ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਹਾਸਲ ਕਰ ਕੇ ਸੱਤਾ ਵਿੱਚ ਆ ਕੇ ਇਤਿਹਾਸ ਸਿਰਜ ਦਿੱਤਾ ਗਿਆ ਹੈ ਉਥੇ ਹੀ ਕੱਲ ਲੋਕਾਂ ਦੀ ਭਾਰੀ ਗਿਣਤੀ ਦੇ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸਹੁੰ ਚੁਕੀ ਗਈ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੀ ਤਰੱਕੀ ਵਾਸਤੇ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਵਾਸਤੇ ਵੀ ਐਲਾਨ ਕੀਤਾ ਗਿਆ। ਉੱਥੇ ਹੀ ਉਨਾਂ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ ਵੀ ਗੱਲ ਆਖੀ ਗਈ ਹੈ। ਅੱਜ ਉਨ੍ਹਾਂ ਵੱਲੋਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਬੁਲਾਇਆ ਗਿਆ ਜਿੱਥੇ ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ ਹੈ।
ਹੁਣ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਬੁਲਾਇਆ ਗਿਆ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਵਾਸਤੇ ਅੱਜ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਪਹਿਲਾ ਕਦਮ ਹੀ ਸੂਬੇ ਅੰਦਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਚੁੱਕਿਆ ਗਿਆ ਹੈ ਅਤੇ ਇੱਕ ਹੈਲਪਲਾਈਨ ਨੰਬਰ ਜਾਰੀ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ, ਜੋ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਜਨਤਕ ਕੀਤਾ ਜਾਵੇਗਾ।
ਜਿਸ ਵਿੱਚ ਸੂਬੇ ਦਾ ਹਰ ਇੱਕ ਇਨਸਾਨ ਭਰਿਸ਼ਟਾਚਾਰ ਦੇ ਖਿਲਾਫ ਡੱਟ ਕੇ ਮੁਕਾਬਲਾ ਕਰ ਸਕੇਗਾ ਅਤੇ ਆਪਣੀ ਕੋਈ ਵੀ ਸਮੱਸਿਆ ਹੋਣ ਤੇ ਵੀਡੀਓ ਜਾਂ ਰਿਕਾਰਡਿੰਗ ਭੇਜ ਸਕਦਾ ਹੈ। ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਇਸ ਨੰਬਰ ਉਪਰ ਸਾਰੀ ਜਾਣਕਾਰੀ ਦਿੱਤੀ ਜਾ ਸਕਦੀ ਹੈ ਅਤੇ ਉਸ ਸ਼ਿਕਾਇਤ ਉਪਰ ਜਾਂਚ ਪੜਤਾਲ ਕਰਨ ਤੋਂ ਬਾਅਦ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ।
ਦੱਸਿਆ ਗਿਆ ਹੈ ਕਿ ਜਾਰੀ ਕੀਤਾ ਜਾ ਰਿਹਾ ਹੈਲਪਲਾਈਨ ਨੰਬਰ ਉਹਨਾਂ ਦਾ ਪਰਸਨਲ ਨੰਬਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੈਲੀ ਹੋਈ ਸਾਰੀ ਗੰਦਗੀ ਨੂੰ ਸਾਫ਼ ਕੀਤਾ ਜਾਵੇਗਾ ਅਤੇ ਵਿਗੜੇ ਹੋਏ ਸਿਸਟਮ ਨੂੰ ਮੁੜ ਤੋਂ ਸਹੀ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਤਰੀਫ਼ ਕਰਦੇ ਹੋਏ ਆਖਿਆ ਗਿਆ ਹੈ ਕੇ 99 ਫ਼ੀਸਦੀ ਲੋਕ ਇਮਾਨਦਾਰ ਹਨ।
Previous Postਸ੍ਰੀ ਦਰਬਾਰ ਸਾਹਿਬ ਅਮ੍ਰ੍ਰਿਤਸਰ ਤੋਂ ਬੇਅਦਬੀ ਨੂੰ ਲੈ ਕੇ ਹੁਣ ਆ ਗਈ ਇਹ ਵੱਡੀ ਮਾੜੀ ਖਬਰ – ਕੀਤਾ ਗਿਆ ਗਿਰਫ਼ਤਾਰ
Next Postਹੁਣੇ ਹੁਣੇ ਪ੍ਰਕਾਸ਼ ਸਿੰਘ ਬਾਦਲ ਨੇ ਕਰਤਾ ਅਚਾਨਕ ਇਹ ਵੱਡਾ ਐਲਾਨ – ਸਾਰੇ ਪਾਸੇ ਹੋ ਗਈ ਚਰਚਾ