ਹੁਣੇ ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਾਰੇ ਵਿਸ਼ਵ ਨੂੰ ਆਪਣੀ ਚਪੇਟ ਵਿੱਚ ਲਿਆ ਹੋਇਆ ਹੈ। ਇਸ ਕਰੋਨਾ ਦੇ ਦੌਰ ਵਿੱਚ ਸਾਰੇ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਬਹੁਤ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਦੇ ਪ੍ਰਚਾਰ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਰਫਿਊ ਲਗਾ ਦਿੱਤਾ ਗਿਆ ਹੈ। ਜਿਸ ਨਾਲ ਕਰੋਨਾਂ ਦੇ ਪ੍ਰਸਾਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਕਰੋਨਾ ਦੀ ਅਗਲੀ ਲਹਿਰ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਪਹਿਲਾਂ ਹੀ ਤਾਲਾਬੰਦੀ ਕੀਤੀ ਜਾ ਰਹੀ ਹੈ। ਹੁਣ ਪੰਜਾਬ ਚ ਕਰਫਿਊ ਦੇ ਬਾਰੇ ਚ ਆਈ ਇਹ ਵੱਡੀ ਖਬਰ ਦਾ ਐਲਾਨ ਹੋ ਗਿਆ ਹੈ।
ਪੰਜਾਬ ਵਿੱਚ ਪਹਿਲਾਂ ਹੀ ਰਾਤ ਦਾ ਕਰਫਿਊ ਲਗਾਉਣ ਦਾ ਹੁਕਮ ਸੂਬਾ ਸਰਕਾਰ ਵੱਲੋਂ ਦਿੱਤਾ ਗਿਆ ਸੀ। ਰਾਤ ਸਮੇਂ ਇਹ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਜਾਰੀ ਰਹਿੰਦਾ ਹੈ। ਹੁਣ ਸੂਬਾ ਸਰਕਾਰ ਵੱਲੋਂ 24 ਦਸੰਬਰ ਦੀ ਰਾਤ ਨੂੰ ਦੇਖਦੇ ਹੋਏ ਲੋਕਾਂ ਨੂੰ ਕ੍ਰਿਸਮਿਸ ਦਾ ਤਿਉਹਾਰ ਮਨਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਭਰ ’ਚ 24 ਦਸੰਬਰ ਦੀ ਰਾਤ ਨੂੰ ਕਰਫਿਊ ਤੋਂ ਛੋਟ ਦੇਣ ਦਾ ਹੁਕਮ ਜਾਰੀ ਕਰ ਦਿੱਤਾ ਹੈ। ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਐਲਾਨ
ਮੁਤਾਬਕ 24 ਦਸੰਬਰ ਰਾਤ ਨੂੰ 10 ਤੋਂ 5 ਵਜੇ ਵਿਚਾਲੇ ਲੱਗਣ ਵਾਲਾ ਕਰਫਿਊ ਪੰਜਾਬ ਵਿੱਚ ਅੱਜ ਰਾਤ ਲਈ ਨਹੀਂ ਲਗਾਇਆ ਜਾਵੇਗਾ। ਏਸ ਰਾਹੀਂ ਇਸ ਮਹੀਨੇ ਦੇ ਦਿਨਾਂ ਨੂੰ ਦੇਖਦੇ ਹੋਏ ਸਿੱਖ ਇਤਿਹਾਸ ਵਿੱਚ ਜੋੜ ਮੇਲੇ ਸਬੰਧੀ ਸਰਕਾਰ ਨੇ ਫਤਿਹਗੜ੍ਹ ਸਾਹਿਬ ’ਚ ਸ਼ਹੀਦ ਜੋੜ ਮੇਲੇ ਦੇ ਸੰਬੰਧ ‘ਚ ਵੀ ਨਾਈਟ ਕਰਫਿਊ ’ਚ ਢਿੱਲ ਦੇ ਹੁਕਮ ਦਿੱਤੇ ਹਨ। ਇਸ ਲਈ ਹੁਣ ਫਤਿਹਗੜ੍ਹ ਸਾਹਿਬ ’ਚ 25,26,27 ਦਸੰਬਰ ਦੀ ਰਾਤ ਨੂੰ ਕਰਫਿਊ ਨਹੀਂ ਜਾਰੀ ਰਹੇਗਾ।
ਇਸ ਦੇ ਨਾਲ ਹੀ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਦਿੱਤੀ ਗਈ ਛੋਟ ਲਈ ਹਦਾਇਤਾਂ ਦੇ ਅਨੁਸਾਰ ਇਨਡੋਰ 100 ਅਤੇ ਆਊਟਡੋਰ ’ਚ 250 ਤੋਂ ਜ਼ਿਆਦਾ ਲੋਕ ਇੱਕਠੇ ਨਾ ਹੋਣ। ਇਨ੍ਹਾਂ ਦਿਨਾਂ ਤੇ ਤਿਉਹਾਰਾਂ ਦੌਰਾਨ ਲੋਕਾਂ ਨੂੰ ਮੂੰਹ ’ਤੇ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਲਈ ਵੀ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। ਤਾਂ ਜੋ ਕਿ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਲੋਕ ਆਪਣੇ ਤਿਉਹਾਰਾਂ ਨੂੰ ਵੀ ਮਨਾ ਸਕਣ।
Previous Postਮਸ਼ਹੂਰ ਪੰਜਾਬੀ ਕਲਾਕਾਰ ਘੁਲੇ ਸ਼ਾਹ ਬਾਰੇ ਆਈ ਤਾਜਾ ਵੱਡੀ ਖਬਰ – ਸਾਰੇ ਪਾਸੇ ਚਰਚਾ
Next Postਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਹੋਈਆਂ ਕਈ ਮੌਤਾਂ ਛਾਇਆ ਸਾਰੇ ਇਲਾਕੇ ਚ ਸੋਗ