ਆਈ ਤਾਜਾ ਵੱਡੀ ਖਬਰ
ਅਕਸਰ ਹੀ ਘਰਾਂ ਦੇ ਵਿੱਚ ਖਾਣਾ ਬਣਾਉਣ ਦੇ ਲਈ ਗੈਸ ਸਲੰਡਰ ਦੀ ਵਰਤੋਂ ਕੀਤੀ ਜਾਂਦੀ ਹੈ, ਬੇਸ਼ੱਕ ਇਸ ਨਾਲ ਸਾਡੀ ਜ਼ਿੰਦਗੀ ਸੁਖਾਲੀ ਹੋ ਚੁੱਕੀ ਹੈ ਪਰ ਗੈਸ ਸਲੰਡਰ ਦੇ ਨਾਲ ਛੋਟੀ ਜਿਹੀ ਅਣਗਹਿਲੀ ਤੇ ਲਾਪਰਵਾਹੀ ਸਾਡੀ ਜਾਣ ਦੇ ਲਈ ਵੱਡਾ ਖਤਰਾ ਬਣ ਸਕਦੀ ਹੈ l ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਗੈਸ ਸਿਲੰਡਰ ਨਾਲ ਕੀਤੀ ਅਣਗਹਿਲੀ ਜਾਂ ਲਾਪਰਵਾਹੀ ਦੇ ਕਾਰਨ ਵੱਡੇ ਧਮਾਕੇ ਹੁੰਦੇ ਹਨ ਤੇ ਕਈ ਪ੍ਰਕਾਰ ਦਾ ਜਾਨੀ ਮਾਲੀ ਨੁਕਸਾਨ ਹੁੰਦਾ ਹੈ l ਤਾਜ਼ਾ ਮਾਮਲਾ ਸਾਂਝਾ ਕਰਾਂਗੇ ਪੰਜਾਬ ਦੇ ਨਾਲ ਜੁੜਿਆ ਹੋਇਆ ਜਿੱਥੇ ਹੁਣੇ ਹੁਣੇ ਇੱਕ ਵੱਡਾ ਬੰਬ ਧਮਾਕਾ ਹੋਇਆ l ਜਿਸ ਕਾਰਨ ਪੂਰੇ ਦਾ ਪੂਰਾ ਇਲਾਕਾ ਕੰਬ ਉੱਠਿਆ। ਮਾਮਲਾ ਸ਼ਾਹੀ ਸ਼ਹਿਰ ਪਟਿਆਲਾ ਤੋਂ ਸਾਹਮਣੇ ਆਇਆ l ਜਿੱਥੇ ਪਟਿਆਲਾ ਦੇ ਜਗਤਾਰ ਨਗਰ ਦੇ ਵਿੱਚ ਉਸ ਵੇਲੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਇੱਕ ਘਰ ਦੇ ਵਿੱਚ ਜਬਰਦਸਤ ਧਮਾਕੇ ਦੀ ਆਵਾਜ਼ ਆਈ l ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਪੂਰਾ ਪਰਿਵਾਰ ਬੈਠ ਕੇ ਰੋਟੀ ਖਾ ਰਿਹਾ ਸੀ। ਉਧਰ ਇਸ ਘਟਨਾ ਨੂੰ ਲੈ ਕੇ ਪਰਿਵਾਰ ਦੇ ਦੱਸਣ ਮੁਤਾਬਿਕ ਘਰ ‘ਚ ਗੈਸ ਪਾਈਪ ਲਾਈਨ ਪੈ ਰਹੀ ਸੀ, ਜਿਸਦੀ ਅਜੇ ਸ਼ੁਰੂਆਤ ਨਹੀਂ ਹੋਈ l ਪਰ ਗੈਸ ਪਾਈਪ ਲਾਈਨ ਵਾਲੀ ਟੀਮ ਪੂਰੇ ਮੁਹੱਲੇ ਵਿਚ ਇਸ ਗੈਸ ਪਾਈਪ ਲਾਈਨ ਦਾ ਜਾਇਜ਼ਾ ਲੈ ਰਹੇ ਸੀ ਤਾਂ, ਉਸੇ ਵੇਲੇ ਇਹ ਬਲਾਸਟ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਘਰ ਵਿਚ ਖਾਣਾ ਬਣਾਉਣ ਲਈ ਆਮ ਗੈਸ ਸਿਲੰਡਰ ਦੀ ਵਰਤੋਂ ਕੀਤੀ ਜਾਂਦੀ ਸੀ, ਪਰ ਹੁਣ TORET GAS ਕੰਪਨੀ ਵੱਲੋਂ ਇਸ ਪ੍ਰੋਜੇਕਟ ਨੂੰ ਲਿਆਂਦਾ ਗਿਆ ਹੈ, ਜੋ ਇਕ ਨੈਚੁਰਲ ਗੈਸ ਹੈ l ਪਰ ਇਸ ਗੈਸ ਪਾਈਪ ਲਾਈਨ ਨਾਲ ਘਰ ਵਿਚ ਵੱਡਾ ਹਾਦਸਾ ਹੋਣ ਤੋਂ ਬਚਾਅ ਹੋਇਆ ਹੈ। ਇਸ ਧਮਾਕੇ ਦੇ ਕਾਰਨ ਜਿੱਥੇ ਪਰਿਵਾਰਕ ਮੈਂਬਰ ਸਹਿਮ ਦੇ ਮਾਹੌਲ ਦੇ ਵਿੱਚ ਹਨ, ਉੱਥੇ ਹੀ ਇਲਾਕੇ ਭਰ ਦੇ ਵਿੱਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਪਰ ਗਨੀਮਤ ਰਹੀ ਹੈ ਕਿ ਇਸ ਹਾਦਸੇ ਦੇ ਵਿੱਚ ਕਿਸੇ ਪ੍ਰਕਾਰ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋ ਸਕਿਆ l
Previous Post236 ਯਾਤਰੀਆਂ ਨਾਲ ਉਡਾਨ ਭਰਨ ਤੋਂ ਪਹਿਲਾਂ ਜਹਾਜ ਚ ਹੋਇਆ ਧਮਾਕਾ , ਮਚਿਆ ਚੀਕ ਚਿਹਾੜਾ
Next Postਸਵਾਰੀਆਂ ਨਾਲ ਭਰੀ ਬੱਸ ਦੀ ਹੋਈ ਟਰੱਕ ਨਾਲ ਜ਼ਬਰਦਸਤ ਟੱਕਰ , 40 ਲੋਕਾਂ ਦੀ ਹੋਈ ਮੌਤ