ਹੁਣੇ ਹੁਣੇ ਪੰਜਾਬ ਚ ਹੋਇਆ ਵੱਡਾ ਹਾਦਸਾ ਹੋਈਆਂ 4 ਮੌਤਾਂ


ਪੰਜਾਬ ਭਰ ਦੇ ਵਿੱਚ ਹਰ ਰੋਜ਼ ਲੋਕ ਸੜਕੀ ਹਾਦਸਿਆਂ ਦਾ ਸ਼ਿਕਾਰ ਹੁੰਦੇ ਪਏ ਹਨ। ਜਿਸ ਵਿੱਚ ਬਹੁਤ ਜਿਆਦਾ ਨੁਕਸਾਨ ਹੁੰਦਾ ਹੈ। ਇਹਨਾਂ ਸੜਕੀ ਹਾਦਸਿਆਂ ਦੇ ਵਿੱਚ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬ ਦੇ ਵਿੱਚ ਵੱਡਾ ਹਾਦਸਾ ਵਾਪਰਨ ਦੇ ਕਾਰਨ ਕਈ ਲਾਸ਼ਾਂ ਵਿਛ ਗਈਆਂ, ਜਿਸ ਕਾਰਨ ਮੌਕੇ ਤੇ ਚੀਕ ਚਿਹਾੜਾ ਪੈ ਗਿਆ। ਮਾਮਲਾ ਸੁਨਾਮ ਦੇ ਨਾਲ ਜੁੜਿਆ ਹੋਇਆ ਹੈ l ਜਿੱਥੇ ਸੁਨਾਮ-ਪਟਿਆਲਾ ਰੋਡ ‘ਤੇ ਬਿਸ਼ਨਪੁਰਾ ਪਿੰਡ ਕੋਲ ਦਿਹਾੜੀ ਕਰਨ ਜਾ ਰਹੇ ਮਜ਼ਦੂਰਾਂ ‘ਤੇ ਕੈਂਟਰ ਚਾਲਕ ਵੱਲੋਂ ਕੈਂਟਰ ਚੜ੍ਹਾ ਦਿੱਤਾ ਗਿਆ, ਇਸ ਦੌਰਾਨ ਮੌਕੇ ‘ਤੇ ਹੀ ਚਾਰਾਂ ਦੀ ਮੌਤ ਹੋ ਗਈ। ਮੌਕੇ ਤੇ ਹਫੜਾ ਗਫੜੀ ਦਾ ਮਾਹੌਲ ਬਣ ਗਿਆ l

ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l ਉਥੇ ਹੀ ਮ੍ਰਿਤਕਾਂ ‘ਚ ਇੱਕ ਔਰਤ ਸਮੇਤ 3 ਵਿਅਕਤੀ ਸ਼ਾਮਲ ਹਨ। ਇਸ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਮੌਕੇ ‘ਤੇ ਮ੍ਰਿਤਕਾਂ ਦੇ ਨਾਲ ਕੰਮ ਕਰ ਰਹੀ ਔਰਤ ਨੇ ਦੱਸਿਆ ਕਿ ਉਹ ਕੰਮ ਕਰ ਰਹੇ ਸੀ ਤਾਂ, ਇਕ ਕੈਂਟਰ ਚਾਲਕ ਨੇ ਉਨ੍ਹਾਂ ‘ਤੇ ਕੈਂਟਰ ਚੜ੍ਹਾ ਦਿੱਤਾ, ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਨਾਲ ਕੰਮ ਕਰ ਰਹੇ 1 ਔਰਤ ਸਮੇਂਤ 4 ਅਕਤੀਆਂ ਦੀ ਮੌਤ ਹੋ ਗਈ ਤੇ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ।‌ ਲੋਕਾਂ ਨੇ ਕੈਂਟਰ ਚਾਲਕ ਦਾ ਪਿੱਛਾ ਕੀਤਾ ਅਤੇ ਉਸਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਉਹ ਅੱਜ ਹੀ ਕੰਮ ‘ਤੇ ਆਏ ਸੀ ਅਤੇ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਇਹ ਨਰੇਗਾ ਮਜ਼ਦੂਰ ਖਾਣਾ ਖਾਣ ਲਈ ਸਾਈਡ ‘ਤੇ ਬੈਠੇ ਸੀ ਤਾਂ, ਕੈਂਟਰ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਉੱਪਰ ਕੈਂਟਰ ਚਾੜ੍ਹ ਦਿੱਤਾ l ਜਿਸ ਵਿਚ ਜਰਨੈਲ ਸਿੰਘ, ਹਰਪਾਲ ਸਿੰਘ, ਛੋਟਾ ਸਿੰਘ ਅਤੇ ਇਕ ਔਰਤ ਗੁਰਦੇਵ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇਸਦੀ ਕਾਰਵਾਈ ਪੁਲਿਸ ਦੇ ਵੱਲੋਂ ਕੀਤੀ ਜਾ ਰਹੀ ਹੈ l ਪੁਲਿਸ ਵੱਲੋਂ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।