ਹੁਣੇ ਹੁਣੇ ਪੰਜਾਬ ਚ ਕਰਫਿਊ ਦੇ ਬਾਰੇ ਚ ਕੈਪਟਨ ਸਰਕਾਰ ਨੇ ਕਰਤਾ ਇਹ ਐਲਾਨ – ਪੜ੍ਹੋ ਨਵੀਆਂ ਹਦਾਇਤਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਢਿੱਲ ਦੇ ਦਿੱਤੀ ਗਈ ਸੀ। ਉਥੇ ਹੀ ਸਰਕਾਰ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 10 ਜੁਲਾਈ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਉਥੇ ਹੀ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ-ਚਰਚਾ ਕੀਤੀ ਜਾਂਦੀ ਹੈ। ਕਰੋਨਾ ਸਥਿਤੀ ਦੇ ਅਨੁਸਾਰ ਆਉਣ ਵਾਲੇ ਸਮੇਂ ਲਈ ਫੈਸਲੇ ਲਏ ਜਾ ਰਹੇ ਹਨ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।

ਹੁਣ ਪੰਜਾਬ ਵਿਚ ਕਰੋਨਾ ਸਥਿਤੀ ਬਾਰੇ ਕੈਪਟਨ ਸਰਕਾਰ ਵੱਲੋਂ ਨਵਾਂ ਐਲਾਨ ਕਰ ਦਿੱਤਾ ਗਿਆ ਹੈ ਅਤੇ ਨਵੀਆਂ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ ਹਨ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਸਥਿਤੀ ਨੂੰ ਲੈ ਕੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਵਿਚਾਰ ਚਰਚਾ ਕਰਨ ਤੋਂ ਬਾਅਦ ਨਵੀਆਂ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਪੰਜਾਬ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੜ ਤੋਂ 20 ਜੁਲਾਈ ਨੂੰ ਇਹ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।

ਸੂਬੇ ਵਿੱਚ ਕਰੋਨਾ ਦੀ ਸਕਾਰਾਤਮਕ ਦਰ ਇਸ ਸਮੇਂ 0.4% ਤੇ ਆ ਗਈ ਹੈ। ਸਰਕਾਰ ਵੱਲੋਂ ਅਜੇ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਨਹੀਂ ਲਿਆ ਗਿਆ ਹੈ। ਟੀਚਿੰਗ ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦੇ ਟੀਕਾਕਰਨ ਦੀ ਇਕ ਡੋਜ਼ ਹੋਣੀ ਲਾਜ਼ਮੀ ਕੀਤੀ ਗਈ ਹੈ। ਕਾਲਜ , ਕੋਚਿੰਗ ਸੈਂਟਰ, ਅਤੇ ਉੱਚ ਸਿੱਖਿਆ ਦੇ ਸਾਰੇ ਅਦਾਰੇ ਡਿਪਟੀ ਕਮਿਸ਼ਨਰ ਦੀ ਇਜ਼ਾਜ਼ਤ ਨਾਲ਼ ਖੋਲ੍ਹੇ ਜਾ ਸਕਦੇ ਹਨ। ਉਥੇ ਹੀ ਸਿਨੇਮਾ-ਹਾਲ ,ਬਾਰ,ਸਪਾ, ਰੈਸਟੋਰੈਂਟ,ਅਜਾਇਬ ਘਰ, ਮਾਲ, ਚਿੜੀਆਘਰ, ਸਪੋਰਟਸ ਕੰਪਲੈਕਸ, ਵਿਚ ਆਉਣ ਵਾਲੇ ਸਟਾਫ ਅਤੇ ਸੈਲਾਨੀਆਂ ਦਾ ਟੀਕਾਕਰਨ ਹੋਣਾ ਲਾਜ਼ਮੀ ਕੀਤਾ ਗਿਆ ਹੈ।

ਇਸ ਰਾਹੀਂ ਘਰਾਂ ਵਿੱਚ ਹੋਣ ਵਾਲੇ ਸਮਾਗਮ ਵਿੱਚ 100 ਵਿਅਕਤੀ ਅਤੇ ਬਾਹਰ ਕੀਤੇ ਜਾਣ ਵਾਲੇ ਪ੍ਰੋਗਰਾਮ ਵਿੱਚ 200 ਵਿਅਕਤੀ ਸ਼ਾਮਲ ਹੋ ਸਕਦੇ ਹਨ। ਉਥੇ ਹੀ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਰੈਲੀਆਂ ਉੱਪਰ ਪਾਬੰਦੀ ਲਗਾਈ ਗਈ ਹੈ। ਅਗਰ ਕੋਈ ਵੀ ਇਨ੍ਹਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਨੂੰਨੀ ਕਾ-ਰ-ਵਾ-ਈ ਕੀਤੀ ਜਾਵੇਗੀ। ਹਫਤਾਵਾਰੀ ਕਰਫਿਊ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਥੇ ਹੀ ਸੂਬੇ ਅੰਦਰ ਸਾਰੇ ਲੋਕਾਂ ਨੂੰ ਮਾਸਕ ਦੀ ਵਰਤੋਂ ਕਰਨਾ ਯਕੀਨੀ ਬਣਾਇਆ ਗਿਆ ਹੈ।