ਹੁਣੇ ਹੁਣੇ ਪੰਜਾਬ ਚ ਮੀਂਹ ਦੇ ਬਾਰੇ ਚ ਆਇਆ ਇਹ ਤਾਜਾ ਅਲਰਟ , 3 ਦਿਨ ਇਹਨਾਂ ਜਿਲ੍ਹਿਆਂ ਚ ਪੈ ਸਕਦਾ ਮੀਂਹ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਲੋਕਾਂ ਨੂੰ ਪਿਛਲੇ ਦਿਨੀਂ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਕੁਝ ਦਿਨਾਂ ਵਿੱਚ ਹੋਈ ਬਰਸਾਤ ਕਾਰਨ ਪਾਰੇ ਵਿਚ ਕਾਫ਼ੀ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਜਿੱਥੇ ਇਹ ਹੋਣ ਵਾਲੀ ਬਰਸਾਤ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਰਹੀ ਹੈ, ਅਤੇ ਫ਼ਸਲਾਂ ਲਈ ਬਹੁਤ ਲਾਭਦਾਇਕ ਹੈ ਉਥੇ ਕਈ ਨਦੀਆਂ ਅਤੇ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਦੇ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਕਾਰਨ ਡਰ ਵੀ ਪੈਦਾ ਹੋ ਜਾਂਦਾ ਹੈ। ਉਥੇ ਹੀ ਦਰਿਆਵਾਂ ਤੇ ਨਦੀਆਂ ਦੇ ਕਿਨਾਰਿਆਂ ਤੇ ਵਸਣ ਵਾਲੇ ਪਿੰਡਾਂ ਦੇ ਲੋਕਾਂ ਨੂੰ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਜਾਂਦਾ ਹੈ। ਪਿਛਲੇ ਦਿਨੀਂ ਸੁਖਨਾ ਝੀਲ ਦੇ ਵਿੱਚ ਵੀ ਪਾਣੀ ਦਾ ਪੱਧਰ ਵਧ ਜਾਣ ਕਾਰਨ ਦੋ ਵਾਰ ਫਲਡ ਗੇਟ ਖੋਲੇ ਗਏ ਸਨ ਅਤੇ ਤੀਜੀ ਵਾਰ ਵੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਸੀ।

ਹਿਮਾਚਲ ਵਿਚ ਹੋਣ ਵਾਲੀ ਬਰਸਾਤ ਕਾਰਨ ਵੀ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਹੁਣ ਪੰਜਾਬ ਵਿੱਚ ਮੀਂਹ ਦੇ ਬਾਰੇ ਇਕ ਤਾਜ਼ਾ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਪਹਿਲਾ ਹੀ ਆਪਣਾ ਇੰਤਜ਼ਾਮ ਕਰ ਸਕਣ। ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ 3 ਦਿਨਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ।

ਉਥੇ ਹੀ ਪੰਜਾਬ ਦੇ ਕਈ ਜ਼ਿਲਿਆਂ ਵਿਚ ਆਉਣ ਵਾਲੇ ਇਨ੍ਹਾਂ ਤਿੰਨ ਦਿਨਾਂ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3-4 ਡਿਗਰੀ ਸੈਲਸੀਅਸ ਵਧੇਰੇ ਚੱਲ ਰਿਹਾ ਹੈ। ਇਹਨਾਂ ਦਿਨਾਂ ਵਿੱਚ ਲੋਕ ਹੁੰਮਸ ਭਰੀ ਗਰਮੀ ਅਤੇ ਚਿਪਚਿਪਾਹਟ ਵਾਲੀ ਗਰਮੀ ਤੋਂ ਪਰੇਸ਼ਾਨ ਹਨ।

ਜਿੱਥੇ ਹੁਣ ਪਹਾੜੀ ਇਲਾਕਿਆਂ ਵਿਚ ਬਰਸਾਤ ਹੋਵੇਗੀ, ਉਥੇ ਹੀ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਤੇਜ਼ ਬਰਸਾਤ ਹੋਣ ਦੀ ਸੰਭਾਵਨਾ ਜਾਹਿਰ ਕੀਤੀ ਗਈ ਹੈ। ਆਉਣ ਵਾਲੇ 3 ਦਿਨਾਂ ਦੌਰਾਨ ਪੰਜਾਬ ਦੇ ਜਲੰਧਰ, ਬਠਿੰਡਾ ਤੇ ਆਨੰਦਪੁਰ ਸਾਹਿਬ ਨੂੰ ਛੱਡ ਕੇ ਬਾਕੀ ਸਾਰੇ ਜ਼ਿਲਿਆਂ ਵਿਚ ਆਉਣ ਵਾਲੇ ਇਨ੍ਹਾਂ ਤਿੰਨਾਂ ਦਿਨਾਂ ਦੌਰਾਨ 29 ਅਗਸਤ ਤੱਕ ਜਿੱਥੇ ਬੱਦਲਵਾਈ ਰਹੇਗੀ, ਉਥੇ ਹੀ ਬਾਰਸ਼ ਵੀ ਹੋਵੇਗੀ।