ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਪਿਛਲੇ ਦੋ ਮਹੀਨਿਆਂ ਤੋਂ ਲੋਕਾਂ ਨੂੰ ਲਗਾਤਾਰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ, ਉੱਥੇ ਹੀ ਗਰਮੀ ਤੋਂ ਰਾਹਤ ਪਾਉਣ ਲਈ ਬਿਜਲੀ ਦੇ ਵੱਖ ਵੱਖ ਉਪਕਰਨਾ ਦੀ ਵਰਤੋਂ ਕੀਤੀ ਜਾਂਦੀ ਹੈ , ਪਰ ਬਿਜਲੀ ਤੇ ਲੱਗਣ ਵਾਲੇ ਕੱਟ ਲੋਕਾਂ ਨੂੰ ਹੋਰ ਪ੍ਰਭਾਵਤ ਕਰ ਰਹੇ ਸਨ। ਹੁਣ ਬਰਸਾਤ ਹੋਣ ਦੇ ਕਾਰਨ ਬਿਜਲੀ ਦੇ ਵਿੱਚ ਪੇਸ਼ ਹੋਣ ਵਾਲੀ ਸਮੱਸਿਆ ਦੂਰ ਹੋਵੇਗੀ। ਉਸਦੇ ਨਾਲ ਹੀ ਫਸਲਾਂ ਨੂੰ ਭਰਪੂਰ ਮਾਤਰਾ ਵਿੱਚ ਪਾਣੀ ਮਿਲ ਗਿਆ ਹੈ। ਪਰ ਕਈ ਜਗ੍ਹਾ ਵਧੇਰੇ ਬਰਸਾਤ ਹੋਣ ਨਾਲ ਕਈ ਹਾਦਸੇ ਵਾਪਰ ਰਹੇ ਹਨ। ਜਿਸ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਹੁਣ ਪੰਜਾਬ ਲਈ ਅਗਲੇ 24 ਘੰਟਿਆਂ ਬਾਰੇ ਆਇਆ ਮੌਸਮ ਦਾ ਇਹ ਤਾਜਾ ਵੱਡਾ ਅਲਰਟ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਮੌਸਮ ਬਾਰੇ ਜਾਣਕਾਰੀ ਲੋਕਾਂ ਨੂੰ ਪਹਿਲਾਂ ਤੋਂ ਹੀ ਦੇ ਦਿੱਤੀ ਜਾਂਦੀ ਹੈ, ਤਾਂ ਜੋ ਉਹ ਇਸ ਨੂੰ ਲੈ ਕੇ ਆਪਣਾ ਇੰਤਜ਼ਾਮ ਕਰ ਸਕਣ। ਹੁਣ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅਗਲੇ 24 ਘੰਟਿਆਂ ਵਿਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਹੋਣ ਵਾਲੀ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਇਸ ਤੇਜ਼ ਬਰਸਾਤ ਅਤੇ ਅਸਮਾਨੀ ਬਿਜਲੀ ਪੈਣ ਨਾਲ ਕਈ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆਈਆਂ ਹਨ। ਭਾਰੀ ਬਰਸਾਤ ਦੇ ਕਾਰਨ ਸੜਕੀ ਆਵਾਜਾਈ ਦੌਰਾਨ ਵੀ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਤੇਜ਼ ਝੱਖੜ ਦੇ ਕਾਰਨ ਬਹੁਤ ਸਾਰੇ ਦਰੱਖਤਾਂ ਦੇ ਡਿਗਣ ਨਾਲ ਸੜਕੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ।
ਹੁਣ ਸਕਾਈਮੇਟ ਵੈਦਰ ਨੇ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਵੀ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿਚ ਹਲਕੀ ਬਾਰਿਸ਼ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਵਿਚ ਪੰਜਾਬ ਵਿਚ ਹੋਣ ਵਾਲੀ ਬਰਸਾਤ ਫਸਲਾਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ।
Previous Postਕਨੇਡਾ ਤੋਂ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ਚ ਆਖਰ ਟਰੂਡੋ ਵਲੋਂ ਆਈ ਇਹ ਵੱਡੀ ਖਬਰ
Next Postਪੰਜਾਬ ਚ ਸਾਰੀਆਂ ਕਲਾਸਾਂ ਦੇ ਬੱਚਿਆਂ ਲਈ ਸਕੂਲਾਂ ਨੂੰ ਖੋਲਣ ਦੇ ਬਾਰੇ ਚ ਆਈ ਇਹ ਵੱਡੀ ਖਬਰ