ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਹਰ ਵਰਗ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਦਿੱਲੀ ਹਰਿਆਣਾ ਬਾਰਡਰ ਉਪਰ ਬੈਠੇ ਕਿਸਾਨਾਂ ਦੀ ਹਰ ਸੰਭਵ ਮਦਦ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨਾਲ ਇੰਨੀ ਠੰਡ ਵਿੱਚ ਸੜਕਾਂ ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁ-ਸ਼-ਕਿ-ਲ ਪੇਸ਼ ਨਾ ਆਵੇ। ਹਰ ਵਰਗ ਜਾਤ ਧਰਮ ਦੇ ਲੋਕਾਂ ਵੱਲੋਂ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਕੂਚ ਕੀਤਾ ਜਾ ਰਿਹਾ ਹੈ।
ਪੰਜਾਬ ਦਾ ਨਿੱਕਾ ਨਿੱਕਾ ਬੱਚਾ ਇਸ ਸੰਘਰਸ਼ ਦਾ ਹਿੱਸਾ ਬਨਣਾ ਚਾਹੁੰਦਾ ਹੈ। ਇੱਥੇ ਪੰਜਾਬ ਦੇ ਸਭ ਲੋਕਾਂ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾ ਦੀ ਭਰਪੂਰ ਮਦਦ ਕੀਤੀ ਜਾ ਰਹੀ ਹੈ। ਉਥੇ ਹੀ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਮੋਰਚੇ ਤੇ ਡਟੇ ਹੋਏ ਮਜਦੂਰ ਕਿਸਾਨ ਜਥੇਬੰਦੀਆਂ ਨੂੰ ਹਰ ਇਕ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਵੀ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਉਥੇ ਹੀ ਮਸ਼ਹੂਰ ਗਾਇਕ ਅਤੇ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਵੀ ਇਥੇ ਪੰਜਾਬ ਵਿਚ ਪ੍ਰਦਰਸ਼ਨ ਦੌਰਾਨ ਭਾਜਪਾ ਨੇਤਾਵਾਂ ਦੇ ਘਰਾਂ ਨੂੰ ਘੇਰ ਕੇ ਧਰਨੇ ਦਿੱਤੇ ਜਾ ਰਹੇ ਹਨ। ਉਥੇ ਹੀ ਭਾਜਪਾ ਦੇ ਦਿੱਲੀ ਤੋਂ ਸੰਸਦ ਮੈਂਬਰ ਹੰਸ ਰਾਜ ਹੰਸ ਅੱਜ ਮੋਗਾ ਵਿੱਚ ਇਕ ਪਾਰਕ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਨੂੰ ਸਮਰਪਿਤ ਪ੍ਰੋਗਰਾਮ ਪਹੁੰਚੇ ਸਨ।
ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਸੈਂਕੜੇ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਉਥੇ ਹੀ ਲੋਕਾਂ ਵੱਲੋਂ ਉਨ੍ਹਾਂ ਦੇ ਆਉਣ ਤੇ ਵਿਰੋਧ ਕੀਤਾ ਗਿਆ। ਸਭ ਲੋਕਾਂ ਨੇ ਕਿਹਾ ਕਿ ਅਗਰ ਹੰਸ ਰਾਜ ਹੰਸ ਪੰਜਾਬ ਦੇ ਲੋਕਾਂ ਦੀ ਹਮਾਇਤ ਕਰਦਾ ਤਾਂ ਭਾਜਪਾ ਨਾਲ ਨਾਤਾ ਤੋੜ ਕੇ ਆਪਣੀ ਲੀਡਰਸ਼ਿਪ ਤੋਂ ਅਸਤੀਫਾ ਦੇ ਸਕਦਾ ਸੀ। ਹੰਸ ਰਾਜ ਹੰਸ ਨੇ ਆਖਿਆ ਕਿ ਉਹ ਕਿਸਾਨਾਂ ਦੇ ਨਾਲ ਹਨ। ਇਸ ਦੌਰਾਨ ਹੀ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਘਿਰਾਉ ਕੀਤਾ ਗਿਆ ਅਤੇ ਹੰਸ ਰਾਜ ਹੰਸ ਦੇ ਵਿਰੁਧ ਜੰਮਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਹੀ ਕਿਸਾਨ ਆਪਣੇ ਹੱਕਾਂ ਦੇ ਲਈ ਧਰਨੇ ਤੇ ਬੈਠੇ ਹੋਏ ਹਨ। ਇਸ ਲਈ ਹੰਸ ਰਾਜ ਹੰਸ ਭਾਜਪਾ ਨਾਲ ਨਾਤਾ ਤੋੜ ਕੇ ਆਪਣੀ ਲੀਡਰਸ਼ਿਪ ਤੋਂ ਅਸਤੀਫਾ ਦੇਣ।
Previous Postਇਸ ਕਾਰਨ ਕਿਸਾਨ ਜਥੇਬੰਦੀਆਂ ਨੇ ਦਿਲਜੀਤ ਦੁਸਾਂਝ ਦਾ 20 ਲੱਖ ਦਾ ਚੈੱਕ ਮੋੜਿਆ ਵਾਪਸ
Next Postਹਸਪਤਾਲ ਦਾਖਲ ਹੋਈ ਸਾਬਕਾ ਮੰਤਰੀ ਹਰਸਿਮਰਤ ਬਾਦਲ ਬਾਰੇ ਹੁਣ ਆਈ ਇਹ ਵੱਡੀ ਖਬਰ