ਆਈ ਤਾਜਾ ਵੱਡੀ ਖਬਰ
ਪਿੱਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਜਿੱਥੇ ਭਿਆਨਕ ਗਰਮੀ ਦਾ ਦੌਰ ਲਗਾਤਾਰ ਜਾਰੀ ਹੈ, ਉਥੇ ਹੀ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਬਾਰਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਵਲੋਂ ਖਬਰ ਆਈ ਹੈ ਕਿ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ ਅਤੇ ਅਗਲੇ 1-2 ਦਿਨ ਬਾਰਸ਼ ਦਾ ਸਿਲਸਲਾ ਜਾਰੀ ਰਹਿ ਸਕਦਾ ਹੈ।
ਮੌਸਮ ਵਿਭਾਗ ਵੱਲੋਂ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ 23 ਤੇ 24 ਜੁਲਾਈ ਨੂੰ ਭਰਵਾਂ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਲਈ ਮੌਸਮ ਵਿਗਿਆਨੀਆਂ ਨੇ 23 ਜੁਲਾਈ ਨੂੰ ਔਰੇਂਜ ਤੇ 24 ਜੁਲਾਈ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਅੱਜ ਸਵੇਰੇ ਵੀ ਦੁਆਬੇ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਪਈ ਹੈ। ਵਿਭਾਗ ਮੁਤਾਬਕ ਆਉਣ ਵਾਲੇ ਕੁੱਝ ਘੰਟਿਆਂ ਦਰਮਿਆਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਤਰਨਤਾਰਨ, ਐੱਸ.ਏ.ਐੱਸ.ਨਗਰ, ਚੰਡੀਗੜ੍ਹ ਵਿਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜੇਕਰ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਸਹੀ ਸਾਬਤ ਹੁੰਦੀ ਹੈ ਤਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਜਾਵੇਗੀ।