹੇਵੰਦ ਹੈ।
Previous Postਵਿਦੇਸ਼ ਮਰੇ ਪੁੱਤ ਦੀ ਰਸਤੇ ਚ ਆ ਰਹੀ ਸੀ ਲਾਸ਼ ਪਰ ਅਚਾਨਕ ਜੋ ਵਾਪਰ ਗਿਆ ਕਿਸੇ ਨੇ ਸੁਪਨੇ ਚ ਵੀ ਨਹੀਂ ਸੀ ਸੋਚਿਆ
Next Postਕਨੇਡਾ ਚ ਪੰਜਾਬੀ ਦੀਆਂ ਹੋ ਗਈਆਂ ਪੋਂ ਬਾਰਾਂ – ਰਾਤੋ ਰਾਤ ਬਦਲ ਗਈ ਏਦਾਂ ਕਿਸਮਤ